Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਮੋਦੀ ਨੇ ਪੰਜਾਬ ਲਈ ਚੋਣਾਂ ਦੀਆਂ ਫੇਰੀਆਂ ਤੋਂ ਇਲਾਵਾ ਕੁਝ ਨਹੀਂ ਕੀਤਾ: ਅਮਰਿੰਦਰ ਸਿੰਘ ਰਾਜਾ ਵੜਿੰਗ

ਕਿਹਾ: ਪੰਜਾਬ ਵਿੱਚ ਧਰੁਵੀਕਰਨ ਦੀ ਸਿਆਸਤ ਨਹੀਂ ਚੱਲੇਗੀ

Amrinder Singh Raja Warring, Amarinder Singh Raja Warring, Punjab Pradesh Congress Committee, Punjab Congress, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 17 Jul 2026

Last updated on: Jul 18, 2026, 11:58 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 12 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਲਈ ਚੋਣਾਂ ਦੌਰਾਨ ਫੇਰੀਆਂ ਵੇਲੇ ਵਾਅਦੇ ਅਤੇ ਬਿਆਨ ਦੇਣ ਤੋਂ ਇਲਾਵਾ ਕੋਈ ਠੋਸ ਕੰਮ ਨਹੀਂ ਕੀਤਾ ਹੈ। ਇਸ ਲੜੀ ਹੇਠ, ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ 'ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਇਹ ਬਿਲਕੁਲ ਸਪੱਸ਼ਟ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਪੰਜਾਬ ਆਏ ਸਨ। 

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਪੰਜਾਬ ਲਈ ਕੋਈ ਨਵੀਂ ਜਾਂ ਠੋਸ ਯੋਜਨਾ ਨਹੀਂ ਸੀ, ਸਗੋਂ ਉਹ ਸਿਰਫ਼ ਉਹੀ ਪੁਰਾਣੇ ਵਾਅਦੇ ਦੁਹਰਾ ਰਹੇ ਹਨ ਜਿਨ੍ਹਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਕੋਈ ਨੀਅਤ ਨਹੀਂ ਦਿਖਾਈ ਦਿੰਦੀ। ਸੂਬਾ ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਲੋਕਾਂ ਵਿੱਚ ਧਰੁਵੀਕਰਨ ਦੀ ਸਿਆਸਤ ਬੰਦ ਕਰਨ ਦੀ ਸਲਾਹ ਦਿੱਤੀ ਹੈ। 

ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਹ ਦੌਰਾ ਵੀ ਇੱਕ ਖਾਸ ਮਕਸਦ ਅਤੇ ਏਜੰਡੇ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਵਿੱਚ ਇਹ ਸਿਆਸਤ ਸਫਲ ਨਹੀਂ ਹੋਵੇਗੀ। ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਆਰਥਿਕ ਅਤੇ ਖੇਤੀਬਾੜੀ ਦੇ ਮੁੜ ਨਿਰਮਾਣ ਦੀ ਲੋੜ ਹੈ, ਪਰ ਇਸ ਸਬੰਧੀ ਪ੍ਰਧਾਨ ਮੰਤਰੀ ਕੋਲ ਕੋਈ ਠੋਸ ਪੇਸ਼ਕਸ਼ ਨਹੀਂ ਹੈ। 

ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸੱਚਮੁੱਚ ਇਮਾਨਦਾਰ ਹੁੰਦੇ, ਤਾਂ ਉਹ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਅਤੇ ਵੱਖ-ਵੱਖ ਫਸਲਾਂ ਲਈ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇ ਵਾਅਦੇ ਪੂਰੇ ਕਰਦੇ। ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਮੋਦੀ ਪਿਛਲੇ 12 ਸਾਲਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਹਨ। 

ਪੰਜਾਬ ਨਾਲ ਲੰਮੇ ਸਬੰਧਾਂ ਦੇ ਦਾਅਵਿਆਂ ਦੇ ਬਾਵਜੂਦ ਉਨ੍ਹਾਂ ਨੇ ਸੂਬੇ ਨੂੰ ਕੋਈ ਖਾਸ ਲਾਭ ਨਹੀਂ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਇਹ ਲਾਜ਼ਮੀ ਹੈ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੋਵੇ, ਤਾਂ ਹੀ ਕੇਂਦਰ ਸਰਕਾਰ ਪੰਜਾਬ ਨੂੰ ਉਸਦਾ ਬਣਦਾ ਹੱਕ ਦੇਵੇਗੀ? 

ਉਨ੍ਹਾਂ ਨੇ ਕਿਹਾ ਕਿ ਜੇਕਰ ਇਹੀ ਸੋਚ ਹੈ, ਤਾਂ ਪੰਜਾਬ ਨੂੰ ਮੋਦੀ ਸਰਕਾਰ ਤੋਂ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ ਹੈ, ਕਿਉਂਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਕਦੇ ਵੀ ਨਹੀਂ ਬਣੇਗੀ। ਵੜਿੰਗ ਨੇ ਕਿਹਾ ਕਿ ਤੁਹਾਡੀ ਸਰਕਾਰ 2017 ਤੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। 

ਇਹ ਲੋਕਾਂ ਨੂੰ ਬਲੈਕਮੇਲ ਕਰਨ ਵਰਗਾ ਹੈ ਕਿ ਪਹਿਲਾਂ ਸਾਨੂੰ ਵੋਟ ਦਿਓ, ਫਿਰ ਹੀ ਤੁਹਾਨੂੰ ਤੁਹਾਡਾ ਬਣਦਾ ਹੱਕ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸਾਲਾਂ ਤੋਂ ਸਿਰਫ਼ ਵਾਅਦੇ ਹੀ ਮਿਲੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਐਮਐਸਪੀ ਦੀ ਕਾਨੂੰਨੀ ਗਾਰੰਟੀ, ਉਦਯੋਗਾਂ ਦਾ ਪੁਨਰਜੀਵਨ, ਨੌਜਵਾਨਾਂ ਲਈ ਰੁਜ਼ਗਾਰ, ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਪੈਕੇਜ, ਕਿਸਾਨਾਂ ਲਈ ਮਜ਼ਬੂਤ ਸਹਾਇਤਾ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਨਿਰਣਾਇਕ ਕਾਰਵਾਈ ਇੱਕ ਚੰਗੀ ਸ਼ੁਰੂਆਤ ਹੋ ਸਕਦੀ ਹੈ। 

ਵੜਿੰਗ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਕੁਰਬਾਨੀਆਂ ਦੇਣ ਵਿੱਚ ਕਦੇ ਕੋਈ ਕਮੀ ਨਹੀਂ ਛੱਡੀ। ਹੁਣ ਪੰਜਾਬ ਨੂੰ ਆਪਣੇ ਹੱਕ ਲਈ ਹੋਰ ਇੰਤਜ਼ਾਰ ਨਹੀਂ ਕਰਵਾਉਣਾ ਚਾਹੀਦਾ ਹੈ। ਪੰਜਾਬ ਨੂੰ ਕੱਲ੍ਹ ਦੀਆਂ ਸੁਰਖੀਆਂ ਨਹੀਂ, ਸਗੋਂ ਅਜਿਹਾ ਕੰਮ ਚਾਹੀਦਾ ਹੈ, ਜੋ ਤੁਹਾਡੇ ਜਾਣ ਤੋਂ ਬਾਅਦ ਵੀ ਲੋਕਾਂ ਨੂੰ ਯਾਦ ਰਹੇ।

 

Tags: Amrinder Singh Raja Warring , Amarinder Singh Raja Warring , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD