Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਬੀਰ ਸਿੰਘ ਤੇ ਡਾ. ਹਿਮਾਂਸ਼ੂ ਅਗਰਵਾਲ ਨੇ ਸੁਰਖਿਆ ਬਲਾਂ ਦੀ ਜਾਣਕਾਰੀ ਵਾਲੀਆਂ ਫਲੈਕਸਾਂ ਰਾਹੀਂ ਬੱਚਿਆਂ ਨੂੰ ਕੀਤਾ ਜਾਗਰੂਕ

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨੌਜਵਾਨਾਂ ਨੂੰ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਕੀਤਾ ਜਾ ਰਿਹਾ ਸਿੱਖਿਅਤ - ਡਾ. ਬਲਬੀਰ ਸਿੰਘ

Dr Balbir Singh, AAP Punjab, Punjab, Punjab News, Latest Punjab News, Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 17 Jul 2026

Last updated on: Jul 18, 2026, 12:04 IST

ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰੱਖ ਕੇ ਖੇਡਾਂ ਦੇ ਨਾਲ ਨਾਲ ਰੱਖਿਆ ਸੇਵਾਵਾਂ ' ਚ ਭਰਤੀ ਕਰਵਾ ਕੇ ਰੁਜ਼ਗਾਰ ਮੁੱਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਾਨਕ ਪੋਲੋ ਗਰਾਊਂਡ ਵਿਖੇ ਨੌਜਵਾਨਾਂ ਨੂੰ ਰੱਖਿਆ ਸੇਵਾਵਾਂ ਵਾਲੀਆਂ ਫੋਰਸਾਂ ਵਿਚ ਭਰਤੀ ਹੋਣ ਲਈ ਜਾਣਕਾਰੀ ਦੇਣ ਸਬੰਧੀ ਲਗਾਏ ਗਏ ਵਿਸ਼ੇਸ਼ ਫਲੈਕਸਾਂ ਤੋਂ ਨੌਜਵਾਨਾਂ ਨੂੰ ਜਾਣੂ ਕਰਵਾਉਣ ਮੌਕੇ ਕੀਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਫਲੈਕਸ ਬੋਰਡਾਂ ਵਿੱਚ ਭਰਤੀ ਲਈ ਲੋੜੀਂਦੇ ਸਰੀਰਕ ਮਾਪਦੰਡ, ਵਿੱਦਿਅਕ ਯੋਗਤਾ, ਚੋਣ ਪ੍ਰਕਿਰਿਆ ਅਤੇ ਤਿਆਰੀ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਸੌਖੀ ਅਤੇ ਸਰਲ ਭਾਸ਼ਾ ਵਿੱਚ ਦਰਸਾਈ ਗਈ ਹੈ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮੇਂ ਸਿਰ ਸਹੀ ਅਤੇ ਭਰੋਸੇਯੋਗ ਜਾਣਕਾਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਆਪਣੀ ਤਿਆਰੀ ਸਹੀ ਦਿਸ਼ਾ ਵਿੱਚ ਕਰ ਸਕਣ ਅਤੇ ਦੇਸ਼ ਸੇਵਾ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।

ਸਿਹਤ ਮੰਤਰੀ  ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾ ਕੇ ਉਨ੍ਹਾਂ ਨੂੰ ਰੋਜ਼ਗਾਰ, ਖੇਡਾਂ ਅਤੇ ਦੇਸ਼ ਸੇਵਾ ਵਰਗੇ ਉਸਾਰੂ ਖੇਤਰਾਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਤਹਿਤ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਭਰਪੂਰ ਫਲੈਕਸ ਬੋਰਡ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਤਿਆਰ ਕੀਤਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਲਗਭਗ 400 ਖੇਡ ਮੈਦਾਨਾਂ ਵਿੱਚ ਇਹ ਫਲੈਕਸ ਬੋਰਡ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਅਤੇ ਵਿਦਿਆਰਥੀ ਇਸ ਜਾਣਕਾਰੀ ਦਾ ਲਾਭ ਲੈ ਸਕਣ। 

ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਆਉਣ ਵਾਲੇ ਬੱਚੇ ਅਤੇ ਨੌਜਵਾਨ ਨਾ ਸਿਰਫ਼ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਪ੍ਰੇਰਿਤ ਹੋਣਗੇ, ਸਗੋਂ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਧਿਆਨ ਖੇਡਾਂ, ਸਿਹਤ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਵੱਲ ਕੇਂਦਰਿਤ ਕਰਨਗੇ। ਡੀ ਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਿੰਨ ਮੁੱਖ ਪੱਖਾਂ 'ਤੇ ਕੇਂਦਰਿਤ ਹੈ—ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ, ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਦਾ ਮੁੜ ਵਸੇਬਾ ਅਤੇ ਬਚਪਨ ਤੋਂ ਹੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਇਸ  ਸਮਾਜਿਕ ਬੁਰਾਈ ਤੋਂ ਦੂਰ ਰੱਖਣਾ।

ਇਸੇ ਸੋਚ ਅਧੀਨ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ, ਅਨੁਸ਼ਾਸਨ ਅਤੇ ਦੇਸ਼ ਸੇਵਾ ਨਾਲ ਜੋੜਨ ਲਈ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਪਹਿਲ ਨੌਜਵਾਨਾਂ ਨੂੰ ਸਹੀ ਦਿਸ਼ਾ ਵਿੱਚ ਪ੍ਰੇਰਿਤ ਕਰਨ, ਉਨ੍ਹਾਂ ਵਿੱਚ ਦੇਸ਼ ਸੇਵਾ ਦੀ ਭਾਵਨਾ ਮਜ਼ਬੂਤ ਕਰਨ ਅਤੇ ਨਸ਼ਾ-ਮੁਕਤ, ਤੰਦਰੁਸਤ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗੀ। 

ਇਹ ਉਪਰਾਲਾ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਅਨੁਸਾਰ ਭਵਿੱਖ ਦੀ ਯੋਜਨਾ ਬਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਉਜਵਲ ਭਵਿੱਖ ਵੱਲ ਅੱਗੇ ਵਧਣ ਲਈ ਵੀ ਉਤਸ਼ਾਹਿਤ ਕਰੇਗਾ।

 

Tags: Dr Balbir Singh , AAP Punjab , Punjab , Punjab News , Latest Punjab News , Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD