Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

2022 ਦੀ ਤਰਜ਼ ਤੇ 2027 'ਚ ਵੀ ਚੱਲੇਗੀ "ਆਪ" ਦੀ ਹਨੇਰੀ : ਐਡਵੋਕੇਟ ਬਰਿੰਦਰ ਗੋਇਲ

ਸੈਂਕੜੇ ਨੌਜਵਾਨ ਹੋਏ 'ਆਪ' ਵਿੱਚ ਸ਼ਾਮਲ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਲਹਿਰਾਗਾਗਾ , 18 Jul 2026

Last updated on: Jul 18, 2026, 15:38 IST

ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਨਾਲ ਹਲਕੇ ਦੇ ਵੱਡੇ ਪਿੰਡ ਲਹਿਲ ਕਲਾਂ ਦੇ ਸੈਂਕੜੇ ਨੌਜਵਾਨ "ਆਪ" ਪਾਰਟੀ ਵਿੱਚ ਸ਼ਾਮਲ ਹੋ ਗਏ। ਮੰਤਰੀ ਗੋਇਲ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿੱਚ ਆਉਣਾ ਲੋਕਾਂ ਦੇ ਵਧਦੇ ਭਰੋਸੇ ਦਾ ਪ੍ਰਤੀਕ ਹੈ। 

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਮੰਤਰੀ ਗੋਇਲ ਵੱਲੋਂ ਲਹਿਰਾ ਹਲਕੇ ਅੰਦਰ ਜੋ ਵਿਕਾਸ ਕੰਮ ਕੀਤੇ ਗਏ ਹਨ ਉਹ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਨ੍ਹਾਂ ਮੰਤਰੀ ਗੋਇਲ ਨੂੰ ਭਰੋਸਾ ਦਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਆਪਣਾ ਆਸ਼ੀਰਵਾਦ ਦਿੰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ,"ਆਪ"ਨੂੰ ਨੌਜਵਾਨਾਂ ਦਾ ਮਿਲ ਰਿਹਾ ਸਮਰਥਨ ਦਰਸਾਉਂਦਾ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੇ ਵਿਕਾਸ ਅਤੇ ਬਦਲਾਅ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੀ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਣਗੇ। 

ਇਸ ਮੌਕੇ ਮੰਤਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੱਖਾਂ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ।ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਕੀਤਾ ਗਿਆ ਅਤੇ ਕਈ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਗਈਆਂ। ਸਰਕਾਰ ਨੇ ਪਰਿਵਾਰਾਂ ਲਈ ₹10 ਲੱਖ ਤੱਕ ਮੁਫ਼ਤ ਇਲਾਜ ਦੀ ਯੋਜਨਾ ਵੀ ਸ਼ੁਰੂ ਕੀਤੀ ਹੈ,

ਬੇਰੋਜ਼ਗਾਰ ਨੌਜਵਾਨਾਂ ਨੂੰ ਲਗਭਗ 65,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਰੁਜ਼ਗਾਰ ਦੇ ਹੋਰ ਮੌਕੇ ਵੀ ਪੈਦਾ ਕੀਤੇ ਗਏ, ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਅੰਡਰਗਰਾਊਂਡ ਪਾਈਪ ਲਾਈਨ ਤੇ ਕਰੋੜਾਂ ਰੁਪਏ ਖਰਚ ਕੀਤੇ ਗਏ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਲਗਭਗ 33 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਗਈ।

ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ 2022 ਦੀ ਤਰਜ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲੇਗੀ। ਜਿਸ ਵਿੱਚ ਵਿਰੋਧੀ ਪਾਰਟੀਆਂ ਦੇ ਸਿਆਸੀ ਤੰਬੂ ਉੱਖੜ ਜਾਣਗੇ। ਇਸ ਮੌਕੇ ਬਲਾਕ ਪ੍ਧਾਨ ਚਰਨਜੀਤ ਸਰਮਾ, ਸਰਪੰਚ ਜਸਪਾਲ ਸਿੰਘ,ਸਰਪੰਚ ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ,ਹਰਪਾਲ ਸਿੰਘ, ਤੇ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

ਓਐਸਡੀ ਰਕੇਸ਼ ਕੁਮਾਰ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD