Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ

ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 18 Jul 2026

Last updated on: Jul 18, 2026, 16:13 IST

ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਤਿਕਾਰ ਅਤੇ ਸਨਮਾਨ ਭਰੀ ਜ਼ਿੰਦਗੀ ਦੇਣ ਦੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ 'ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਭਰਨ-ਪੋਸ਼ਣ ਅਤੇ ਭਲਾਈ ਐਕਟ, 2007' ਇੱਕ ਇਤਿਹਾਸਕ ਕਾਨੂੰਨ ਹੈ, ਜੋ ਬਜ਼ੁਰਗਾਂ ਨੂੰ ਬੇਸਹਾਰਾ ਹੋਣ ਅਤੇ ਆਰਥਿਕ ਅਸੁਰੱਖਿਆ ਵਿਰੁੱਧ ਇੱਕ ਮਜ਼ਬੂਤ ਕਾਨੂੰਨੀ ਸੁਰੱਖਿਆ ਘੇਰਾ ਪ੍ਰਦਾਨ ਕਰਦਾ ਹੈ।

ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਿਹੜੇ ਮਾਪੇ ਆਪਣਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹਨ, ਉਨ੍ਹਾਂ ਦਾ ਖ਼ਿਆਲ ਰੱਖਣਾ ਬੱਚਿਆਂ ਅਤੇ ਵਾਰਸਾਂ ਦੀ ਕਾਨੂੰਨੀ ਤੇ ਨੈਤਿਕ ਜ਼ਿੰਮੇਵਾਰੀ ਹੈ। ਇਹ ਐਕਟ ਬਜ਼ੁਰਗਾਂ ਨੂੰ ਲੰਮੀ ਕਾਨੂੰਨੀ ਪ੍ਰਕਿਰਿਆ ਤੋਂ ਬਚਾਉਂਦੇ ਹੋਏ, ਇੱਕ ਸਰਲ, ਸਸਤੇ ਅਤੇ ਸਮਾਂ-ਬੱਧ ਤਰੀਕੇ ਨਾਲ ਮਹੀਨਾਵਾਰ ਗੁਜ਼ਾਰਾ ਭੱਤਾ ਲੈਣ ਦਾ ਹੱਕ ਦਿੰਦਾ ਹੈ ਤਾਂ ਜੋ ਉਨ੍ਹਾਂ ਨੂੰ ਬਿਨਾਂ ਕਿਸੇ ਮਾਨਸਿਕ ਪ੍ਰੇਸ਼ਾਨੀ ਜਾਂ ਦਫ਼ਤਰੀ ਚੱਕਰਾਂ ਦੇ ਜਲਦੀ ਇਨਸਾਫ਼ ਮਿਲ ਸਕੇ।

ਬਜ਼ੁਰਗਾਂ ਦੀ ਤੁਰੰਤ ਮਦਦ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸਹੂਲਤ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ "ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਹਰ ਛੋਟੀ-ਵੱਡੀ ਮੁਸ਼ਕਲ ਦੇ ਤੁਰੰਤ ਹੱਲ ਲਈ **'ਐਲਡਰ ਲਾਈਨ' (ਨੈਸ਼ਨਲ ਹੈਲਪਲਾਈਨ ਨੰਬਰ: 14567) ਸਫ਼ਲਤਾਪੂਰਵਕ ਚਲਾਈ ਜਾ ਰਹੀ ਹੈ। ਕੋਈ ਵੀ ਬਜ਼ੁਰਗ ਜੋ ਕਿਸੇ ਕਿਸਮ ਦੀ ਮਾਨਸਿਕ, ਕਾਨੂੰਨੀ ਜਾਂ ਸਰੀਰਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ, ਉਹ ਇਸ ਮੁਫ਼ਤ ਨੰਬਰ 'ਤੇ ਸੰਪਰਕ ਕਰ ਸਕਦਾ ਹੈ। 

ਇਹ ਹੈਲਪਲਾਈਨ ਸਿਰਫ਼ ਇੱਕ ਨੰਬਰ ਨਹੀਂ, ਸਗੋਂ ਬਜ਼ੁਰਗਾਂ ਲਈ ਇੱਕ ਸੁਰੱਖਿਅਤ ਸਹਾਰਾ ਹੈ, ਜਿੱਥੇ ਉਨ੍ਹਾਂ ਦੀ ਗੱਲ ਨੂੰ ਪੂਰੀ ਹਮਦਰਦੀ ਨਾਲ ਸੁਣਿਆ ਅਤੇ ਹੱਲ ਕੀਤਾ ਜਾਂਦਾ ਹੈ।" ਕਾਨੂੰਨੀ ਹੱਕਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਿਹਤ ਅਤੇ ਜਾਗਰੂਕਤਾ ਨੂੰ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸੂਬੇ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣ। 

ਉਨ੍ਹਾਂ ਜ਼ੋਰ ਦਿੱਤਾ ਕਿ ਇਸ ਪਵਿੱਤਰ ਕਾਰਜ ਵਿੱਚ ਸਥਾਨਕ ਸਮਾਜ ਸੇਵੀ ਸੰਸਥਾਵਾਂ (NGOs) ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਦਾ ਵੀ ਸਰਗਰਮ ਸਹਿਯੋਗ ਲਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਾਂਝਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਸੂਬਾ ਪੱਧਰੀ ਵਿਸ਼ੇਸ਼ ਸਿਹਤ ਕੈਂਪਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ, ਤਾਂ ਜੋ ਸਾਡੇ ਸਤਿਕਾਰਯੋਗ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਡਾਕਟਰੀ ਜਾਂਚ ਮੁਹੱਈਆ ਕਰਵਾ ਕੇ ਇੱਕ ਤੰਦਰੁਸਤ ਅਤੇ ਨਰੋਇਆ ਜੀਵਨ ਦਿੱਤਾ ਜਾ ਸਕੇ।

*ਡਾ. ਬਲਜੀਤ ਕੌਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਭਰਨ-ਪੋਸ਼ਣ ਅਤੇ ਭਲਾਈ ਐਕਟ, 2007' ਅਧੀਨ ਭਰਨ-ਪੋਸ਼ਣ ਜਾਂ ਕਾਨੂੰਨੀ ਸੁਰੱਖਿਆ ਲਈ ਮਾਪੇ ਅਤੇ ਸੀਨੀਅਰ ਸਿਟੀਜ਼ਨ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕੋਲ ਜਾਂ ਸਬੰਧਤ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਇਸ ਐਕਟ ਤਹਿਤ ਮੇਨਟੇਨੈਂਸ ਟ੍ਰਿਬਿਊਨਲ ਵਜੋਂ ਕੰਮ ਕਰਦੇ ਹਨ ਅਤੇ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਕੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੇ ਹਨ।

ਇਸ ਐਕਟ ਦੀਆਂ ਪਰਿਵਾਰਕ ਤੇ ਸਮਾਜਿਕ ਧਾਰਾਵਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਦੀ ਸਹੂਲਤ ਲਈ ਇਹ ਅਰਜ਼ੀਆਂ ਖ਼ੁਦ ਮਾਪਿਆਂ ਤੋਂ ਇਲਾਵਾ ਉਨ੍ਹਾਂ ਦੇ ਅਧਿਕਾਰਤ ਨੁਮਾਇੰਦਿਆਂ ਜਾਂ ਕਿਸੇ ਮਾਨਤਾ ਪ੍ਰਾਪਤ ਸਵੈ-ਸੇਵੀ ਸੰਸਥਾ (NGO) ਵੱਲੋਂ ਵੀ ਦਾਇਰ ਕੀਤੀਆਂ ਜਾ ਸਕਦੀਆਂ ਹਨ, ਜਿਸ ਨਾਲ ਇਹ ਸਾਰੀ ਪ੍ਰਕਿਰਿਆ ਬੇਹੱਦ ਆਸਾਨ ਬਣ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਾਨੂੰਨ ਵਿੱਚ ਬਜ਼ੁਰਗਾਂ ਨਾਲ ਮਾੜਾ ਸਲੂਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੱਦ ਸ਼ਾਮਲ ਹੈ। 

ਜੇਕਰ ਕੋਈ ਬਜ਼ੁਰਗ ਆਪਣੀ ਦੇਖਭਾਲ ਦੀ ਸ਼ਰਤ 'ਤੇ ਆਪਣੀ ਜਾਇਦਾਦ ਕਿਸੇ ਦੇ ਨਾਮ ਕਰਦਾ ਹੈ, ਪਰ ਜਾਇਦਾਦ ਲੈਣ ਵਾਲਾ ਵਿਅਕਤੀ ਆਪਣਾ ਇਹ ਵਾਅਦਾ ਪੂਰਾ ਨਹੀਂ ਕਰਦਾ, ਤਾਂ ਟ੍ਰਿਬਿਊਨਲ ਕੋਲ ਉਸ ਰਜਿਸਟਰੀ ਜਾਂ ਤਬਾਦਲੇ ਨੂੰ ਰੱਦ ਕਰਨ ਦਾ ਪੂਰਾ ਅਧਿਕਾਰ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਬਿਰਧ ਆਸ਼ਰਮਾਂ (ਓਲਡ ਏਜ ਹੋਮਜ਼) ਦੀ ਸਥਾਪਨਾ ਅਤੇ ਭਰਨ-ਪੋਸ਼ਣ ਅਫ਼ਸਰਾਂ ਦੀ ਨਿਯੁਕਤੀ ਵਰਗੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ।

ਸੂਬੇ ਦੇ ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪਰਿਵਾਰ ਦੇ ਬਜ਼ੁਰਗ ਸਾਡੀ ਜ਼ਿੰਦਗੀ ਦੀ ਨੀਂਹ ਹਨ। ਉਨ੍ਹਾਂ ਦੀ ਸੇਵਾ-ਸੰਭਾਲ ਕਰਨਾ ਨਾ ਸਿਰਫ਼ ਕਾਨੂੰਨ ਹੈ, ਸਗੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਰੂਹ ਹੈ। ਪੰਜਾਬ ਸਰਕਾਰ ਬਜ਼ੁਰਗਾਂ ਦੀ ਅੱਖ ਵਿੱਚ ਹੰਝੂ ਨਹੀਂ ਦੇਖ ਸਕਦੀ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰਾਖੀ ਲਈ ਹਰ ਸਮੇਂ ਵਚਨਬੱਧ ਹੈ ਤਾਂ ਜੋ ਉਹ ਸਮਾਜ ਵਿੱਚ ਸਿਰ ਉੱਚਾ ਕਰਕੇ, ਆਜ਼ਾਦ ਅਤੇ ਸ਼ਾਂਤੀਪੂਰਨ ਜੀਵਨ ਬਤੀਤ ਕਰ ਸਕਣ।

 

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD