Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

42 ਡਿਗਰੀ ਦੀ ਹੁਮਸ ਭਰੀ ਤਪਸ਼, ਬੰਦ ਪੱਖੇ ਤੇ ਹਨੇਰੇ ਕਮਰੇ… ਕੀ ਇਹੀ ਹੈ ‘ਸਿੱਖਿਆ ਕ੍ਰਾਂਤੀ’?

ਰੀਚਾਰਜ ਖਤਮ ਹੋਣ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਿਜਲੀ ਗੁੱਲ, ਅਧਿਆਪਕ ਆਪਣੀ ਜੇਬ ਤੋਂ ਭਰ ਰਹੇ ਬਿੱਲ; ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਰਕਾਰ ਨੂੰ ਘੇਰਿਆ

Kuljit Singh Bedi, Mohali Municipal Corporation, SAS Nagar, Mohali, Sahibzada Ajit Singh Nagar, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 18 Jul 2026

Last updated on: Jul 18, 2026, 16:34 IST

42 ਡਿਗਰੀ ਦੀ ਤਪਦੀ ਗਰਮੀ, ਉੱਪਰੋਂ ਭਾਰੀ ਹੁਮਸ, ਬੰਦ ਪੱਖੇ, ਬੁਝੀਆਂ ਲਾਈਟਾਂ ਅਤੇ ਪਸੀਨੇ ਨਾਲ ਤਰਬਤਰ ਮਾਸੂਮ ਬੱਚੇ… ਇਹ ਦ੍ਰਿਸ਼ ਕਿਸੇ ਦੂਰ-ਦਰਾਜ਼ ਦੇ ਇਲਾਕੇ ਦਾ ਨਹੀਂ, ਸਗੋਂ ਮੋਹਾਲੀ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦਾ ਹੈ। ਜਿੱਥੇ ਪੰਜਾਬ ਦੇ ਭਵਿੱਖ ਨੂੰ ਸਿੱਖਿਆ ਦੇਣ ਦੀ ਗੱਲ ਹੁੰਦੀ ਹੈ, ਉੱਥੇ ਬੱਚੇ ਬਿਜਲੀ ਨਾ ਹੋਣ ਕਾਰਨ ਅਣਮਨੁੱਖੀ ਹਾਲਾਤਾਂ ਵਿੱਚ ਪੜ੍ਹਨ ਲਈ ਮਜਬੂਰ ਹਨ।

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਕੂਲ ਦਾ ਦੌਰਾ ਕਰਕੇ ਸਰਕਾਰ ਦੀਆਂ ਸਿੱਖਿਆ ਨੀਤੀਆਂ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਪ੍ਰੀਪੇਡ (ਰੀਚਾਰਜ ਵਾਲਾ) ਡਿਜੀਟਲ ਬਿਜਲੀ ਮੀਟਰ ਲਗਾਇਆ ਗਿਆ ਹੈ। ਰੀਚਾਰਜ ਖਤਮ ਹੁੰਦੇ ਹੀ ਬਿਜਲੀ ਆਪਣੇ ਆਪ ਕੱਟ ਜਾਂਦੀ ਹੈ ਅਤੇ ਸਕੂਲ ਹਨੇਰੇ ਵਿੱਚ ਡੁੱਬ ਜਾਂਦਾ ਹੈ।

ਬੇਦੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸਕੂਲਾਂ ਨੂੰ ਬਿਜਲੀ ਰੀਚਾਰਜ ਲਈ ਕੋਈ ਵੱਖਰਾ ਸਰਕਾਰੀ ਫੰਡ ਨਹੀਂ ਮਿਲਦਾ। ਕਈ ਵਾਰ ਅਧਿਆਪਕ ਹੀ ਆਪਣੀ ਜੇਬ ਵਿੱਚੋਂ ਪੈਸੇ ਇਕੱਠੇ ਕਰਕੇ ਮੀਟਰ ਰੀਚਾਰਜ ਕਰਵਾਉਂਦੇ ਹਨ। ਜਦੋਂ ਉਹ ਰਕਮ ਵੀ ਖਤਮ ਹੋ ਜਾਂਦੀ ਹੈ ਤਾਂ ਮਾਸੂਮ ਬੱਚਿਆਂ ਨੂੰ ਬਿਨਾਂ ਪੱਖਿਆਂ ਅਤੇ ਬਿਨਾਂ ਬਿਜਲੀ ਦੇ ਪੜ੍ਹਨਾ ਪੈਂਦਾ ਹੈ।

ਉਨ੍ਹਾਂ ਕਿਹਾ, "ਸਰਕਾਰ ਇੱਕ ਪਾਸੇ ਸਿੱਖਿਆ ਕ੍ਰਾਂਤੀ, ਸਮਾਰਟ ਸਕੂਲ ਅਤੇ ਸਕੂਲ ਆਫ਼ ਐਮੀਨੈਂਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਗਰਮੀ ਵਿੱਚ ਪੱਖੇ ਤੱਕ ਨਸੀਬ ਨਹੀਂ। ਜਿਹੜੇ ਬੱਚੇ ਦੇਸ਼ ਦਾ ਭਵਿੱਖ ਹਨ, ਉਹ ਅੱਜ ਹਨੇਰੇ ਕਮਰਿਆਂ ਵਿੱਚ ਬੈਠਣ ਲਈ ਮਜਬੂਰ ਹਨ।"

ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਦੀ ਬਿਜਲੀ ਮੁਫ਼ਤ ਕੀਤੀ ਜਾਵੇ ਜਾਂ ਬਿਜਲੀ ਦੇ ਬਿੱਲਾਂ ਲਈ ਪੂਰਾ ਸਰਕਾਰੀ ਪ੍ਰਬੰਧ ਕੀਤਾ ਜਾਵੇ, ਤਾਂ ਜੋ ਅਧਿਆਪਕਾਂ ਨੂੰ ਆਪਣੀ ਜੇਬ ਤੋਂ ਪੈਸੇ ਨਾ ਦੇਣੇ ਪੈਣ ਅਤੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਬੇਦੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਵਰਗੇ ਬੁਨਿਆਦੀ ਖੇਤਰਾਂ ਵਿੱਚ ਸਰਕਾਰ ਦੇ ਦਾਅਵੇ ਅਤੇ ਹਕੀਕਤ ਵਿੱਚ ਵੱਡਾ ਫਰਕ ਨਜ਼ਰ ਆ ਰਿਹਾ ਹੈ। 

ਉਨ੍ਹਾਂ ਦੋਸ਼ ਲਾਇਆ ਕਿ ਇਸ਼ਤਿਹਾਰਬਾਜ਼ੀ 'ਤੇ ਕਰੋੜਾਂ ਰੁਪਏ ਖਰਚ ਕਰਨ ਦੀ ਬਜਾਏ ਜੇ ਸਕੂਲਾਂ ਅਤੇ ਹਸਪਤਾਲਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਣ ਤਾਂ ਲੋਕਾਂ ਨੂੰ ਅਸਲ ਰਾਹਤ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿਰਫ਼ ਕਾਗਜ਼ਾਂ 'ਤੇ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਵੀ ਅਜਿਹਾ ਪ੍ਰਬੰਧ ਕਰੇ ਕਿ ਕੋਈ ਵੀ ਬੱਚਾ ਬਿਜਲੀ, ਪੱਖੇ ਜਾਂ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰਹਿ ਕੇ ਆਪਣੀ ਪੜ੍ਹਾਈ ਨਾ ਕਰੇ। 

ਬੱਚਿਆਂ ਦਾ ਭਵਿੱਖ ਕਿਸੇ ਰੀਚਾਰਜ ਖਤਮ ਹੋਣ ਦਾ ਮੋਹਤਾਜ ਨਹੀਂ ਹੋਣਾ ਚਾਹੀਦਾ।

 

Tags: Kuljit Singh Bedi , Mohali Municipal Corporation , SAS Nagar , Mohali , Sahibzada Ajit Singh Nagar , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD