Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੌਜਵਾਨ ਨਸ਼ਿਆਂ ਨਾਲ ਨਹੀਂ, ਖੇਡਾਂ ਅਤੇ ਸਿੱਖਿਆ ਨਾਲ ਜੁੜਨ, ਤਾਂਹੀ ਬਣੇਗਾ ਵਿਕਸਿਤ ਭਾਰਤ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਹਰ ਥਾਣਾ ਬਣੇਗਾ ਨਸ਼ਾ ਮੁਕਤ ਸਮਾਜ ਦਾ ਪ੍ਰਹਰੀ, ਜਨ ਭਾਗੀਦਾਰੀ ਨਾਲ ਚੱਲੇਗੀ ਵਿਆਪਕ ਮੁਹਿੰਮ

Nayab Singh Saini, Haryana, Chief Minister of Haryana, BJP Haryana, Haryana News, Latest Haryana News

Gurpreet Singh

Gurpreet Singh

5 Dariya News

ਕਰਨਾਲ , 18 Jul 2026

Last updated on: Jul 18, 2026, 16:48 IST

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ-ਵਿਵਸਥਾ ਦਾ ਵਿਸ਼ਾ ਨਹੀਂ, ਸਗੋਂ ਸਮਾਜ, ਸੰਸਕਾਰ ਅਤੇ ਮਨੁੱਖਤਾ ਦੀ ਰੱਖਿਆ ਦੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਨਸ਼ਾ ਅਨੇਕਾਂ ਪਰਿਵਾਰਾਂ ਨੂੰ ਬਰਬਾਦ ਕਰ ਰਿਹਾ ਹੈ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕ ਰਿਹਾ ਹੈ। ਅਜਿਹੇ ਵਿੱਚ ਇਸ ਨੂੰ ਜਨ ਭਾਗੀਦਾਰੀ ਰਾਹੀਂ ਜਨ ਅੰਦੋਲਨ ਦਾ ਸਰੂਪ ਦੇਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਸ਼ਨੀਵਾਰ ਨੂੰ ਕਰਨਾਲ ਸਥਿਤ ਹਰਿਆਣਾ ਪੁਲਿਸ ਅਕੈਡਮੀ, ਮਧੂਬਨ ਵਿਖੇ ਆਯੋਜਿਤ "ਇੱਕ ਪੁਲਿਸ, ਇੱਕ ਸੰਕਲਪ – 'ਡਰੱਗਜ਼ ਮੁਕਤ ਹਰਿਆਣਾ'" ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਹਰਿਆਣਾ ਪੁਲਿਸ ਦੇ ਸਾਰੇ ਥਾਣਾ ਇੰਚਾਰਜਾਂ (ਐਸ.ਐਚ.ਓ.) ਨਾਲ ਆਯੋਜਿਤ ਇਸ ਸੰਵਾਦ ਪ੍ਰੋਗਰਾਮ ਦਾ ਉਦੇਸ਼ ਸੂਬੇ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਅਤੇ ਇਸ ਦਿਸ਼ਾ ਵਿੱਚ ਪ੍ਰਭਾਵੀ ਰਣਨੀਤੀ ਤਿਆਰ ਕਰਨਾ ਸੀ।

ਸੁਪਰ-100 ਦੇ 70 ਵਿਦਿਆਰਥੀਆਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਨੇ ਨੀਟ ਪ੍ਰੀਖਿਆ ਵਿੱਚ ਸਫਲਤਾ ਪ੍ਰਾਪਤ ਕਰਨ ਵਾਲੇ ਸੁਪਰ-100 ਪ੍ਰੋਗਰਾਮ ਦੇ 70 ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਦਾ ਮੈਡੀਕਲ ਕਾਲਜਾਂ ਵਿੱਚ ਦਾਖਲਾ ਯਕੀਨੀ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੇ ਵਿਦਿਆਰਥੀ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਸਾਧਾਰਨ ਪਰਿਵਾਰਾਂ ਤੋਂ ਹਨ। ਉਨ੍ਹਾਂ ਦੀ ਸਫਲਤਾ ਸਰਕਾਰ ਦੁਆਰਾ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਗੁਣਵੱਤਾਪੂਰਣ ਸਿੱਖਿਆ ਅਤੇ ਬਿਹਤਰ ਮੌਕੇ ਉਪਲਬਧ ਕਰਾਉਣ ਦੇ ਯਤਨਾਂ ਦਾ ਨਤੀਜਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਪੁਲਿਸ ਵਿਭਾਗ ਦੀ ਤਿਮਾਹੀ ਮੈਗਜ਼ੀਨ ਵੀ ਜਾਰੀ ਕੀਤੀ। ਮੈਗਜ਼ੀਨ ਵਿੱਚ ਵਿਦੇਸ਼ਾਂ ਤੋਂ ਵਾਪਸ ਲਿਆਂਦੇ ਗਏ ਅਪਰਾਧੀਆਂ ਸਮੇਤ ਵਿਭਾਗ ਦੀਆਂ ਪ੍ਰਮੁੱਖ ਪ੍ਰਾਪਤੀਆਂ ਅਤੇ ਮਹੱਤਵਪੂਰਨ ਮੁਹਿੰਮਾਂ ਦਾ ਵਰਨਣ ਕੀਤਾ ਗਿਆ ਹੈ।

ਹਰ ਥਾਣਾ ਸਮਾਜਿਕ ਬਦਲਾਅ ਦਾ ਕੇਂਦਰ ਬਣੇ

ਮੁੱਖ ਮੰਤਰੀ ਨੇ ਕਿਹਾ ਕਿ ਹਰ ਥਾਣਾ ਸਿਰਫ਼ ਕਾਨੂੰਨ-ਵਿਵਸਥਾ ਬਣਾਈ ਰੱਖਣ ਤੱਕ ਸੀਮਤ ਨਾ ਰਹੇ, ਸਗੋਂ ਸਮਾਜਿਕ ਬਦਲਾਅ ਦਾ ਕੇਂਦਰ ਬਣੇ। ਥਾਣਾ ਇੰਚਾਰਜ ਆਪਣੇ ਖੇਤਰ ਦੇ ਸਕੂਲਾਂ, ਕਾਲਜਾਂ, ਪੰਚਾਇਤਾਂ, ਸਵੈ-ਸੇਵੀ ਸੰਸਥਾਵਾਂ, ਧਾਰਮਿਕ ਸੰਗਠਨਾਂ ਅਤੇ ਯੁਵਾ ਮੰਡਲਾਂ ਨਾਲ ਨਿਯਮਿਤ ਸੰਵਾਦ ਸਥਾਪਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।

ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਦਾ ਕਾਰੋਬਾਰ ਆਧੁਨਿਕ ਤਕਨੀਕ, ਸੋਸ਼ਲ ਮੀਡੀਆ ਅਤੇ ਸੰਗਠਿਤ ਅਪਰਾਧ ਰਾਹੀਂ ਨੌਜਵਾਨਾਂ ਤੱਕ ਪਹੁੰਚ ਰਿਹਾ ਹੈ। ਇਸ ਲਈ ਪੁਲਿਸ ਨੂੰ ਵੀ ਆਧੁਨਿਕ ਤਕਨੀਕ ਦੇ ਅਨੁਸਾਰ ਚੌਕਸ, ਸਰਗਰਮ ਅਤੇ ਸਮਰੱਥ ਬਣਨਾ ਹੋਵੇਗਾ। ਸਿਰਫ਼ ਤਸਕਰਾਂ ਦੀ ਗ੍ਰਿਫ਼ਤਾਰੀ ਕਾਫ਼ੀ ਨਹੀਂ ਹੈ, ਸਗੋਂ ਪੂਰੇ ਨੈੱਟਵਰਕ ਨੂੰ ਤਬਾਹ ਕਰਨਾ ਜ਼ਰੂਰੀ ਹੈ। 

ਨਾਲ ਹੀ ਪੁਲਿਸ ਅਤੇ ਜਨਤਾ ਵਿਚਕਾਰ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨਾ ਵੀ ਓਨਾ ਹੀ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪ੍ਰਭਾਵੀ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ, ਸੰਵੇਦਨਸ਼ੀਲਤਾ ਅਤੇ ਮੁੜ ਵਸੇਬੇ 'ਤੇ ਵੀ ਬਰਾਬਰ ਧਿਆਨ ਦੇਣਾ ਹੋਵੇਗਾ। ਜਦੋਂ ਪੁਲਿਸ, ਪਰਿਵਾਰ, ਅਧਿਆਪਕ, ਡਾਕਟਰ, ਸਮਾਜਿਕ ਸੰਗਠਨ, ਮਾਤਰ ਸ਼ਕਤੀ ਅਤੇ ਯੁਵਾ ਸ਼ਕਤੀ ਇਕਜੁੱਟ ਹੋ ਕੇ ਕੰਮ ਕਰਨਗੇ, ਤਦ ਹੀ ਨਸ਼ਾ ਮੁਕਤ ਹਰਿਆਣਾ ਦਾ ਟੀਚਾ ਸਾਕਾਰ ਹੋਵੇਗਾ। 

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਸਰਕਾਰ ਦੀ ਪਹਿਲ ਹੈ। ਹਰਿਆਣਾ ਨੂੰ ਖੇਡਾਂ ਦਾ ਹੱਬ ਬਣਾਉਣਾ ਹੈ, ਤਾਂ ਜੋ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਉਣ ਦੀ ਬਜਾਏ ਮੈਦਾਨ ਵਿੱਚ ਉਤਰ ਕੇ ਦੇਸ਼ ਲਈ ਸੋਨ ਤਗਮੇ ਜਿੱਤਣ। ਸਿਹਤਮੰਦ, ਅਨੁਸ਼ਾਸਿਤ ਅਤੇ ਖੇਡ ਸੱਭਿਆਚਾਰ ਨਾਲ ਜੁੜੇ ਨੌਜਵਾਨ ਹੀ ਵਿਕਸਿਤ ਭਾਰਤ ਦੇ ਨਿਰਮਾਣ ਦੀ ਸਭ ਤੋਂ ਵੱਡੀ ਸ਼ਕਤੀ ਬਣਨਗੇ।

ਹਰ ਪੱਧਰ 'ਤੇ ਬਣੇਗੀ ਨਸ਼ਾ ਮੁਕਤੀ ਟਾਸਕ ਫੋਰਸ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜ਼ਿਲ੍ਹਾ, ਸਬ-ਡਿਵੀਜਨ, ਬਲਾਕ, ਪਿੰਡ ਅਤੇ ਵਾਰਡ ਪੱਧਰ ਤੱਕ ਨਸ਼ਾ ਮੁਕਤੀ ਟਾਸਕ ਫੋਰਸ ਦਾ ਗਠਨ ਕਰੇਗੀ। ਇਸ ਵਿੱਚ ਜਨਤਕ ਨੁਮਾਇੰਦੇ, ਥਾਣਾ ਇੰਚਾਰਜ, ਸਿਹਤ, ਸਿੱਖਿਆ ਅਤੇ ਸਮਾਜ ਭਲਾਈ ਵਿਭਾਗ ਦੇ ਅਧਿਕਾਰੀ, ਸਵੈ-ਸੇਵੀ ਸੰਸਥਾਵਾਂ, ਸਮਾਜਿਕ ਸੰਗਠਨ, ਯੁਵਾ ਅਤੇ ਮਹਿਲਾ ਮੰਡਲ, ਕੈਮਿਸਟ ਐਸੋਸੀਏਸ਼ਨ ਅਤੇ ਸਮਾਜ ਦੇ ਬੁੱਧੀਜੀਵੀ ਨਾਗਰਿਕਾਂ ਨੂੰ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਨਸ਼ਿਆਂ ਵਿਰੁੱਧ ਵਿਆਪਕ ਸਮਾਜਿਕ ਮੁਹਿੰਮ ਚਲਾਈ ਜਾ ਸਕੇ।

ਉਨ੍ਹਾਂ ਥਾਣਾ ਇੰਚਾਰਜਾਂ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਹਰ ਥਾਣਾ ਇੰਚਾਰਜ ਇਹ ਸੰਕਲਪ ਲਵੇ ਕਿ ਉਹ ਆਪਣੇ ਖੇਤਰ ਵਿੱਚ ਨਸ਼ਿਆਂ ਦਾ ਕਾਰੋਬਾਰ ਨਹੀਂ ਹੋਣ ਦੇਵੇਗਾ, ਤਾਂ ਨਸ਼ਾ ਮਾਫੀਆ ਲਈ ਹਰਿਆਣਾ ਵਿੱਚ ਕੋਈ ਥਾਂ ਨਹੀਂ ਬਚੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦੀ ਵਰਦੀ ਸੇਵਾ, ਅਨੁਸ਼ਾਸਨ ਅਤੇ ਰਾਸ਼ਟਰ ਭਗਤੀ ਦਾ ਪ੍ਰਤੀਕ ਹੈ ਅਤੇ ਇਸ ਦਾ ਸਨਮਾਨ ਹਰ ਹਾਲਾਤ ਵਿੱਚ ਸਰਵਉੱਚ ਰਹਿਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ-2047 ਦੇ ਸੰਕਲਪ ਨੂੰ ਸਾਕਾਰ ਕਰਨ ਲਈ ਨੌਜਵਾਨਾਂ ਦਾ ਸਿਹਤਮੰਦ, ਜਾਗਰੂਕ, ਨਸ਼ਾ ਮੁਕਤ ਅਤੇ ਖੇਡਾਂ ਨਾਲ ਜੁੜਿਆ ਹੋਣਾ ਜ਼ਰੂਰੀ ਹੈ। ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ 'ਨਸ਼ਾ ਮੁਕਤ ਹਰਿਆਣਾ' ਮੁਹਿੰਮ ਨੂੰ ਜਨ-ਜਨ ਦੀ ਮੁਹਿੰਮ ਬਣਾ ਕੇ ਸੂਬੇ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਪੁਲਿਸ ਅਧਿਕਾਰੀਆਂ ਦੀਆਂ ਮੰਗਾਂ 'ਤੇ ਮੁੱਖ ਮੰਤਰੀ ਦਾ ਐਲਾਨ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੁਲਿਸ ਅਧਿਕਾਰੀਆਂ ਨਾਲ ਸੰਵਾਦ ਦੌਰਾਨ ਵਿਭਾਗ ਨਾਲ ਜੁੜੇ ਵੱਖ-ਵੱਖ ਸੁਝਾਵਾਂ ਅਤੇ ਮੰਗਾਂ 'ਤੇ ਕਈ ਮਹੱਤਵਪੂਰਨ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਤਫਤੀਸ਼ (Investigation) ਹੈਡ ਤਹਿਤ ਉਪਲਬਧ ਰਕਮ ਵਧਾ ਕੇ 10 ਕਰੋੜ ਰੁਪਏ ਕੀਤੀ ਜਾਵੇਗੀ, ਤਾਂ ਜੋ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜਾਂਚ ਅਧਿਕਾਰੀਆਂ (ਆਈ.ਓ.) ਨੂੰ ਲੋੜੀਂਦੇ ਸਾਧਨ ਉਪਲਬਧ ਕਰਵਾਏ ਜਾ ਸਕਣ। 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਉੱਤਮ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਹਰਿਆਣਾ ਦੀ ਵੱਖਰੀ ਇਨਾਮੀ ਨੀਤੀ ਤਿਆਰ ਕੀਤੀ ਜਾਵੇਗੀ। ਇਸ ਲਈ ਹੋਰ ਰਾਜਾਂ ਦੀ ਇਨਾਮੀ ਨੀਤੀ ਦਾ ਅਧਿਐਨ ਕਰਕੇ ਹਰਿਆਣਾ ਦੇ ਅਨੁਸਾਰ ਨੀਤੀ ਬਣਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਡਿਊਲ ਪਰਪਜ਼ ਡਰੱਗਜ਼ ਦੀ ਦੁਰਵਰਤੋਂ ਨੂੰ ਰੋਕਣ ਲਈ ਸਾਫਟਵੇਅਰ ਆਧਾਰਿਤ ਐਂਡ-ਟੂ-ਐਂਡ ਮਾਨੀਟਰਿੰਗ ਸਿਸਟਮ ਵਿਕਸਿਤ ਕੀਤਾ ਜਾਵੇਗਾ। ਇਸ ਦੇ ਤਿਆਰ ਹੋਣ ਤੱਕ ਸਾਰੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ, ਤਾਂ ਜੋ ਅਜਿਹੀਆਂ ਦਵਾਈਆਂ ਦੀ ਦੁਰਵਰਤੋਂ 'ਤੇ ਪ੍ਰਭਾਵੀ ਰੋਕ ਲਗਾਈ ਜਾ ਸਕੇ। 

ਉਨ੍ਹਾਂ ਦੱਸਿਆ ਕਿ ਗਰੁੱਪ-ਡੀ ਮੁਲਾਜ਼ਮਾਂ ਦੇ ਕੰਮਾਂ ਦੇ ਬਿਹਤਰ ਪ੍ਰਬੰਧਨ ਲਈ ਵੀ ਸਰਕਾਰ ਵਿਚਾਰ ਕਰ ਰਹੀ ਹੈ। ਇਸ ਲਈ ਇੱਕ ਸਾਫਟਵੇਅਰ ਵਿਕਸਿਤ ਕੀਤਾ ਜਾਵੇਗਾ, ਜਿਸ ਨਾਲ ਮੁਲਾਜ਼ਮਾਂ ਦੀ ਯੋਗਤਾ ਅਤੇ ਹੁਨਰ ਅਨੁਸਾਰ ਉਨ੍ਹਾਂ ਦੀ ਡਿਊਟੀ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਸਿਹਤ ਵਿਭਾਗ ਤੋਂ ਮੈਡੀਕਲ ਅਧਿਕਾਰੀਆਂ ਦੀ ਡੈਪੂਟੇਸ਼ਨ ਯਕੀਨੀ ਬਣਾਈ ਜਾਵੇਗੀ। 

ਨਾਲ ਹੀ, ਸਮਾਜ ਭਲਾਈ ਅਤੇ ਸਿਹਤ ਵਿਭਾਗ ਨੂੰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਸਥਾਪਿਤ ਕਰਨ ਲਈ ਵਿਸਤਾਰ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ, ਖਾਸ ਤੌਰ 'ਤੇ ਸੰਵੇਦਨਸ਼ੀਲ ਜ਼ਿਲ੍ਹਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਮਹਿਮਾਮੰਡਨ 'ਤੇ ਪ੍ਰਭਾਵੀ ਰੋਕ ਲਗਾਉਣ ਲਈ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਨਾਲ ਜੁੜੇ ਨੁਮਾਇੰਦਿਆਂ ਅਤੇ ਕੰਟੈਂਟ ਕ੍ਰਿਏਟਰਾਂ ਨਾਲ ਮੀਟਿੰਗ ਕਰਕੇ ਸੁਝਾਅ ਲਏ ਜਾਣਗੇ, ਜਿਸ ਤੋਂ ਬਾਅਦ ਲੋੜੀਂਦੀ ਐਡਵਾਈਜ਼ਰੀ ਜਾਰੀ ਕਰਨ ਬਾਰੇ ਫੈਸਲਾ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਇੱਕ ਹੋਰ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਜੋ ਥਾਣਾ ਇੰਚਾਰਜ ਆਪਣੇ ਖੇਤਰ ਨੂੰ ਪ੍ਰਭਾਵੀ ਢੰਗ ਨਾਲ ਨਸ਼ਾ ਮੁਕਤ ਬਣਾਉਣ ਵਿੱਚ ਸਫਲ ਹੋਵੇਗਾ, ਤਸਦੀਕ ਤੋਂ ਬਾਅਦ ਉਸ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਥਾਣਾ ਇੰਚਾਰਜਾਂ ਵਿੱਚ ਸਿਹਤਮੰਦ ਮੁਕਾਬਲੇਬਾਜ਼ੀ ਵਧੇਗੀ ਅਤੇ ਨਸ਼ਾ ਮੁਕਤ ਹਰਿਆਣਾ ਮੁਹਿੰਮ ਨੂੰ ਨਵੀਂ ਗਤੀ ਮਿਲੇਗੀ।

ਇਸ ਮੌਕੇ ਪੁਲਿਸ ਡਾਇਰੈਕਟਰ ਜਨਰਲ ਸ੍ਰੀ ਅਜੈ ਸਿੰਘਲ ਨੇ ਕਿਹਾ ਕਿ ਵਿਭਾਗ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਪੂਰੇ ਸੂਬੇ ਵਿੱਚ ਲਗਾਤਾਰ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਹੀ ਨਹੀਂ ਕਰ ਰਹੀ, ਸਗੋਂ ਜਨ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੀ ਜਾਗਰੂਕ ਕਰ ਰਹੀ ਹੈ। ਉਨ੍ਹਾਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਵਿਧਾਇਕ ਸ੍ਰੀ ਯੋਗੇਂਦਰ ਰਾਣਾ, ਕਰਨਾਲ ਦੀ ਮੇਅਰ ਸ਼੍ਰੀਮਤੀ ਰੇਣੂਬਾਲਾ ਗੁਪਤਾ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਹਰਿਆਣਾ ਪੁਲਿਸ ਅਕੈਡਮੀ, ਮਧੂਬਨ ਦੀ ਨਿਦੇਸ਼ਕ ਸ਼੍ਰੀਮਤੀ ਕਲਾ ਰਾਮਚੰਦਰਨ, ਹਰਿਆਣਾ ਰਾਜ ਇਨਫੋਰਸਮੈਂਟ ਬਿਊਰੋ ਦੇ ਪੁਲਿਸ ਡਾਇਰੈਕਟਰ ਜਨਰਲ ਸ੍ਰੀ ਨਵਦੀਪ ਸਿੰਘ ਵਿਰਕ, ਸ੍ਰੀ ਪੰਕਜ ਨੈਨ ਸਮੇਤ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD