Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਗਠਿਤ ਕੀਤੀ ਕਮੇਟੀ, ਕਿਹਾ ਕਿ ਉਹ ਇਸਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਕੋਰ ਕਮੇਟੀ ਨੇ ਆਪ ਸਰਕਾਰ ਦੇ ਖਿਲਾਫ ਚਾਰਜਸ਼ੀਟ ਤਿਆਰ ਕਰਨ ਦਾ ਕੀਤਾ ਫੈਸਲਾ

Sukhbir Singh Badal, Shiromani Akali Dal, SAD, Akali Dal, Punjab, Punjab News, Latest Punjab News

5 Dariya News

5 Dariya News

5 Dariya News

ਚੰਡੀਗੜ੍ਹ , 16 Jul 2026

Last updated on: Jul 18, 2026, 17:17 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਅਤੇ ਪਾਰਟੀ ਨੇ ਐਲਾਨ ਕੀਤਾ ਕਿ ਉਹ ਇਸ ਦਸਤਾਵੇਜ਼ ਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ ਜੋ ਸਰਕਾਰ ਬਣਨ ਦੇ ਤੁਰੰਤ ਬਾਅਦ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਲਾਗੂ ਕੀਤਾ ਜਾਵੇਗਾ।ਪਾਰਟੀ ਨੇ ਇਹ ਵੀ ਫੈਸਲਾ ਕੀਤਾ ਕਿ ਉਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਖਿਲਾਫ ਚਾਰਜਸ਼ੀਟ ਤਿਆਰ ਕਰੇਗੀ ਜਿਸ ਰਾਹੀਂ ਇਹ ਪੋਲ੍ਹ ਖੋਲ੍ਹੀ ਜਾਵੇਗੀ ਕਿ ਆਪ ਨੇ ਕਿਵੇਂ ਪੰਜਾਬ ਅਤੇ ਇਸਦੇ ਸਰੋਤਾਂ ਨੂੰ ਲੁੱਟਿਆ ਅਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਤੇ ਸੂਬੇ ਦੀ ਅਰਥਚਾਰੇ ਦੀ ਤਬਾਹੀ ਦੀ ਪ੍ਰਧਾਨਗੀ ਕੀਤੀ।

ਇਹ ਫੈਸਲੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀ ਵੱਖੋ ਵੱਖ ਮੀਟਿੰਗ ਜਿਹਨਾਂ ਦੀ ਪ੍ਰਧਾਨਗੀ ਸਰਦਾਰ ਬਾਦਲ ਨੇ ਕੀਤੀ, ਵਿਚ ਲਏ ਗਏ।

ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਉਹਨਾਂ ਹਲਕਿਆਂ ਦਾ ਦੌਰਾ ਕਰਨਗੇ ਜਿਥੇ ਲੱਖਾਂ ਏਕੜ ਵਿਚ ਫਸਲ ਤਬਾਹ ਹੋਈ ਹੈ ਤੇ ਘਰਾਂ ਤੇ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਪੁੱਜਾ ਹੈ। ਉਹਨਾਂ ਕਿਹਾ ਕਿ ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਪਾਰਟੀ ਆਗੂਆਂ ਨੇ ਸਰਦਾਰ ਬਾਦਲ ਦਾ ਧਿਆਨ ਇਸ ਵਾਸਤੇ ਦੁਆਇਆ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਜਦੋਂ ਸਰਕਾਰ ਹੜ੍ਹ ਰੋਕੂ ਕੰਮ ਕਰਨ ਵਿਚ ਨਾਕਾਮ ਰਹੀ ਸੀ, ਨਾਲ ਹੋਈ ਭਿਆਨਕ ਤਬਾਹੀ ਤੋਂ ਕੋਈ ਸਬਕ ਨਹੀਂ ਸਿੱਖੀ। ਇਹਨਾਂ ਆਗੂਆਂ ਨੇ ਦੱਸਿਆ ਕਿ ਨਾ ਤਾਂ ਕਿਸਾਨਾਂ ਨੂੰ ਹੜ੍ਹਾਂ ਨਾਲ ਹੋਏ ਫਲਾਂ ਦੇ ਨੁਕਸਾਨ ਦਾ ਕੋਈ ਮੁਆਵਜ਼ਾ ਦਿੱਤਾ ਗਿਆ ਤੇ ਨਾ ਹੀ ਇਸ ਸਾਲ ਵੀ ਹੜ੍ਹ ਰੋਕੂ ਇੰਤਜ਼ਾਮ ਕੀਤੇ ਗਏ ਅਤੇ ਭਾਰੀ ਬਰਸਾਤਾਂ ਕਾਰਨ ਭਾਰੀ ਤਬਾਹੀ ਹੋਣੀ ਤੈਅ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਕਾਰਨ ਇਹ ਫੈਸਲਾ ਲਿਆ ਗਿਆ ਕਿ ’ਆਪਣਾ ਪੰਜਾਬ ਆਪ ਬਚਾਈਏ’ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਅਕਾਲੀ ਦਲ ਦੇ ਪ੍ਰਧਾਨ ਹੜ੍ਹ ਮਾਰੂ ਇਲਾਕਿਆਂ ਦਾ ਦੌਰਾ ਕਰਨਗੇ, ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਜਿਥੇ ਕਿਤੇ ਲੋੜ ਹੈ, ਹੋੜ੍ਹ ਰੋਕੂ ਕੰਮ ਕਰਵਾਉਣਗੇ। ਉਹਨਾਂ ਕਿਹਾ ਕਿ ਇਹ ਪਹਿਲਕਦਮੀ 18 ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਇਹ ਮੁਹਿੰਮ 21, 22 ਅਤੇ 23 ਜੁਲਾਈ ਨੂੰ ਜਾਰੀ ਰਹੇਗੀ।

ਅਕਾਲੀ ਆਗੂ ਨੇ ਇਹ ਵੀ ਦੱਸਿਆ ਕਿ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਲੀਡਰਸ਼ਿਪ ਹੇਠ ਹੋ ਰਹੇ ਉਸ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਲਵੇਗਾ ਜਿਸ ਵਿਚ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਸਾਹਿਬਾਨ ਦੀਕੀਤੀ  ਬੇਅਦਬੀ ਤੇ ਕੀਤੇ ਧਾਰਮਿਕ ਗੁਨਾਹਾਂ ਨੂੰ ਬੇਨਕਾਬ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ’ਵਹੀਰ’ ਸ਼ੁਰੂ ਕੀਤੀ ਜਾਵੇਗੀ ਅਤੇ ਇਹ ਸ੍ਰੀ ਤਲਵੰਡੀ ਸਾਬੋ ਜਾਵੇਗੀ ਤੇ ਉਥੋਂ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗੀ।

ਇਸ ਦੌਰਾਨ ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ 20 ਜੁਲਾਈ ਨੂੰ ਐਸ ਆਈ ਟੀ ਨੂੰ ਮਿਲਣਗੇ ਤੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਉਹਨਾਂ ਸਪਸ਼ਟ ਕੀਤਾ ਕਿ ਇਹ ਸਿਆੀ ਬਦਲਾਖੋਰੀ ਹੈ ਕਿਉਂਕਿ ਅਕਾਲੀ ਦਲ ਦੇ ਪ੍ਰਧਾਨ ਦਾ ਬਹਿਬਲ ਕਲਾਂ ਗੋਲੀ ਕਾਂਡ ਨਾਲ ਕੋਈ ਸਰੋਕਾਰ ਨਹੀਂ ਹੈ, ਕਿਉਂਕਿ ਉਸ ਵੇਲੇ ਤਾਂ ਉਹ ਦੇਸ਼ ਵਿਚ ਵੀ ਨਹੀਂ ਸਨ।

ਅਕਾਲੀ ਦਲ ਲੀਡਰਸ਼ਿਪ ਨੇ ਇਹ ਵੀ ਫੈਸਲਾ ਲਿਆ ਕਿ 15 ਅਗਸਤ ਨੂੰ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ, 20 ਅਗਸਤ ਨੂੰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਅਤੇ 20 ਅਗਸਤ ਨੂੰ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ਵਿਸ਼ਾਲ ਕਾਨਫਰੰਸਾਂ ਕੀਤੀਆਂ ਜਾਣਗੀਆਂ।

ਪਾਰਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਦੇ ਘਰ ਅੱਗੇ ਸ਼ਾਂਤਮਈ ਢੰਗ ਨਾਲ ’ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦਿਆਂ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕਰ ਰਹੇ ਮਨਰੇਗਾ ਵਰਕਰਾਂ ਅਤੇ ਸਟਾਫ ’ਤੇ ’ਤੇ ਹੰਝੂ ਗੈਸ ਦੇ ਗੋਲੇ ਛੱਡਣ ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਨਿਖੇਧੀ ਕੀਤੀ। ਪਾਰਟੀ ਨੇ ਸਫਾਈ ਸੇਵਕਾਂ ਦੀ ਹੜਤਾਲ ਲਈ ਵੀ ਆਪ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਅਤੇ ਜ਼ੋਰ ਦੇ ਕੇ ਕਿਹਾ ਕਿ ਸਫਾਈ ਸੇਵਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਮਿਉਂਸਪਲ ਚੋਣਾਂ ਤੋਂ ਪਹਿਲਾਂ ਉਹਨਾਂ ਦੀਆਂ ਸ਼ਿਕਾਇਤਾਂ ਦੂਰ ਹੋ ਜਾਣਗੀਆਂ ਪਰ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ। ਉਹਨਾਂ ਕਿਹਾ ਕਿ ਜੇਕਰ ਸੂਬੇ ਵਿਚ ਕੋਈ ਮਹਾਂਮਾਰੀ ਫੈਲੀ ਤਾਂ ਆਪ ਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।

ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਪਣੇ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ-ਨਾਲ ਵਪਾਰ ਲਈ ਵਾਹਗਾ ਸਰਹੱਦ ਖੋਲ੍ਹਣ ਦਾ ਵੀ ਐਲਾਨ ਕਰਨ। ਪਾਰਟੀ ਨੇ ਜ਼ੋਰ ਦੇ ਕੇ ਇਹ ਵੀ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਅਤੇ ਅਪੀਲ ਕੀਤੀ ਕਿ ਸੂਬੇ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਤਾਂ ਜੋ ਵਿਕਾਸ ਕਾਰਜ ਹੋ ਸਕਣ ਤੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਸਕੇ। ਇਹ ਵੀ ਅਪੀਲ ਕੀਤੀ ਕਿ ਸਰਹੱਦੀ ਇਲਾਕਿਆਂ ਲਈ ਵਿਸ਼ੇਸ਼ ਪੈਕੇਜ ਵੀ ਦਿੱਤਾ ਜਾਵੇ ਤੇ ਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਇਆ ਜਾਵੇ।

 

Tags: Sukhbir Singh Badal , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD