Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

Jai Krishan Rouri, Jai Krishan, Jai Krishan Singh Rouri, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਹੁਸ਼ਿਆਰਪੁਰ/ਗੜ੍ਹਸ਼ੰਕਰ , 18 Jul 2026

Last updated on: Jul 18, 2026, 17:48 IST

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਚੇਅਰਪਰਸਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ।

ਸਨਮਾਨਿਤ ਕੀਤੇ ਗਏ ਚੇਅਰਪਰਸਨਾਂ ਵਿੱਚ ਜਸਕਰਨ ਤੰਬਰ (ਸੈਣੀ ਵੈਲਫੇਅਰ ਬੋਰਡ), ਦਲਜੀਤ ਸਿੰਘ (ਸੈਣ ਸਮਾਜ ਵੈਲਫੇਅਰ ਬੋਰਡ), ਜਸਪ੍ਰੀਤ ਫਲੋਰਾ (ਰਾਮਗੜ੍ਹੀਆ ਵੈਲਫੇਅਰ ਬੋਰਡ), ਪਰਵੀਨ ਕੁਮਾਰ (ਰਾਜਪੂਤ ਕਲਿਆਣ ਬੋਰਡ), ਦਲਵਿੰਦਰ ਪਾਲ ਸਿੰਘ (ਖੱਤਰੀ ਅਰੋੜਾ ਵੈਲਫੇਅਰ ਬੋਰਡ), ਪਾਸਟਰ ਕੁਲਵਿੰਦਰ ਸਿੰਘ (ਮਸੀਹ ਵੈਲਫੇਅਰ ਬੋਰਡ), ਇਸਮਾਈਲ ਖਾਨ (ਮੁਸਲਿਮ ਵਿਕਾਸ ਬੋਰਡ), ਬਲਵਿੰਦਰ ਸਿੰਘ ਡੱਬ (ਪ੍ਰਜਾਪਤ ਸਮਾਜ ਵੈਲਫੇਅਰ ਬੋਰਡ), ਰਾਜਵਰਿੰਦਰ ਸਿੰਘ ਥਿੰਦ (ਕੰਬੋਜ ਵੈਲਫੇਅਰ ਬੋਰਡ), ਵਿਕਾਸ ਕਾਂਡਾ (ਸਵਰਨਕਾਰ ਵੈਲਫੇਅਰ ਬੋਰਡ), ਹਰਮੇਸ਼ ਲਾਲ (ਗੁੱਜਰ ਵੈਲਫੇਅਰ ਬੋਰਡ), ਰਾਜੀਵ ਕੁਮਾਰ ਸ਼ਰਮਾ (ਬ੍ਰਾਹਮਣ ਵੈਲਫੇਅਰ ਬੋਰਡ), ਪ੍ਰਦੀਪ ਲੋਈ (ਦਲਿਤ ਵਿਕਾਸ ਬੋਰਡ), ਗੋਲਡੀ ਭੂਸ਼ਣ (ਖੇਡ ਭਲਾਈ ਬੋਰਡ), ਜੀਤ ਰਾਮ (ਬਾਜ਼ੀਗਰ ਅਤੇ ਟੱਪਰੀਵਾਸ ਵੈਲਫੇਅਰ ਬੋਰਡ) ਅਤੇ ਭੂਸ਼ਣ ਕੁਮਾਰ ਅਗਰਵਾਲ (ਅਗਰਵਾਲ ਵੈਲਫੇਅਰ ਬੋਰਡ) ਸ਼ਾਮਲ ਸਨ।

ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਸ. ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਵਪੱਖੀ ਵਿਕਾਸ ਲਈ ਦ੍ਰਿੜ੍ਹ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਚੇਅਰਪਰਸਨਾਂ ਦੀ ਨਿਯੁਕਤੀ ਨਾਲ ਵੱਖ-ਵੱਖ ਬੋਰਡਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇਗਾ।

ਉਨ੍ਹਾਂ ਕਿਹਾ ਕਿ ਬੋਰਡਾਂ ਦੀ ਸਫ਼ਲਤਾ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਵਿਅਕਤੀਆਂ ਦੀ ਦੂਰਅੰਦੇਸ਼ੀ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ 'ਤੇ ਨਿਰਭਰ ਕਰਦੀ ਹੈ। ਉਨ੍ਹਾਂ ਨਵੇਂ ਚੇਅਰਪਰਸਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਨਵੇਂ ਨਿਯੁਕਤ ਚੇਅਰਪਰਸਨਾਂ ਨੇ ਪੰਜਾਬ ਸਰਕਾਰ ਅਤੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਲੋਕ ਸੇਵਾ ਨੂੰ ਆਪਣੀ ਪਹਿਲੀ ਤਰਜੀਹ ਬਣਾਉਣਗੇ।

ਇਸ ਸਮਾਗਮ ਵਿੱਚ ਹਲਕਾ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ, ਐਮ.ਸੀ. ਪ੍ਰਿੰਸ ਚੌਧਰੀ, ਬਲਾਕ ਪ੍ਰਧਾਨ ਗੁਲਸ਼ਨ ਠਾਕੁਰ, ਸਮੂਹ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ, ਪਾਰਟੀ ਦੇ ਆਗੂ ਅਤੇ ਵਰਕਰ, ਸਮਾਜ ਸੇਵੀ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

 

 

Tags: Jai Krishan Rouri , Jai Krishan , Jai Krishan Singh Rouri , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD