Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ

5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 18 Jul 2026

Last updated on: Jul 18, 2026, 18:32 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗ, ਅੰਮ੍ਰਿਤਸਰ; ਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾ, ਅੰਮ੍ਰਿਤਸਰ; ਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂ, ਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਖੇਤਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਨ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਆਕਾਸ਼ ਸੰਧੂ ਨੂੰ 192 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਦੋਂ ਕਿ ਉਸਦੇ ਖੁਲਾਸੇ ਦੇ ਆਧਾਰ 'ਤੇ ਹੋਰ 776 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ, ਦੋਸ਼ੀ ਆਕਾਸ਼ ਸੰਧੂ ਨੇ ਖੁਲਾਸਾ ਕੀਤਾ ਕਿ ਉਸਨੇ ਇਹ ਹੈਰੋਇਨ ਦੋਸ਼ੀ ਸੁਨੀਲ ਸਰੋਜ ਤੋਂ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਸੁਨੀਲ ਸਰੋਜ ਨੂੰ 4.589 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ, ਹਰਵਿੰਦਰ ਸਿੰਘ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਥਾਣਾ ਛੇਹਰਟਾ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਸਬੰਧੀ ਇੱਕ ਕੇਸ ਵਿੱਚ ਵੀ ਲੋੜੀਂਦਾ ਸੀ। 

ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਇੱਕੋ ਪਿੰਡ ਦੇ ਵਸਨੀਕ ਹਨ ਜੋ ਸਰਹੱਦ ਪਾਰੋਂ ਨਾਰਕੋ ਅਤੇ ਹਥਿਆਰ ਤਸਕਰੀ ਸਬੰਧੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਿੱਚ ਉਨ੍ਹਾਂ ਦੀ ਰਣਨੀਤਕ ਭੂਮਿਕਾ ਨੂੰ ਦਰਸਾਉਂਦਾ ਹੈ। ਇਸ ਸਬੰਧੀ, ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 200 ਮਿਤੀ 04.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 154 ਮਿਤੀ 08.07.2026 ਨੂੰ ਆਰਮਜ਼ ਐਕਟ ਦੀ ਧਾਰਾ 25(6,7,8) ਅਧੀਨ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD