Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ

ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

Tarunpreet Singh Sond, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 18 Jul 2026

Last updated on: Jul 19, 2026, 10:08 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਲਈ ਨੌਕਰੀ ਦੀ ਸੁਰੱਖਿਆ ਬਾਬਤ ਗਰੰਟੀ ਦੇਣ ਵਾਲੀ ਦੇਸ਼ ਵਿਆਪੀ ਨੀਤੀ ਬਣਾਉਣ ਦੀ ਅਪੀਲ ਕੀਤੀ।

ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕੇਂਦਰ ਵੱਲੋਂ ਨਵੀਂ ਯੋਜਨਾ ਦਾ ਵਿੱਤੀ ਬੋਝ ਸੂਬਿਆਂ ’ਤੇ ਪਾਉਣ ਦੇ ਫੈਸਲੇ ਅਤੇ ਕਰਮਚਾਰੀਆਂ ਦੇ ਭਵਿੱਖ ਨੂੰ ਹਨੇਰੇ ਵੱਲ ਲਿਜਾਣ ’ਤੇ ਸਵਾਲ ਉਠਾਉਂਦਿਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਹੈ, ਉਨ੍ਹਾਂ ਨੂੰ 18 ਸਾਲਾਂ ਦੀ ਸੇਵਾ ਤੋਂ ਬਾਅਦ ਅਣਗੌਲਿਆਂ ਨਹੀਂ ਜਾ ਸਕਦਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ ਅਤੇ ਇਹ ਪੂਰੀ ਤਰ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਸਬੰਧਤ ਹੈ। ਹਾਲਾਂਕਿ, ਸਾਰੀਆਂ ਵਿਰੋਧੀ ਪਾਰਟੀਆਂ, ਭਾਵੇਂ ਉਹ ਕਾਂਗਰਸ ਹੋਵੇ, ਅਕਾਲੀ ਦਲ ਹੋਵੇ ਜਾਂ ਪੰਜਾਬ ਵਿੱਚ ਭਾਜਪਾ ਹੋਵੇ, ਇਸ ਮੁੱਦੇ ਤੋਂ ਧਿਆਨ ਭਟਕਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਤਾਂ ਜੋ ਸਾਰਾ ਦੋਸ਼ ਪੰਜਾਬ ਸਰਕਾਰ ’ਤੇ ਲਗਾਇਆ ਜਾ ਸਕੇ।

ਇਹ ਬੇਹੱਦ ਜ਼ਰੂਰੀ ਹੈ ਕਿ ਸੱਚਾਈ ਅਤੇ ਤੱਥ ਲੋਕਾਂ ਦੇ ਸਾਹਮਣੇ ਰੱਖੇ ਜਾਣ।’’ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ, “ਮਨਰੇਗਾ ਸਕੀਮ ਭਾਰਤ ਵਿੱਚ ਸਾਲ 2005 ਦੇ ਆਸਪਾਸ ਇੱਕ ਐਕਟ ਅਧੀਨ ਸ਼ੁਰੂ ਕੀਤੀ ਗਈ ਸੀ ਜਿਸ ਰਾਹੀਂ ਕੇਂਦਰ ਸਰਕਾਰ ਨੇ ਹਰ ਘਰ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਸੀ। ਇਹ ਸਕੀਮ ਪੰਜਾਬ ਵਿੱਚ ਲਗਭਗ 18 ਸਾਲਾਂ ਤੋਂ ਲਾਗੂ ਹੈ ਅਤੇ ਇਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾ ਰਿਹਾ ਹੈ।”’’

ਮੰਤਰੀ ਨੇ ਕਿਹਾ, “ਇਸ ਸਕੀਮ ਤਹਿਤ ਰੁਜ਼ਗਾਰ ਪ੍ਰਦਾਨ ਕਰਨ ਲਈ ਲਗਭਗ 2000 ਤੋਂ 2100 ਕਰਮਚਾਰੀ, ਜਿਨ੍ਹਾਂ ਵਿੱਚ ਤਕਨੀਕੀ ਸਹਾਇਕ (ਟੀਏ), ਗ੍ਰਾਮ ਰੁਜ਼ਗਾਰ ਸਹਾਇਕ (ਜੀਆਰਐਸ) ਅਤੇ ਕੰਪਿਊਟਰ ਆਪਰੇਟਰ ਸ਼ਾਮਲ ਹਨ, ਪਿਛਲੇ 18 ਸਾਲਾਂ ਤੋਂ ਕੇਂਦਰ ਸਰਕਾਰ ਦੀ ਇਸ ਯੋਜਨਾ ਅਧੀਨ ਕੰਮ ਕਰ ਰਹੇ ਹਨ।’’ ਉਨ੍ਹਾਂ ਕਿਹਾ, ‘‘ਇਨ੍ਹਾਂ ਕਰਮਚਾਰੀਆਂ ਦੀ ਦੇਖਭਾਲ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਬਜਾਏ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਮੌਜੂਦਾ ਮਨਰੇਗਾ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਐਲਾਨ ਕੀਤਾ ਗਿਆ ਕਿ 1 ਜੁਲਾਈ ਤੋਂ ਇੱਕ ਨਵੀਂ ਸਕੀਮ ਲਾਗੂ ਹੋਵੇਗੀ।’’

ਇਸ ਫੈਸਲੇ ’ਤੇ ਸਵਾਲ ਉਠਾਉਂਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਪਿਛਲੇ 18 ਸਾਲਾਂ ਵਿੱਚ ਕੀਤੀ ਗਈ ਮਿਹਨਤ ਨੂੰ ਇੱਕ ਝਟਕੇ ਵਿੱਚ ਕਿਵੇਂ ਬਰਬਾਦ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇੰਨੇ ਸਾਲਾਂ ਲਈ ਕੇਂਦਰ ਸਰਕਾਰ ਦੇ ਐਕਟ ਅਤੇ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਕੰਮ ਕੀਤਾ। ਇਸ ਯੋਜਨਾ ਵਿੱਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ।’’

ਮੰਤਰੀ ਨੇ ਕਿਹਾ, ‘‘ਇਨ੍ਹਾਂ ਕਰਮਚਾਰੀਆਂ ਦੀਆਂ ਤਨਖਾਹਾਂ ਪੂਰੀ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਨ ਕਿਉਂਕਿ ਇਹ 100 ਫੀਸਦੀ ਕੇਂਦਰ ਸਰਕਾਰ ਦੀ ਯੋਜਨਾ ਸੀ। ਪਰ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਦੀ ਬਜਾਏ, ਕੇਂਦਰ ਨੇ ਇਸ ਯੋਜਨਾ ਨੂੰ ਬੰਦ ਕਰ ਦਿੱਤਾ, ਜਿਸ ਨਾਲ ਲਗਭਗ 2100 ਕਰਮਚਾਰੀਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ।’’ ਉਨ੍ਹਾਂ ਕਿਹਾ, “ਕਰਮਚਾਰੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਵੀਂ ਸਕੀਮ ਤਹਿਤ ਕੰਮ ਨਹੀਂ ਕਰਨਾ ਚਾਹੁੰਦੇ ਕਿਉਂਕਿ 18 ਸਾਲ ਨਿਭਾਉਣ ਤੋਂ ਬਾਅਦ ਵੀ ਉਨ੍ਹਾਂ ਨੂੰ ਇਸ ਬਾਰੇ ਕੋਈ ਠੋਸ ਭਰੋਸਾ ਨਹੀਂ ਬਣ ਸਕਿਆ ਹੈ ਕਿ ਉਨ੍ਹਾਂ ਨੂੰ ਕਦੋਂ ਰੈਗੂਲਰ ਕੀਤਾ ਜਾਵੇਗਾ। ਉਨ੍ਹਾਂ ਦੀ ਮੰਗ ਜਾਇਜ਼ ਵੀ ਹੈ।’’

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੈਂ ਇਹ ਬਿਲਕੁਲ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸਮੁੱਚੀ ਕੈਬਨਿਟ ਅਤੇ ਪੂਰੀ ਸਰਕਾਰ, ਮਨਰੇਗਾ ਅਧੀਨ ਕੰਮ ਕਰ ਰਹੇ ਇਨ੍ਹਾਂ 2100 ਕਰਮਚਾਰੀਆਂ ਨਾਲ ਡੱਟ ਕੇ ਖੜ੍ਹੀ ਹੈ। ਅਸੀਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਕੇਂਦਰ ਨੇ ਉਨ੍ਹਾਂ ਨੂੰ 18 ਸਾਲ ਕੰਮ ਕਰਵਾ ਕੇ ਅਤੇ ਫਿਰ ਸਕੀਮ ਨੂੰ ਬੰਦ ਕਰਕੇ ਉਨ੍ਹਾਂ ਦੇ ਜਮਹੂਰੀ ਹੱਕਾਂ ਦਾ ਸ਼ਰੇਆਮ ਘਾਣ ਕੀਤਾ ਹੈ।’’

ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਹੋਣ ਦੇ ਨਾਤੇ, ਮੈਂ ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ, ਮੈਂ ਕੇਂਦਰ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਸਨੂੰ ਜਾਗਣ ਦੀ ਲੋੜ ਹੈ, ਲਗਭਗ ਪਿਛਲੇ ਦੋ ਦਹਾਕਿਆਂ ਤੋਂ ਕੰਮ ਕਰ ਰਹੇ ਇਨ੍ਹਾਂ ਕਰਮਚਾਰੀਆਂ ਦੇ ਅਧਿਕਾਰਾਂ ਦੀ ਕਦਰ ਕਰਦਿਆਂ ਇਨ੍ਹਾਂ ਨੂੰ ਰੈਗੂਲਰ ਕਰਨਾ ਬਣਦਾ ਹੈ ਕਿਉਂਕਿ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਸਕੀਮ ਲਈ ਆਪਣੇ 18 ਸਾਲ ਸਮਰਪਿਤ ਕੀਤੇ ਹਨ।’’

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖਿਆ ਪੱਤਰ

ਭਾਰਤ ਸਰਕਾਰ ਨੇ ਅਚਾਨਕ ਹੀ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਨੂੰ ਬੰਦ ਕਰ ਕੇ ਇਸਦੀ ਥਾਂ ’ਤੇ 1 ਜੁਲਾਈ ਨੂੰ ਵਿਕਾਸ ਭਾਰਤ - ਰੋਜ਼ਗਾਰ ਅਤੇ ਅਜੀਵਿਕਾ ਮਿਸ਼ਨ (ਗ੍ਰਾਮੀਣ) ਯੋਜਨਾ ਸ਼ੁਰੂ ਕਰ ਦਿੱਤੀ ਹੈ। ਇਸ ਨਵੀਂ ਯੋਜਨਾ ਤਹਿਤ, ਕੇਂਦਰ ਸਰਕਾਰ ਵੱਲੋਂ ਵਿੱਤੀ ਬੋਝ ਹੁਣ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ’ਤੇ ਪਾ ਦਿੱਤਾ ਗਿਆ ਹੈ।

ਪਿਛਲੇ ਦੋ ਦਹਾਕਿਆਂ ਤੋਂ ਮਨਰੇਗਾ ਅਧੀਨ ਸੇਵਾ ਕਰ ਰਹੇ ਮਿਹਨਤੀ ਕਰਮਚਾਰੀਆਂ ਨੂੰ ਹੁਣ ਭਾਰਤ ਸਰਕਾਰ ਵੱਲੋਂ ਨਵੀਂ ਯੋਜਨਾ ਦੇ ਤਹਿਤ ਠੇਕੇ ਦੇ ਆਧਾਰ ’ਤੇ ਕੰਮ ਜਾਰੀ ਰੱਖਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਮੇਰੇ ਗ੍ਰਹਿ ਰਾਜ ਪੰਜਾਬ ਵਿੱਚ, ਇਹ ਕਰਮਚਾਰੀ ਹੜਤਾਲ ’ਤੇ ਹਨ ਕਿਉਂਕਿ ਭਾਰਤ ਸਰਕਾਰ ਵੱਲੋਂ ਮਨਰੇਗਾ ਨੂੰ ਬੰਦ ਕਰਨ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਗਈ ਹੈ।

ਉਨ੍ਹਾਂ ਦੇ ਵਿਰੋਧ ਅਤੇ ਹੜਤਾਲ ਦਾ ਮੁੱਖ ਕਾਰਨ ਇਹ ਹੈ ਕਿ ਪਿਛਲੇ 18 ਸਾਲਾਂ ਤੋਂ ਸੇਵਾ ਨਿਭਾ ਰਹੇ 2100 ਤੋਂ ਵੱਧ ਠੇਕਾ ਅਧਾਰਤ ਕਰਮਚਾਰੀ, ਜਿਨ੍ਹਾਂ ਵਿੱਚ ਤਕਨੀਕੀ ਸਹਾਇਕ, ਕੰਪਿਊਟਰ ਸਹਾਇਕ ਅਤੇ ਹੋਰ ਸ਼ਾਮਲ ਹਨ, ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਵੀਂ ਯੋਜਨਾ ਅਧੀਨ ਨਿਯਮਤ ਕੀਤਾ ਜਾਵੇ। ਪੰਜਾਬ ਸਰਕਾਰ ਉਨ੍ਹਾਂ ਦੀ ਇਸ ਹੱਕੀ ਮੰਗ ਦਾ ਸਮਰਥਨ ਕਰਦੀ ਹੈ। ਇਸ ਦੇ ਨਾਲ ਹੀ ਆਪ ਜੀ ਨੂੰ ਅਪੀਲ ਕਰਦੀ ਹੈ ਕਿ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਨਵੀਂ ਯੋਜਨਾ ਤਹਿਤ ਇੱਕ ਉਪਬੰਧ ਸ਼ਾਮਲ ਕੀਤਾ ਜਾਵੇ।

ਇਹ ਸਿਰਫ਼ ਪੰਜਾਬ ਤੱਕ ਸੀਮਤ ਮੁੱਦਾ ਨਹੀਂ ਸਗੋਂ ਦੇਸ਼ ਭਰ ਵਿੱਚ ਹੋਰ ਬਹੁਤ ਕਰਮਚਾਰੀ ਵੀ ਇਸੇ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਅਸੀਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਦੇਸ਼ ਭਰ ਵਿੱਚ ਇਨ੍ਹਾਂ ਕਰਮਚਾਰੀਆਂ ਨੂੰ ਸਥਾਈ ਰੁਜ਼ਗਾਰ ਪ੍ਰਦਾਨ ਕਰੇ। ਪੰਜਾਬ ਸਰਕਾਰ ਇਸ ਸਬੰਧ ਵਿੱਚ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ।

 

Tags: Tarunpreet Singh Sond , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD