Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਭਜਨ ਸਿੰਘ ਈ.ਟੀ.ਓ. ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸਰਬਜੋਤ ਸਿੰਘ ਧੰਜਲ ਨੂੰ ਵਧਾਈ

Harbhajan Singh ETO, AAP Punjab, Punjab, Punjab News, Latest Punjab News, Sarabjot Singh Dhanjal

Web Admin

Web Admin

5 Dariya News

ਅੰਮ੍ਰਿਤਸਰ , 18 Jul 2026

Last updated on: Jul 19, 2026, 10:30 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸ. ਸਰਬਜੋਤ ਸਿੰਘ ਧੰਜਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਸ. ਜਰਨੈਲ ਸਿੰਘ ਢੋਟ, ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਸ. ਸਤਨਾਮ ਸਿੰਘ ਮਠਾਰੂ ਸਮੇਤ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸ. ਸਰਬਜੋਤ ਸਿੰਘ ਧੰਜਲ ਇੱਕ ਸਮਰਪਿਤ, ਮਿਹਨਤੀ ਅਤੇ ਪਾਰਟੀ ਦੇ ਪੁਰਾਣੇ ਵਰਕਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਲੰਬੇ ਸਮੇਂ ਦੀ ਨਿਸ਼ਠਾ, ਮਿਹਨਤ ਅਤੇ ਲੋਕ ਸੇਵਾ ਨੂੰ ਦੇਖਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ. ਧੰਜਲ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਪ੍ਰੋਜੈਕਟਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ।

ਇਸ ਦੌਰਾਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਸ. ਸਰਬਜੋਤ ਸਿੰਘ ਧੰਜਲ ਨੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ 'ਤੇ ਪ੍ਰਗਟਾਏ ਗਏ ਵਿਸ਼ਵਾਸ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿਣਗੇ।

 

Tags: Harbhajan Singh ETO , AAP Punjab , Punjab , Punjab News , Latest Punjab News , Sarabjot Singh Dhanjal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD