Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਹਰਭਜਨ ਸਿੰਘ ਈ.ਟੀ.ਓ. ਵੱਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ

Harbhajan Singh ETO, AAP Punjab, Punjab, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 18 Jul 2026

Last updated on: Jul 19, 2026, 10:34 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਨਿਯੁਕਤ ਕੀਤੇ ਗਏ ਨਵ-ਨਿਯੁਕਤ ਚੇਅਰਮੈਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਚੇਅਰਮੈਨਾਂ ਦੀ ਨਿਯੁਕਤੀ ਦਾ ਉਦੇਸ਼ ਸਮਾਜ ਦੇ ਹਰੇਕ ਵਰਗ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨਾ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਹੈ। ਲੋਕ ਨਿਰਮਾਣ ਮੰਤਰੀ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੇ-ਆਪਣੇ ਬੋਰਡਾਂ ਰਾਹੀਂ ਲੋਕ ਭਲਾਈ ਲਈ ਅਹਿਮ ਭੂਮਿਕਾ ਨਿਭਾਉਣਗੇ।

ਇਸ ਮੌਕੇ ਨਿਯੁਕਤ ਕੀਤੇ ਗਏ ਚੇਅਰਮੈਨਾਂ ਵਿੱਚ ਸ੍ਰੀ ਜਰਨੈਲ ਸਿੰਘ (ਰਾਮਗੜ੍ਹੀਆ ਵੈੱਲਫੇਅਰ ਬੋਰਡ), ਸ੍ਰੀ ਗੁਰਦੀਪ ਚੰਦ (ਸੈਣੀ ਵੈੱਲਫੇਅਰ ਬੋਰਡ), ਸ੍ਰੀ ਸਤਬੀਰ ਸਿੰਘ (ਸਪੋਰਟਸ ਵੈੱਲਫੇਅਰ ਬੋਰਡ), ਸ੍ਰੀ ਰੋਬਿਨ (ਸੁਨਿਆਰ/ਸਵਰਣਕਾਰ ਵੈੱਲਫੇਅਰ ਬੋਰਡ), ਸ੍ਰੀ ਸੁਨੀਲ ਕੁਮਾਰ (ਵਿਮੁਕਤ ਜਾਤੀ ਵੈੱਲਫੇਅਰ ਬੋਰਡ), ਸ੍ਰੀ ਹਰਜੀਤ ਸਿੰਘ (ਬਾਜ਼ੀਗਰ ਵੈੱਲਫੇਅਰ ਬੋਰਡ), ਸ੍ਰੀ ਜੈ ਦੇਵ (ਬ੍ਰਾਹਮਣ ਵੈੱਲਫੇਅਰ ਬੋਰਡ), ਸ੍ਰੀ ਵਿਪਿਨਦੀਪ ਸਿੰਘ (ਦਲਿਤ ਵਿਕਾਸ ਬੋਰਡ), ਸ੍ਰੀ ਆਲਮ ਦੀਨ (ਗੁੱਜਰ ਵੈੱਲਫੇਅਰ ਬੋਰਡ), ਸ੍ਰੀ ਤੇਜਦੀਪ ਸਿੰਘ ਬਿੱਟੂ (ਕੰਬੋਜ ਵੈੱਲਫੇਅਰ ਬੋਰਡ), ਸ੍ਰੀ ਜਤਿੰਦਰ ਕੁਮਾਰ (ਖੱਤਰੀ ਵੈੱਲਫੇਅਰ ਬੋਰਡ), ਸ੍ਰੀ ਸਾਹਿਬ ਸਿੰਘ (ਮਸੀਹ ਵੈੱਲਫੇਅਰ ਬੋਰਡ), ਸ੍ਰੀ ਮੱਖਣ ਦੀਨ (ਮੁਸਲਿਮ ਵੈੱਲਫੇਅਰ ਬੋਰਡ) ਅਤੇ ਸ੍ਰੀ ਮਲਕੀਤ ਸਿੰਘ ਬੰਡਾਲਾ (ਪ੍ਰਜਾਪਤ ਵੈੱਲਫੇਅਰ ਬੋਰਡ) ਸ਼ਾਮਲ ਹਨ।

ਇਸ ਮੌਕੇ ਨਵ-ਨਿਯੁਕਤ ਚੇਅਰਮੈਨਾਂ ਨੇ ਪੰਜਾਬ ਸਰਕਾਰ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ-ਆਪਣੇ ਬੋਰਡਾਂ ਰਾਹੀਂ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD