Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਗੁਰਦਿੱਤ ਸਿੰਘ ਸੇਖੋਂ ਤੇ ਰਾਹੁਲ ਚਾਬਾ ਨੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸੂਬੇ ਨੂੰ ਤਰੱਕੀ ਤੱਕ ਲਿਜਾਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ-ਵਿਧਾਇਕ ਸੇਖੋਂ

Gurdit Singh Sekhon, Faridkot, AAP Punjab, Punjab, Punjab News, Latest Punjab News, Rahul Chaba, DC Faridkot, Deputy Commissioner Faridkot

Web Admin

Web Admin

5 Dariya News

ਫ਼ਰੀਦਕੋਟ , 18 Jul 2026

Last updated on: Jul 19, 2026, 10:51 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ  ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ । ਮਗਨਰੇਗਾ ਦੀ ਥਾਂ ਨਵਾਂ ‘ਵੀਬੀ-ਜੀ ਰਾਮ ਜੀ’ ਨਿਯਮ ਲਾਗੂ ਹੋ ਚੁੱਕਾ ਹੈ। ਇਸ ਤਹਿਤ ਮਜ਼ਦੂਰਾਂ ਦੀ ਦਿਹਾੜੀ 346 ਰੁਪਏ ਤੋਂ ਵਧਾ ਕੇ 360 ਰੁਪਏ ਕਰ ਦਿੱਤੀ ਗਈ ਹੈ ਅਤੇ ਰੁਜ਼ਗਾਰ ਦੇ ਦਿਨ ਵੀ 100 ਤੋਂ ਵਧਾ ਕੇ 125 ਕਰ ਦਿੱਤੇ ਗਏ ਹਨ।

ਇਹ ਜਾਣਕਾਰੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਵਿਧਾਇਕ ਸ. ਸੇਖੋਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ‘ਵੀਬੀ-ਜੀ ਰਾਮ ਜੀ’ ਤਹਿਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾਵੇ।

ਉਨ੍ਹਾਂ ਵੀਬੀ-ਜੀ ਰਾਮ ਜੀ ਸਕੀਮ ਅਧੀਨ ਚੱਲ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਤਰੱਕੀ ਤੱਕ ਲਿਜਾਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕੇ ਦਾ ਵਿਕਾਸ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਚੱਲ ਰਹੇ ਹਨ ਅਤੇ ਰਹਿੰਦੇ ਕੰਮ ਵੀ ਸੀਮਤ ਸਮੇਂ ਅੰਦਰ ਪੂਰੇ ਕਰ ਲਏ ਜਾਣਗੇ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਸਕੀਮ ਦੀ ਵਧੇਰੇ ਜਾਣਕਾਰੀ ਲਈ  ਗ੍ਰਾਮ ਸਭਾਵਾਂ ਕੀਤੀਆ ਜਾ ਰਹੀਆ ਹਨ ਅਤੇ ਲੋਕਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ,  ਬੀਡੀਪੀਓ ਕੋਟਕਪੂਰਾ  ਵਿਕਾਸ ਸ਼ਰਮਾ, ਸੁਪਰਡੈਂਟ ਮਨਪ੍ਰੀਤ ਸਿੰਘ, ਸੁਪਰਡੈਂਟ ਸਤਿੰਦਰਪਾਲ ਸਿੰਘ,ਪਿੰਡਾਂ ਦੇ ਸਰਪੰਚ, ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀ ਹਾਜਰ ਸਨ।

 

Tags: Gurdit Singh Sekhon , Faridkot , AAP Punjab , Punjab , Punjab News , Latest Punjab News , Rahul Chaba , DC Faridkot , Deputy Commissioner Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD