Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁਖ ਮੰਤਰੀ ਤੀਰਥ ਯਾਤਰਾ ਲਈ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਨੂੰ ਅਜੀਤਪਾਲ ਸਿੰਘ ਕੋਹਲੀ ਨੇ ਕੀਤਾ ਰਵਾਨਾ

Ajit Pal Singh Kohli, Patiala, AAP Punjab, Punjab, Punjab News, Latest Punjab News

Web Admin

Web Admin

5 Dariya News

ਪਟਿਆਲਾ , 18 Jul 2026

Last updated on: Jul 19, 2026, 10:55 IST

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਮੁਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਸਥਾਨਕ ਵਾਰਡ ਨੰਬਰ 47 ਸ਼ੇਰੇ ਪੰਜਾਬ ਮਾਰਕੀਟ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੱਸ ਰਵਾਨਾ ਕੀਤੀ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਕੋਆਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ,ਆਰਤੀ ਗੁਪਤਾ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਲੱਕੀ ਗੁਪਤਾ ਸਾਬਕਾ ਕੋਂਸਲਰ ਵੀ ਮੌਜੂਦ ਸਨ।  ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕੇ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। 

ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਐਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਗਿਆ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧਨਵਾਦ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

 

Tags: Ajit Pal Singh Kohli , Patiala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD