Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਟਿਆਲਾ ' ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ : ਡਾ ਬਲਬੀਰ ਸਿੰਘ

ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਸੁਵਿਧਾਜਨਕ ਆਵਾਜਾਈ ਦਾ ਰਾਹ ਖੁੱਲ੍ਹਿਆ : ਡਾ ਬਲਬੀਰ ਸਿੰਘ

Dr Balbir Singh, AAP Punjab, Punjab, Punjab News, Latest Punjab News, Patiala

Web Admin

Web Admin

5 Dariya News

ਪਟਿਆਲਾ , 18 Jul 2026

Last updated on: Jul 19, 2026, 10:58 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਲਗਾਤਾਰ ਯਤਨਾਂ ਸਦਕਾ ਤ੍ਰਿਪੜੀ ਇਲਾਕੇ ਵਿਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਸਮੱਸਿਆ ਦਾ ਹੱਲ ਕਰਦਿਆਂ ਇਲਾਕੇ ਵਿੱਚ ਸਾਲਾਂ ਤੋਂ ਚੱਲ ਰਹੇ ਨਾਜਾਇਜ਼ ਕਬਜ਼ਿਆਂ ਹਟਾਏ ਗਏ। ਇਸ ਉਪਰਾਲੇ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ, ਸਗੋਂ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਪੈ ਰਹੀ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਵੱਡੀ ਰਾਹਤ ਮਿਲੇਗੀ।

ਤ੍ਰਿਪੜੀ ਇਲਾਕੇ ਦੀ ਇਸ ਸੜਕ ਤੇ ਕਈ ਸਾਲਾਂ ਤੋਂ ਨਾਜਾਇਜ਼ ਕਬਜ਼ਾ ਸੀ, ਜਿਸ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਡਾ. ਬਲਬੀਰ ਸਿੰਘ ਨੇ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਵਿਭਾਗਾਂ ਅਤੇ ਨਗਰ ਨਿਗਮ ਪਟਿਆਲਾ ਨਾਲ ਲਗਾਤਾਰ ਤਾਲਮੇਲ ਬਣਾਇਆ, ਜਿਸ ਦੇ ਨਤੀਜੇ ਵਜੋਂ ਹੁਣ ਨਾਜਾਇਜ਼ ਕਬਜ਼ੇ ਹਟਾਏ ਗਏ।

ਇਸ ਇਤਿਹਾਸਕ ਪਹਿਲ ਦੀ ਖੁਸ਼ੀ ਵਿੱਚ ਇਲਾਕਾ ਵਾਸੀਆਂ ਨੇ ਢੋਲ ਵਜਾ ਕੇ ਅਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਲੋਕਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸੜਕ ਦਾ ਨਿਰਮਾਣ ਨਹੀਂ, ਸਗੋਂ ਇਲਾਕੇ ਦੇ ਵਿਕਾਸ ਅਤੇ ਸੁਚੱਜੇ ਪ੍ਰਸ਼ਾਸਨ ਦੀ ਨਵੀਂ ਸ਼ੁਰੂਆਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਸੜਕ ਦੇ ਬਣਨ ਨਾਲ ਟ੍ਰੈਫਿਕ ਪ੍ਰਬੰਧ ਵਿੱਚ ਸੁਧਾਰ ਆਵੇਗਾ, ਹਾਦਸਿਆਂ ਦੀ ਸੰਭਾਵਨਾ ਘਟੇਗੀ ਅਤੇ ਸਥਾਨਕ ਵਪਾਰਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ।

ਇਲਾਕਾ ਵਾਸੀਆਂ ਨੇ ਕਿਹਾ ਕਿ ਡਾ. ਬਲਬੀਰ ਸਿੰਘ ਨੇ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਨਿਭਾਉਂਦਿਆਂ ਇਸ ਪੁਰਾਣੀ ਸਮੱਸਿਆ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਈ ਸਾਲਾਂ ਤੋਂ ਇਸ ਮਾਮਲੇ ਨੂੰ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਹੁਣ ਪਹਿਲੀ ਵਾਰ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਹੋਈ ਹੈ। ਇਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਪਟਿਆਲਾ ਦੇ ਹਰ ਇਲਾਕੇ ਦਾ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਉਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ।

ਉਨ੍ਹਾਂ ਨੇ ਨਗਰ ਨਿਗਮ ਪਟਿਆਲਾ ਅਤੇ ਸੰਬੰਧਿਤ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ। ਇਲਾਕਾ ਵਾਸੀਆਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ, ਤਾਂ ਜੋ ਤ੍ਰਿਪੜੀ ਸਮੇਤ ਪਟਿਆਲਾ ਦੇ ਹੋਰ ਇਲਾਕਿਆਂ ਵਿੱਚ ਵੀ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

 

Tags: Dr Balbir Singh , AAP Punjab , Punjab , Punjab News , Latest Punjab News , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD