Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਨੌਜਵਾਨਾਂ ਦੇ ਇਲਾਜ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵੱਲ ਮੋੜਨ ’ਤੇ ਕੇਂਦ੍ਰਿਤ ਹੈ ਤ੍ਰੈਮਾਸੀ ਮੁਹਿੰਮ

Chief Justice of India, Justice Surya Kant

Web Admin

Web Admin

5 Dariya News

ਚੰਡੀਗੜ੍ਹ , 18 Jul 2026

Last updated on: Jul 19, 2026, 11:14 IST

ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵੱਡ ਆਕਾਰੀ ਰਾਜ ਪੱਧਰੀ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਤੇ ਮਾਣਯੋਗ ਹਾਈ ਕੋਰਟ ਦੇ ਹੋਰ ਜੱਜ ਸਾਹਿਬਾਨ ਦੀ ਮੌਜੂਦਗੀ ਵਿੱਚ ਕੀਤਾ ਗਿਆ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਤ੍ਰੈਮਾਸੀ ਮੁਹਿੰਮ 18 ਜੁਲਾਈ ਤੋਂ 31 ਅਕਤੂਬਰ, 2026 ਤੱਕ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਮਿਸ਼ਨ ਮੋਡ ਵਿੱਚ ਚਲਾਈ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਹਿੰਮ ਦਾ ਉਦੇਸ਼ ਮੁੜ-ਵਸੇਬਾ ਸਹੂਲਤਾਂ ਰਾਹੀਂ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਦੀ ਸਹਾਇਤਾ  ਕਰਨਾ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣਾ, ਇਲਾਜ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਜੀਵਨ ਜਿਉਣ ਲਈ ਉਤਸ਼ਾਹਿਤ ਕਰਨਾ ਹੈ।

ਬੁਲਾਰੇ ਨੇ ਦੱਸਿਆ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਦਰ-ਸਨਮਾਨ ਨਾਲ ਨਸ਼ੇ ’ਤੇ ਕਾਬੂ ਪਾਉਣ ਵਿੱਚ ਸਹਿਯੋਗ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਲਈ ਤਿੰਨ-ਪੜਾਵੀ ਯੋਜਨਾ ਤਿਆਰ ਕੀਤੀ ਗਈ ਹੈ। ਪਹਿਲੇ ਪੜਾਅ ਤਹਿਤ 18-31 ਜੁਲਾਈ ਤੱਕ - ਸੰਸਥਾਗਤ ਤਿਆਰੀ, ਸਮਰੱਥਾ ਨਿਰਮਾਣ, ਜ਼ਿਲ੍ਹਾ ਮੈਪਿੰਗ ਅਤੇ ਸੰਵੇਦਨਸ਼ੀਲ ਖੇਤਰਾਂ ਅਤੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ।

ਦੂਜੇ ਪੜਾਅ  ਵਿੱਚ: 1 ਤੋਂ 30 ਸਤੰਬਰ ਤੱਕ ਡੀ.ਐਲ.ਐਸ.ਏਜ਼. ਵੱਲੋਂ ਸਵੈ-ਇੱਛਤ ਸਲਾਹ-ਮਸ਼ਵਰਾ, ਪਰਿਵਾਰਕ ਸਲਾਹ-ਮਸ਼ਵਰਾ ਅਤੇ ਪੀੜਤ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਲਈ ਰੈਫਰ ਕਰਨਾ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਲਾਭਪਾਤਰੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸੇ ਤਰ੍ਹਾਂ  ਤੀਜਾ ਪੜਾਅ  ਜੋ 1 ਤੋਂ 31 ਅਕਤੂਬਰ ਤੱਕ ਹੋਵੇਗਾ ,ਜਿਸ ਦੌਰਾਨ ਇਲਾਜ ਤੋਂ ਬਾਅਦ ਮੁੜ-ਵਸੇਬਾ ਅਤੇ ਫਾਲੋ-ਅੱਪ ਹੋਣਗੇ।

ਠੀਕ ਹੋਏ ਨੌਜਵਾਨਾਂ ਨੂੰ ਦੁਬਾਰਾ ਨਸ਼ਿਆਂ ਵੱਲ ਮੁੜਨ ਤੋਂ ਰੋਕਣ ਲਈ ਸਕੂਲਾਂ, ਕਾਲਜਾਂ, ਕਿੱਤਾਮੁਖੀ ਸਿਖਲਾਈ, ਹੁਨਰ ਵਿਕਾਸ, ਰੁਜ਼ਗਾਰ ਐਕਸਚੇਂਜਾਂ ਅਤੇ ਖੇਡਾਂ/ਯੋਗਾ ਨਾਲ ਜੋੜਿਆ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ, ਜੇਲ੍ਹ ਵਿਭਾਗ, ਸਿੱਖਿਆ ਅਤੇ ਹੁਨਰ ਵਿਕਾਸ ਏਜੰਸੀਆਂ, ਪੁਲਿਸ, ਸਿਵਲ ਸੁਸਾਇਟੀ ਅਤੇ ਮੋਹਤਬਾਰ ਆਗੂਆਂ ਦੀ ਸ਼ਮੂਲੀਅਤ ਵਾਲੇ ਬਹੁ-ਖੇਤਰੀ ਨੈੱਟਵਰਕ ਵੱਲੋਂ ਇਹ ਮੁਹਿੰਮ ਲਾਗੂ ਕੀਤੀ ਜਾਵੇਗੀ।

ਬੁਲਾਰੇ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਅਕਤੂਬਰ ਵਿੱਚ ਖਤਮ ਨਹੀਂ ਹੋਵੇਗੀ ਸਗੋਂ ਲੰਬੇ ਸਮੇਂ ਦੀ ਸਹਾਇਤਾ ਲਈ ਹਰ ਤਿਮਾਹੀ ਵਿੱਚ ਦੁਹਰਾਈ ਜਾਵੇਗੀ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਪਿਆਂ, ਅਧਿਆਪਕਾਂ, ਨੌਜਵਾਨ ਸਮੂਹਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਨਸ਼ਾ ਮੁਕਤ ਪੰਜਾਬ ਸਿਰਜਣ ਦੇ ਯਤਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।

 

Tags: Chief Justice of India , Justice Surya Kant

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD