Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਕਰੀਬ ਚਾਰ ਦਹਾਕਿਆਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਜਲੰਧਰ ਵਾਪਸ ਆਉਣਾ ਪੰਜਾਬ ਦੀ ਖੇਡ ਸੁਰਜੀਤੀ ਨੂੰ ਦਰਸਾਉਂਦਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Jalandhar

Web Admin

Web Admin

5 Dariya News

ਜਲੰਧਰ , 19 Jul 2026

Last updated on: Jul 20, 2026, 09:28 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖੇਡਾਂ ਵਿੱਚ ਸਫ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਗਿਆ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਵਾਪਸ ਆ ਰਹੀ ਹੈ। ਉਨ੍ਹਾਂ ਕਿਹਾ, "ਅੰਡਰ-13 ਕੈਟਾਗਰੀ ਦੀ ਇਹ ਚੈਂਪੀਅਨਸ਼ਿਪ ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰੇਗੀ। ਪੰਜਾਬ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।"

ਮੁੱਖ ਮੰਤਰੀ ਨੇ ਨਵੇਂ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਸਿੰਘ ਵਾਲੀਆ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੂੰ 2.14 ਕਰੋੜ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਜ਼ਿਕਰ ਕੀਤਾ, "ਲਗਪਗ ਛੇ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਨੇ ਇਸ ਇਤਿਹਾਸਕ ਸਟੇਡੀਅਮ ਦਾ ਦੌਰਾ ਕੀਤਾ ਹੈ, ਜਿਸ ਨੇ ਕਈ ਸ਼ਾਨਦਾਰ ਬੈਡਮਿੰਟਨ ਖਿਡਾਰੀ ਪੈਦਾ ਕੀਤੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, "ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹੇਗਾ ਅਤੇ ਟੈਂਡਰ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ। ਨਿਰਮਾਣ ਕਾਰਜ ਅਗਸਤ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਮੌਜੂਦਾ ਚਾਰ ਆਊਟਡੋਰ ਮਲਟੀਪਰਪਜ਼ ਕੋਰਟਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਬੁਨਿਆਦੀ ਢਾਂਚੇ ਨਾਲ ਲੈਸ ਵਿਸ਼ਵ ਪੱਧਰੀ ਇੰਡੋਰ ਬੈਡਮਿੰਟਨ ਸਹੂਲਤ ਵਿੱਚ ਤਬਦੀਲ ਕੀਤਾ ਜਾਵੇਗਾ।"

ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਹੋਣ ਤੋਂ ਬਾਅਦ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਕੁੱਲ 10 ਇੰਡੋਰ ਬੈਡਮਿੰਟਨ ਕੋਰਟ ਹੋਣਗੇ, ਜਿਸ ਨਾਲ ਇਹ ਪੰਜਾਬ ਦਾ ਇੱਕੋ-ਇੱਕ ਅਜਿਹਾ ਖੇਡ ਮੈਦਾਨ ਬਣ ਜਾਵੇਗਾ, ਜਿੱਥੇ ਇੰਨਾ ਵੱਡਾ ਇੰਡੋਰ ਬੈਡਮਿੰਟਨ ਕੰਪਲੈਕਸ ਹੋਵੇਗਾ ਅਤੇ ਇਹ ਉੱਤਰ ਭਾਰਤ ਦੇ ਪ੍ਰਮੁੱਖ ਬੈਡਮਿੰਟਨ ਕੇਂਦਰਾਂ ਵਿੱਚੋਂ ਇੱਕ ਬਣ ਜਾਵੇਗਾ। ਉਨ੍ਹਾਂ ਕਿਹਾ, "ਇਹ ਅਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬੈਡਮਿੰਟਨ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਦੀ ਸਮਰੱਥਾ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰੇਗਾ।

ਇਸ ਸਟੇਡੀਅਮ ਨੂੰ ਇਸ ਸਾਲ ਦਸੰਬਰ ਵਿੱਚ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਚੁਣਿਆ ਗਿਆ ਹੈ, ਜੋ ਕਰੀਬ ਚਾਰ ਦਹਾਕਿਆਂ ਵਿੱਚ ਇੱਥੇ ਹੋਣ ਵਾਲੀ ਪਹਿਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਹੋਵੇਗੀ।" ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਿਡਾਰੀਆਂ, ਕੋਚਾਂ ਅਤੇ ਖੇਡ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਟੇਡੀਅਮ ਵਿੱਚ ਮੌਜੂਦਾ ਖੇਡ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ।

ਉਨ੍ਹਾਂ ਬੈਡਮਿੰਟਨ ਜਗਤ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਚੈਂਪੀਅਨਸ਼ਿਪ ਦੇ ਸਫ਼ਲ ਪ੍ਰਬੰਧ ਲਈ ਹਰ ਸੰਭਵ ਸਹਿਯੋਗ ਦੇਵੇਗੀ ਅਤੇ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਕਈ ਮਹਾਨ ਖਿਡਾਰੀ ਪੈਦਾ ਕੀਤੇ ਹਨ ਅਤੇ ਸਦੀਆਂ ਤੋਂ ਖੇਡਾਂ ਨਾਲ ਇਸ ਦਾ ਡੂੰਘਾ ਸਬੰਧ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੇ ਪੂਜਨੀਕ ਸਿੱਖ ਗੁਰੂਆਂ ਨੇ ਖੇਡਾਂ ਰਾਹੀਂ ਨਾ ਸਿਰਫ਼ ਅਧਿਆਤਮਿਕਤਾ ਸਗੋਂ ਸਰੀਰਕ ਤੰਦਰੁਸਤੀ ਨੂੰ ਵੀ ਉਤਸ਼ਾਹਿਤ ਕੀਤਾ।

ਸ੍ਰੀ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਵਿਖੇ 'ਮੱਲ ਅਖਾੜਾ' ਸਥਾਪਿਤ ਕੀਤਾ ਅਤੇ ਖੁਦ ਕੁਸ਼ਤੀ ਅਤੇ ਸਰੀਰਕ ਸਿਖਲਾਈ ਦੀ ਨਿਗਰਾਨੀ ਕੀਤੀ, ਜਦੋਂ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਨੌਜਵਾਨਾਂ ਨੂੰ ਘੋੜ ਸਵਾਰੀ ਅਤੇ ਤੀਰਅੰਦਾਜ਼ੀ ਦੀ ਸਿਖਲਾਈ ਦਿੱਤੀ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਸਮੇਂ ਦੀ ਹਰ ਖੇਡ ਅਤੇ ਯੁੱਧ ਕਲਾ (ਮਾਰਸ਼ਲ ਆਰਟ) ਵਿੱਚ ਮਾਹਰ ਸਨ। ਅੱਜ ਵੀ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੌਰਾਨ ਕੀਤੀਆਂ ਜਾਣ ਵਾਲੀਆਂ ਰਵਾਇਤੀ ਖੇਡਾਂ ਰਾਹੀਂ ਆਪਣੀਆਂ ਅਮੀਰ ਖੇਡ ਪਰੰਪਰਾਵਾਂ ਦਾ ਮਾਣ ਨਾਲ ਪ੍ਰਦਰਸ਼ਨ ਕਰਦਾ ਹੈ।"

ਮੁੱਖ ਮੰਤਰੀ ਨੇ ਕਿਹਾ, "ਖੇਡ ਬੁਨਿਆਦੀ ਢਾਂਚੇ ਅਤੇ ਅਥਲੀਟਾਂ ਦੇ ਵਿਕਾਸ ਵਿੱਚ ਪੰਜਾਬ ਸਰਕਾਰ ਦੇ ਨਿਰੰਤਰ ਨਿਵੇਸ਼ ਨੇ ਪਹਿਲਾਂ ਹੀ ਉਤਸ਼ਾਹਜਨਕ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਸੂਬੇ ਦੇ ਕਈ ਖਿਡਾਰੀਆਂ ਨੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ।" ਉਨ੍ਹਾਂ ਦੁਹਰਾਇਆ ਕਿ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਸਿਰਜਣ ਲਈ ਹਰ ਸੰਭਵ ਯਤਨ ਜਾਰੀ ਰੱਖੇਗੀ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD