Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਕੋਦਰ ਵਿਖੇ ਡੇਰਾ ਲਾਲ ਬਾਦਸ਼ਾਹ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Jalandhar, Hans Raj Hans, Inderjeet Kaur Mann

Web Admin

Web Admin

5 Dariya News

ਜਲੰਧਰ , 19 Jul 2026

Last updated on: Jul 20, 2026, 09:42 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਪੰਜਾਬ ਨੂੰ ਫਿਰਕੂ ਸਦਭਾਵਨਾ ਅਤੇ ਪ੍ਰਗਤੀ ਦੇ ਰਾਹ 'ਤੇ ਅੱਗੇ ਵਧਣ ਦੀ ਸੇਧ ਦਿੰਦਾ ਹੈ।

ਰੰਗਲਾ ਪੰਜਾਬ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ 'ਤੇ ਦਿਖਾਇਆ ਗਿਆ ਵਿਸ਼ਵਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਪੂਰੀ ਇਮਾਨਦਾਰੀ, ਸਮਰਪਣ ਅਤੇ ਪਾਰਦਰਸ਼ਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਵਾਅਦਾ ਕੀਤਾ। ਇਸ ਸ਼ੁਭ ਮੌਕੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ ‘ਤੇ ਲਿਖਿਆ, "ਅੱਜ, ਮੈਨੂੰ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿੱਚ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ।

ਮੈਂ ਮਾਵਾਂ, ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਮੈਨੂੰ ਬਹੁਤ ਪਿਆਰ ਦਿੱਤਾ।" ਉਨ੍ਹਾਂ ਅਖੀਰ ਵਿੱਚ ਕਿਹਾ, "ਸਾਡੇ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਹਮੇਸ਼ਾ ਵਿਸ਼ਵਾਸ, ਸਦਭਾਵਨਾ ਅਤੇ ਭਾਈਚਾਰਕ ਸਾਂਝ ਵਾਲੀ ਇਸ ਪਵਿੱਤਰ ਧਰਤੀ 'ਤੇ ਬਣਿਆ ਰਹੇ। ਇਨ੍ਹਾਂ ਅਸੀਸਾਂ ਨਾਲ, ਅਸੀਂ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਇੱਕ ਜੀਵੰਤ ਅਤੇ ਖੁਸ਼ਹਾਲ ਰੰਗਲੇ ਪੰਜਾਬ ਦੇ ਪੁਨਰ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"

ਇਕੱਠ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਇਸ ਪਵਿੱਤਰ ਸਥਾਨ 'ਤੇ ਨਤਮਸਤਕ ਹੋ ਕੇ ਮੈਂ ਬੇਹੱਦ ਖੁਸ਼ ਮਹਿਸੂਸ ਕਰ ਰਿਹਾ ਹਾਂ। ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ। ਇਹ ਇੱਕ ਉਪਜਾਊ ਧਰਤੀ ਹੈ ਜਿੱਥੇ ਹਰ ਬੀਜ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਪੁੰਗਰ ਨਹੀਂ ਸਕਦਾ। ਭਾਈਚਾਰਕ ਸਾਂਝ ਅਤੇ ਏਕਤਾ ਪੰਜਾਬ ਦੀਆਂ ਸਭ ਤੋਂ ਵੱਡੀਆਂ ਤਾਕਤਾਂ ਹਨ।

ਇੱਥੇ ਲੋਕ ਹਰ ਤਿਉਹਾਰ ਇਕੱਠੇ ਮਨਾਉਂਦੇ ਹਨ, ਭਾਵੇਂ ਉਹ ਰਾਮ ਨੌਮੀ ਹੋਵੇ, ਗੁਰਪੁਰਬ ਹੋਵੇ ਜਾਂ ਕੋਈ ਹੋਰ ਤਿਉਹਾਰ।" ਅਗਾਮੀ ਪ੍ਰੋਗਰਾਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਸਾਰੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਇਕੱਠੇ ਮਨਾਵਾਂਗੇ। ਪੰਜਾਬ ਧਾਰਮਿਕ ਸਦਭਾਵਨਾ ਵਾਲੀ ਧਰਤੀ ਹੈ। ਫੁੱਟ ਪਾਊ ਤਾਕਤਾਂ ਇੱਥੇ ਕਦੇ ਵੀ ਸਫਲ ਨਹੀਂ ਹੋ ਸਕਦੀਆਂ ਕਿਉਂਕਿ ਸਾਡੀਆਂ ਸਮਾਜਿਕ ਤੰਦਾਂ ਬਹੁਤ ਮਜ਼ਬੂਤ ਹਨ। ਪੰਜਾਬ ਦੇ ਲੋਕ ਹਮੇਸ਼ਾ ਚੰਗੇ ਅਤੇ ਮਾੜੇ ਸਮੇਂ ਵਿੱਚ ਇਕਜੁੱਟ ਖੜ੍ਹੇ ਰਹਿੰਦੇ ਹਨ।”

ਆਪਣੀ ਸਰਕਾਰ ਵੱਲੋਂ ਲਿਆਂਦੀ ਗਈ ਤਬਦੀਲੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਕਲਾਕਾਰਾਂ ਨੂੰ ਸਿਰਫ਼ ਭੀੜ ਇਕੱਠੀ ਕਰਨ ਲਈ ਵਰਤਦੀਆਂ ਸਨ, ਪਰ ਹੁਣ ਸਮਾਂ ਬਦਲ ਗਿਆ ਹੈ। ਅਸੀਂ ਕਲਾਕਾਰਾਂ ਦਾ ਮਾਣ ਮੁੜ ਬਹਾਲ ਕੀਤਾ ਹੈ। ਪੰਜਾਬ ਦੇ ਲੋਕਾਂ ਨੇ ਮੈਨੂੰ ਸੂਬੇ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ, ਅਤੇ ਮੈਂ ਇਹ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾ ਰਿਹਾ ਹਾਂ।”

ਉਨ੍ਹਾਂ ਅੱਗੇ ਕਿਹਾ, “ਮੈਂ ਸਖ਼ਤ ਮਿਹਨਤ ਕਰਕੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਕਮਾਇਆ ਹੈ, ਅਤੇ ਮੈਂ ਉਸ ਵਿਸ਼ਵਾਸ ਨੂੰ ਕਦੇ ਵੀ ਟੁੱਟਣ ਨਹੀਂ ਦੇਵਾਂਗਾ।” ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਮਾਵਾਂ ਧੀਆਂ ਸਤਿਕਾਰ ਯੋਜਨਾ ਰਾਹੀਂ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। 1 ਜੁਲਾਈ ਤੋਂ, ਔਰਤਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਬਾਕੀ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦਿੱਤੇ ਜਾ ਰਹੇ ਹਨ।

ਇਹ ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ।" ਉਨ੍ਹਾਂ ਅੱਗੇ ਕਿਹਾ, “ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤੋਂ ਲਾਭ ਉਠਾ ਰਹੀਆਂ ਹਨ, ਜਿਸ ਲਈ ਸੂਬਾ ਸਰਕਾਰ ਨੇ ਬਜਟ ਵਿੱਚ 9300 ਕਰੋੜ ਰੁਪਏ ਅਲਾਟ ਕੀਤੇ ਹਨ।”

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵਿਸਥਾਰ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ,“ਇਸ ਯੋਜਨਾ ਤਹਿਤ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਸਮੇਤ ਪ੍ਰਮੁੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ।’’ ਪੰਜਾਬ ਦੇ ਲੋਕਾਂ ਦਾ ਉਨ੍ਹਾਂ ’ਤੇ ਅਟੁੱਟ ਵਿਸ਼ਵਾਸ ਕਰਨ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਸਾਨੂੰ ਮਿਲ ਕੇ ਖੁਸ਼ਹਾਲ ਅਤੇ ਹਸਦਾ-ਵਸਦਾ ਪੰਜਾਬ ਬਣਾਉਣਾ ਚਾਹੀਦਾ ਹੈ, ਨਾ ਕਿ ਇੱਕ ਹੋਰ ਲੰਡਨ ਜਾਂ ਕੈਲੀਫੋਰਨੀਆ।

ਮੈਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਸਮੁੱਚੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੀ ਲਗਨ ਨਾਲ ਸੇਵਾ ਕਰਦਾ ਰਹਾਂਗਾ। ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸਮਝਦਾਰੀ ਅਤੇ ਲੋਕ-ਪੱਖੀ ਫੈਸਲੇ ਲੈਣ ਦਾ ਮੌਕਾ ਦਿੱਤਾ ਹੈ। ਸਾਡੀ ਸਰਕਾਰ ਦਾ ਹਰ ਫੈਸਲਾ ਪੰਜਾਬ ਦੇ ਵਡੇਰੇ ਹਿੱਤਾਂ ਦੀ ਰਾਖੀ ਅਤੇ ਸੂਬੇ ਨੂੰ ਉੱਚ ਵਿਕਾਸ ਦੇ ਰਾਹ ’ਤੇ ਪਾਉਣ ਲਈ ਹੈ।”

ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਵੇਂ ਕਿਹੋ ਜਿਹੇ ਵੀ ਹਾਲਾਤ ਹੋਣ, ਡੂੰਘੀਆਂ ਜੜ੍ਹਾਂ ਵਾਲੇ ਰੁੱਖ ਕਦੇ ਨਹੀਂ ਡਿੱਗਦੇ। ਇਸੇ ਤਰ੍ਹਾਂ, ਸਾਨੂੰ ਸਾਰਿਆਂ ਨੂੰ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੰਜਾਬ ਨੂੰ ਹਰ ਖੇਤਰ ਵਿੱਚ ਜੀਵੰਤ ਅਤੇ ਖੁਸ਼ਹਾਲ ਬਣਾਉਣ ਲਈ ਇਮਾਨਦਾਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ।

ਇਨ੍ਹਾਂ ਯਤਨਾਂ ਦੇ ਸਕਾਰਾਤਮਕ ਨਤੀਜੇ ਹੁਣ ਦਿਖਾਈ ਦੇਣ ਲੱਗੇ ਹਨ।” ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਸਫਲ ਸਾਲਾਨਾ ਮੇਲੇ ’ਤੇ ਸੰਗਤ ਅਤੇ ਪ੍ਰਬੰਧਕੀ ਕਮੇਟੀ ਨੂੰ ਵਧਾਈ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੇ ਲਾਸਾਨੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਸੀਨੀਅਰ ਆਪ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸਾਬਕਾ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਕਈ ਹੋਰ ਪਤਵੰਤੇ ਮੌਜੂਦ ਸਨ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Jalandhar , Hans Raj Hans , Inderjeet Kaur Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD