Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਵਿੱਚ ਹੋਏ ਸ਼ਾਮਲ

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ : ਅਰਵਿੰਦ ਕੇਜਰੀਵਾਲ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Arvind Kejriwal, Manish Sisodia, Mukerian

Web Admin

Web Admin

5 Dariya News

ਮੁਕੇਰੀਆਂ , 19 Jul 2026

Last updated on: Jul 20, 2026, 10:15 IST

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਮੌਜੂਦ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਾਵੇਗੀ। ਜਿਨ੍ਹਾਂ ਨੂੰ ਅਜੇ ਪੈਸੇ ਨਹੀਂ ਮਿਲੇ ਹਨ, ਉਹ ਚਿੰਤਾ ਨਾ ਕਰਨ।

ਸਾਰਿਆਂ ਨੂੰ ਜੁਲਾਈ ਤੋਂ ਸਤੰਬਰ ਤੱਕ ਤਿੰਨਾਂ ਮਹੀਨਿਆਂ ਦੇ ਪੈਸੇ ਮਿਲਣਗੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸੌ ਫੀਸਦੀ ਇਮਾਨਦਾਰ ਮੁੱਖ ਮੰਤਰੀ ਹਨ। ਤਾਂ ਹੀ ਲੋਕਾਂ ਨੂੰ ਮੁਫ਼ਤ ਬਿਜਲੀ, ਹਜ਼ਾਰ ਰੁਪਏ ਸਨਮਾਨ ਰਾਸ਼ੀ ਸਮੇਤ ਹੋਰ ਸਹੂਲਤਾਂ ਦੇ ਪਾ ਰਹੇ ਹਨ। ਲੋਕਾਂ ਲਈ ਦਿਨ-ਰਾਤ ਕੰਮ ਕਰ ਰਹੇ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਜ਼ਰੂਰੀ ਹੈ। ਭਜਨ ਸੰਧਿਆ ਵਿੱਚ ਉਮੜੇ ਜਨ ਸੈਲਾਬ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਔਰਤਾਂ ਨੂੰ ਖੁਸ਼ਖਬਰੀ ਦਿੰਦਿਆਂ ਕਿਹਾ ਕਿ 1 ਜੁਲਾਈ ਨੂੰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਯੋਜਨਾ ਸ਼ੁਰੂ ਕੀਤੀ ਸੀ, ਉਦੋਂ 32 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਗਏ ਸਨ।

1 ਅਗਸਤ ਨੂੰ 50 ਲੱਖ ਤੋਂ ਵੱਧ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਜਾਣ ਵਾਲੇ ਹਨ। ਜਿਨ੍ਹਾਂ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾ ਲਈ ਹੈ ਪਰ ਅਜੇ ਪੈਸੇ ਨਹੀਂ ਆਏ ਹਨ, ਉਹਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਹਨਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਤਿੰਨਾਂ ਮਹੀਨਿਆਂ ਦੇ ਪੈਸੇ ਮਿਲਣਗੇ। ਔਰਤਾਂ ਦੇ ਖਾਤਿਆਂ ਵਿੱਚ ਇੱਕ ਹਜ਼ਾਰ ਰੁਪਏ ਅਤੇ ਦਲਿਤ ਸਮਾਜ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਮਹੀਨਾ ਭੇਜੇ ਜਾ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਅੱਜ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ ਅਤੇ ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਪੰਜਾਬ ਦਾ ਮੁੱਖ ਮੰਤਰੀ ਇਮਾਨਦਾਰ ਹੈ। ਇਸ ਤੋਂ ਪਹਿਲਾਂ ਜਿੰਨੀਆਂ ਵੀ ਸਰਕਾਰਾਂ ਆਈਆਂ, ਉਹਨਾਂ ਦੇ ਸਮੇਂ ਹਮੇਸ਼ਾ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਸਨ। ਪਰ ਪਹਿਲੀ ਵਾਰ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜਿਸ 'ਤੇ, ਉਹਨਾਂ ਦੇ ਪਰਿਵਾਰ 'ਤੇ ਜਾਂ ਉਹਨਾਂ ਦੇ ਕਿਸੇ ਮੰਤਰੀ 'ਤੇ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਨਹੀਂ ਲੱਗਿਆ।

ਪੰਜਵਾਂ ਸਾਲ ਚੱਲ ਰਿਹਾ ਹੈ ਅਤੇ ਬਿਨਾਂ ਕਿਸੇ ਦੋਸ਼ ਦੇ ਇੱਕ ਇਮਾਨਦਾਰ ਮੁੱਖ ਮੰਤਰੀ ਤੁਹਾਡੇ ਲਈ ਕੰਮ ਕਰ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਅਜੇ ਇਸ ਦੇ ਤਹਿਤ ਦੋ ਰੂਟਾਂ ਦਰਬਾਰ ਸਾਹਿਬ ਅਤੇ ਅਨੰਦਪੁਰ ਸਾਹਿਬ 'ਤੇ ਬੱਸਾਂ ਚੱਲਦੀਆਂ ਹਨ, ਜਿਸ ਵਿੱਚ ਆਉਣ-ਜਾਣ, ਏਸੀ ਬੱਸ, ਏਸੀ ਹੋਟਲ ਅਤੇ ਖਾਣ-ਪੀਣ ਦਾ ਸਾਰਾ ਖਰਚਾ ਸਰਕਾਰ ਦਿੰਦੀ ਹੈ।

1 ਅਗਸਤ ਤੋਂ ਇਸ ਵਿੱਚ ਤਿੰਨ ਨਵੇਂ ਰੂਟ ਜੋੜੇ ਜਾ ਰਹੇ ਹਨ। ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਵੀ ਮੁਫ਼ਤ ਬੱਸਾਂ ਜਾਇਆ ਕਰਨਗੀਆਂ। ਅਸੀਂ ਡੇਢ ਲੱਖ ਸ਼ਰਧਾਲੂਆਂ ਨੂੰ ਇਹਨਾਂ ਥਾਵਾਂ 'ਤੇ ਮੁਫ਼ਤ ਵਿੱਚ ਤੀਰਥ ਯਾਤਰਾ ਕਰਵਾਉਣ ਲੈ ਕੇ ਜਾਵਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸਕ ਮੰਦਰ ਹੈ, ਜਿੱਥੇ ਭਗਵਾਨ ਵਾਲਮੀਕਿ ਜੀ ਨੇ ਰਾਮਾਇਣ ਲਿਖੀ, ਸੀਤਾ ਮਾਤਾ ਉੱਥੇ ਰਹੇ ਅਤੇ ਉੱਥੇ ਹੀ ਲਵ-ਕੁਸ਼ ਦਾ ਜਨਮ ਤੇ ਉਹਨਾਂ ਦੀ ਪੜ੍ਹਾਈ ਹੋਈ।

ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਭਗਵਾਨ ਵਾਲਮੀਕਿ ਮੰਦਰ ਦੇ ਨਾਲ ਲਵ-ਕੁਸ਼ ਅਤੇ ਮਾਤਾ ਸੀਤਾ ਦਾ ਇੱਕ ਬਹੁਤ ਹੀ ਸ਼ਾਨਦਾਰ ਮੰਦਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਪਟਿਆਲਾ ਸਥਿਤ ਕਾਲੀ ਮਾਤਾ ਦੇ ਮੰਦਰ ਨੂੰ ਮੁੱਖ ਮੰਤਰੀ ਭਗਵੰਤ ਮਾਨ 80 ਕਰੋੜ ਰੁਪਏ ਖਰਚ ਕਰਕੇ ਬਹੁਤ ਹੀ ਸ਼ਾਨਦਾਰ ਬਣਾ ਰਹੇ ਹਨ, ਜੋ 1 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਭਜਨ ਸੰਧਿਆ ਪੂਰੇ ਪੰਜਾਬ ਦੇ 22 ਸ਼ਹਿਰਾਂ ਵਿੱਚ ਕਰਵਾਈ ਜਾ ਰਹੀ ਹੈ। ਲੋਕ ਦੱਸਦੇ ਹਨ ਕਿ ਇਹ ਪਹਿਲੀ ਅਜਿਹੀ ਸਰਕਾਰ ਆਈ ਹੈ ਜੋ ਸਨਾਤਨ ਧਰਮ ਲਈ ਜ਼ਮੀਨੀ ਪੱਧਰ 'ਤੇ ਇੰਨਾ ਕੰਮ ਕਰ ਰਹੀ ਹੈ। ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ ਅਤੇ ਭਗਵੰਤ ਮਾਨ 24 ਘੰਟੇ ਤੁਹਾਡੇ ਲਈ ਲੱਗੇ ਹੋਏ ਹਨ, ਇਸ ਲਈ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੀਦਾ ਹੈ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Arvind Kejriwal , Manish Sisodia , Mukerian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD