Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿੰਡ ਸ਼ੇਰੇਵਾਲ ਦੇ ਕਾਂਗਰਸੀ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ-ਸਤਿਕਾਰ ਕਰਾਂਗੇ-ਵਿਧਾਇਕਾ ਬੀਬੀ ਮਾਣੂੰਕੇ

Saravjit Kaur Manuke, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਜਗਰਾਉਂ , 19 Jul 2026

Last updated on: Jul 20, 2026, 11:09 IST

ਹਲਕਾ ਜਗਰਾਉਂ ਦੇ ਪਿੰਡ ਸ਼ੇਰੇਵਾਲ ਵਿਖੇ ਕਾਂਗਰਸੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਕਾਂਗਰਸ ਪਾਰਟੀ ਨਾਲੋਂ ਤੋੜ ਵਿਛੋੜਾ ਕਰਦਿਆਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਵਿਸ਼ੇਸ਼ ਤੌਰਤੇ ਪਹੁੰਚਕੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਹੁੰਚਕੇ ਕਾਂਗਰਸ ਪਾਰਟੀ ਛੱਡਣ ਵਾਲੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਪਾਰਟੀ ਅੰਦਰ ਉਹਨਾਂ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ। 

ਇਸ ਮੌਕੇ ਬੋਲਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਹੇਠ ਲੋਕ ਪੱਖੀ ਫੈਸਲੇ ਕਰ ਰਹੀ ਹੈ ਅਤੇ ਪੰਜਾਬ ਦੇ ਲੋਕ ਪੂਰੀ ਤਰਾਂ ਪੰਜਾਬ ਸਰਕਾਰ ਤੋਂ ਖੁਸ਼ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਮਾਵਾਂ-ਭੈਣਾ ਸਤਿਕਾਰ ਯੋਜਨਾਂ' ਸ਼ੁਰੂ ਕਰਕੇ 1000-1500 ਰੁਪਏ ਪ੍ਰਤੀ ਮਹੀਨਾ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ।

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕਰਕੇ ਸੂਬੇ ਦੇ ਲੱਖਾਂ ਨੌਜੁਆਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਹੈ ਅਤੇ ਜੋ ਨਸ਼ਿਆਂ ਦੀ ਮਾਰ ਕਾਰਨ ਪ੍ਰਭਾਵਿਤ ਹੋਏ ਹਨ, ਉਹਨਾਂ ਦਾ ਵੀ ਇਲਾਜ਼ ਕਰਵਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਹਾਲਤ ਵੱਡੇ ਪੱਧਰ ਤੇ ਉਪਰਾਲੇ ਕਰਕੇ ਸੁਧਾਰੀ ਗਈ ਹੈ।

ਲੋਕਾਂ ਨੂੰ 600 ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਜੰਗੀ ਪੱਧਰ ਤੇ ਉਪਰਾਲੇ ਕਰਕੇ ਬਿਜਲੀ ਦੇ ਨਵੇਂ 66 ਕੇਵੀ ਗਰਿੱਡਾਂ ਦੀ ਉਸਾਰੀ ਕੀਤੀ ਗਈ ਹੈ। ਨਵੇਂ 11 ਕੇਵੀ ਫੀਡਰ ਚਾਲੂ ਕੀਤੇ ਗਏ ਹਨ, ਪਿੰਡਾਂ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਸ਼ਗਮ ਸਕੀਮ ਤਹਿਤ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਆਂਗਨਵਾੜੀ ਸੈਂਟਰਾਂ ਲਈ ਨਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਔਰਤਾਂ ਲਈ ਬੱਸ ਸਫਰ ਮੁਫਤ ਹੈ, ਹਜ਼ਾਰਾਂ ਪੜ੍ਹੇ-ਲਿਖੇ ਬੇਰੁਜ਼ਗਾਰ ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਰੋਜ਼ਾਨਾਂ ਸੜਕਾਂ ਉਪਰ ਹੁੰਦੇ ਹਾਦਸਿਆਂ ਨੂੰ ਰੋਕਣ ਲਈ 'ਸੜਕ ਸੁਰੱਖਿਆ ਫੋਰਸ' ਦੀ ਭਰਤੀ ਕਰਕੇ ਤੈਨਾਤੀ ਕੀਤੀ ਗਈ ਹੈ। ਜਿਸ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਕਮੀ ਆਈ ਹੈ, ਨੌਜੁਆਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੇਲੇ ਕਰਵਾਏ ਗਏ ਹਨ।

ਪਿੰਡਾਂ ਵਿੱਚ ਅਤਿ-ਆਧੁਨਿਕ ਪਾਰਕਾਂ ਬਣਾਈਆਂ ਜਾ ਰਹੀਆਂ ਹਨ। ਨਵੇਂ ਖੇਡ ਗਰਾਊਂਡ ਬਣਾਏ ਜਾ ਰਹੇ ਹਨ। ਵਿਧਾਇਕਾ ਮਾਣੂੰਕੇ ਨੇ ਹੋਰ ਆਖਿਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਖਿਆਲ ਰੱਖ ਰਹੀ ਹੈ ਅਤੇ ਪੰਜਾਬ ਹੁਣ ਲੀਹੇਂ ਤੁਰਨਾਂ ਸ਼ੁਰੂ ਹੋ ਗਿਆ ਹੈ ਅਤੇ ਰੰਗਲਾ ਪੰਜਾਬ ਬਨਾਉਣ ਲਈ ਉਪਰਾਲੇ ਜਾਰੀ ਹਨ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਕੌਂਸਲਰ ਐਡਵੋਕੇਟ ਕਰਮ ਸਿੰਘ, ਸਰਪੰਚ ਜਗਦੀਪ ਸਿੰਘ ਸ਼ੇਰੇਵਾਲ, ਸਰਪੰਚ ਦੇਸਾ ਸਿੰਘ ਬਾਘੀਆਂ, ਸਰਪੰਚ ਰਾਜਦੀਪ ਸਿੰਘ ਮੁਨੱਬਰਪੁਰਾ, ਬਲਵੰਤ ਸਿੰਘ ਸ਼ੌਂਕੀ, ਜਰਨੈਲ ਸਿੰਘ ਜੈਲੀ, ਗੁਰਚਰਨ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਗੋਲੂ ਤਿਹਾੜਾ, ਸੁਰਜੀਤੋ ਬਾਈ, ਕੁਲਵੰਤ ਕੌਰ, ਮਹਿੰਦਰ ਕੌਰ, ਜੋਗਿੰਦਰ ਕੌਰ, ਦਾਨੋ ਬਾਈ, ਹਰਪ੍ਰੀਤ ਕੌਰ, ਸੁਰਿੰਦਰ ਕੌਰ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD