Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਨੂੰ ਲੈ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨ ਅਤੇ ਕੇਜਰੀਵਾਲ ਨੂੰ ਘੇਰਿਆ

ਚੋਣਾਂ ਤੋਂ ਪਹਿਲਾਂ 24 ਘੰਟਿਆਂ ਵਿੱਚ ਇਨਸਾਫ਼ ਲਈ ਦਿੱਤੀ ਗਾਰੰਟੀ ਯਾਦ ਦਿਵਾਈ

Amrinder Singh Raja Warring, Amarinder Singh Raja Warring, Punjab Pradesh Congress Committee, Punjab Congress, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 19 Jul 2026

Last updated on: Jul 20, 2026, 11:16 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਰਕਾਰ ਦਾ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਹੋਣ ਦੇ ਬਾਵਜੂਦ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਤੇ ਸਵਾਲ ਕੀਤਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਆਪ ਆਗੂਆਂ ਨੂੰ ਚੋਣਾਂ ਤੋਂ ਪਹਿਲਾਂ ਦਿੱਤੀ 24 ਘੰਟਿਆਂ ਦੀ ਮਿਆਦ ਦੀ ਯਾਦ ਦਿਵਾਈ ਹੈ, ਜਿਸ ਵਿੱਚ ਉਨ੍ਹਾਂ ਨੇ ਬੇਅਦਬੀ ਮਾਮਲੇ ਦਾ ਹੱਲ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਵਾਅਦਾ ਕੀਤਾ ਸੀ।

ਉਨ੍ਹਾਂ ਨੇ ਕਿਹਾ ਕਿ ਹੁਣ ਆਪ ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਪੜਾਅ ਵਿੱਚ ਹੈ ਅਤੇ ਉਸਦੇ ਕੋਲ ਸਿਰਫ ਛੇ ਮਹੀਨੇ ਹੀ ਬਾਕੀ ਰਹਿ ਗਏ ਹਨ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਨੇ ਅਕਾਲੀਆਂ ਨੂੰ ਛੱਡ ਦਿੱਤਾ, ਜਦਕਿ ਸੀਨੀਅਰ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ, ਜਿਨ੍ਹਾਂ ਨੂੰ ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ। 

ਇਸ ਦੌਰਾਨ, ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਕਿ ਕਿਵੇਂ ਤੁਸੀਂ ਬਿਨ੍ਹਾਂ ਕਿਸੇ ਕਾਰਨ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਅਤੇ ਕਿਸੇ ਗੁਪਤ ਸਮਝੌਤੇ ਤਹਿਤ ਅਕਾਲੀਆਂ ਨੂੰ ਛੱਡ ਦਿੱਤਾ। ਵੜਿੰਗ ਨੇ ਆਪ ਆਗੂਆਂ ਨੂੰ ਕਿਹਾ ਕਿ ਹੁਣ ਤੁਸੀਂ ਲੋਕਾਂ ਨੂੰ ਤਲਬ ਕਰਨਾ ਸ਼ੁਰੂ ਕੀਤਾ ਹੈ, ਤਾਂ ਜੋ ਇਹ ਪ੍ਰਭਾਵ ਬਣਾਇਆ ਜਾ ਸਕੇ ਕਿ ਤੁਸੀਂ ਇਨਸਾਫ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੋ। 

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਇਰਾਦਿਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਇਹ ਅਸਲ ਵਿੱਚ ਕੁਝ ਵੀ ਕਰਨ ਵਾਲੇ ਨਹੀਂ ਹਨ। ਵੜਿੰਗ ਨੇ ਕਿਹਾ ਕਿ ਪਹਿਲਾਂ ਆਪ ਸਰਕਾਰ ਨੇ ਜਾਣਬੁੱਝ ਕੇ ਬੇਅਦਬੀ ਦੇ ਮੁੱਦੇ ਨੂੰ ਠੰਢੇ ਬਸਤੇ ਵਿੱਚ ਪਾਇਆ ਰੱਖਿਆ ਅਤੇ ਹੁਣ ਇਸਨੂੰ ਸਿਰਫ਼ ਉਸ ਵੇਲੇ ਦੁਬਾਰਾ ਖੋਲ੍ਹਿਆ ਹੈ, ਕਿਉਂਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ "ਗੁਰੂ ਦੋਖੀ" ਕਰਾਰ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਇਹ ਮੰਨਣ ਦੇ ਪੁਖਤਾ ਕਾਰਨ ਹਨ ਕਿ ਆਪ ਸਰਕਾਰ ਅਕਾਲੀਆਂ ਨਾਲ ਕੋਈ ਸਮਝੌਤਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸੇ ਲਈ ਉਹ ਉਸਦੀ ਦੀ ਲੀਡਰਸ਼ਿਪ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨਹੀਂ ਤਾਂ, ਇਨ੍ਹਾਂ ਦਾ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਕਰਨ ਦਾ ਕੋਈ ਇਰਾਦਾ ਨਹੀਂ ਹੈ। 

ਜੇਕਰ ਅਜਿਹਾ ਇਰਾਦਾ ਹੁੰਦਾ, ਤਾਂ ਆਪਣੇ ਹੀ ਵਾਅਦੇ ਅਨੁਸਾਰ 24 ਘੰਟਿਆਂ ਦੇ ਅੰਦਰ ਇਹ ਕੰਮ ਕਾਫ਼ੀ ਪਹਿਲਾਂ ਕਰ ਚੁੱਕੇ ਹੁੰਦੇ।

 

Tags: Amrinder Singh Raja Warring , Amarinder Singh Raja Warring , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD