Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕ ਮਿਲਣੀ ਦੌਰਾਨ ਡਾ. ਰਵਜੋਤ ਸਿੰਘ ਨੇ ਜਨੌੜੀ ਨੂੰ 10 ਲੱਖ ਦੀ ਗ੍ਰਾਂਟ ਜਾਰੀ ਕੀਤੀ

5 ਲੱਖ ਰੁਪਏ ਡਾ. ਅੰਬੇਡਕਰ ਭਵਨ ਅਤੇ 5 ਲੱਖ ਕਮਿਊਨਿਟੀ ਹਾਲ ਦੇ ਨਿਰਮਾਣ ’ਤੇ ਖਰਚੇ ਜਾਣਗੇ

Dr Ravjot Singh, AAP Punjab, Punjab, Punjab News, Latest Punjab News

Web Admin

Web Admin

5 Dariya News

ਹੁਸ਼ਿਆਰਪੁਰ , 19 Jul 2026

Last updated on: Jul 20, 2026, 11:27 IST

ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਪਿੰਡ ਜਨੌੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਕਈ ਮੰਗਾਂ ਦੇ ਹੱਲ ਲਈ ਐਲਾਨ ਕੀਤੇ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ  ਦਾ ਚੈੱਕ ਸੌਂਪਿਆ। 

ਜਿਸ ਵਿਚੋਂ  ਮੁਹੱਲਾ ਪੁਰਾਣੀ ਅਬਾਦੀ ਵਿੱਚ ਡਾ. ਬੀ. ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5 ਲੱਖ ਰੁਪਏ ਅਤੇ ਮੁਹੱਲਾ ਨਵੀਂ ਅਬਾਦੀ ਵਿੱਚ ਕਮਿਊਨਿਟੀ ਹਾਲ ਲਈ 5 ਲੱਖ ਰੁਪਏ ਦੀ ਰਾਸ਼ੀ ਖ਼ਰਚੀ ਜਾਵੇਗੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇ ਰਹੀ ਹੈ। 

ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੇ ਵਿਚਾਰ ਸਮਾਜ ਨੂੰ ਬਰਾਬਰੀ, ਸਿੱਖਿਆ ਅਤੇ ਸਵੈ-ਸਨਮਾਨ ਦਾ ਰਾਹ ਦਿਖਾਉਂਦੇ ਹਨ, ਇਸ ਲਈ ਪਿੰਡ ਜਨੌੜੀ ਦੇ ਮੁਹੱਲਾ ਪੁਰਾਣੀ ਅਬਾਦੀ ਵਿੱਚ ਬਣਨ ਵਾਲਾ ਡਾ. ਬੀ. ਆਰ. ਅੰਬੇਡਕਰ ਭਵਨ ਸਮਾਜਿਕ ਅਤੇ ਭਾਈਚਾਰਕ ਗਤੀਵਿਧੀਆਂ ਲਈ ਪਿੰਡ ਵਾਸੀਆਂ ਦੇ ਕੰਮ ਆਵੇਗਾ। 

ਇਸੇ ਤਰ੍ਹਾਂ ਨਵੀਂ ਅਬਾਦੀ ਵਿੱਚ ਬਣਨ ਵਾਲਾ ਕਮਿਊਨਿਟੀ ਹਾਲ ਲੋਕਾਂ ਨੂੰ ਸਮਾਜਿਕ ਸਮਾਗਮਾਂ ਅਤੇ ਹੋਰ ਭਾਈਚਾਰਕ ਕਾਰਜਾਂ ਲਈ ਸਹੂਲਤ ਪ੍ਰਦਾਨ ਕਰੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਜਿੰਦ ਤਹਿਤ ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ, ਖੇਡਾਂ ਅਤੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਜਨੌੜੀ ਦੀਆਂ ਹੋਰ ਮੰਗਾਂ ਨੂੰ ਵੀ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਆਪਣਾ ਸਹਿਯੋਗ ਦੇਣ ਅਤੇ ਪਿੰਡ ਨੂੰ ਸਾਫ਼-ਸੁਥਰਾ ਅਤੇ ਸਮਾਜਿਕ ਬੁਰਾਈਆਂ ਤੋਂ  ਬਣਾਉਣ ਲਈ ਮਿਲ ਕੇ ਯਤਨ ਕਰਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਵਿਸ਼ਵਾਸ ’ਤੇ ਖਰਾ ਉਤਰਦਿਆਂ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਦੀ ਰਹੇਗੀ।

 

Tags: Dr Ravjot Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD