Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ

20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

Punjab Sikhya Kranti, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 19 Jul 2026

Last updated on: Jul 20, 2026, 12:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਬੀ.ਕਾਮ., ਬੀਬੀਏ, ਬੀ.ਟੈਕ. ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਅਤੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਵਿਸ਼ੇ ਵਜੋਂ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਪਹਿਲੇ ਸਾਲ ਦੌਰਾਨ ਸੂਬੇ ਭਰ ਦੇ ਲਗਭਗ 95,000 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ। 

ਇਸ ਪ੍ਰੋਗਰਾਮ ਤਹਿਤ 25,693 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਜਦੋਂ ਕਿ ਇਨ੍ਹਾਂ ਵਿੱਚੋਂ 20,241 ਉੱਦਮਾਂ ਨੇ ਪਹਿਲੇ ਸਾਲ ਵਿੱਚ ਹੀ ਲਗਭਗ 90 ਕਰੋੜ ਦੀ ਕਮਾਈ ਕੀਤੀ ਹੈ। ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ਸਾਡਾ ਉਦੇਸ਼ ਸਿਰਫ਼ ਡਿਗਰੀਆਂ ਪ੍ਰਦਾਨ ਕਰਨਾ ਨਹੀਂ ਹੈ, ਸਗੋਂ ਨਵੀਨਤਕਾਰਾਂ, ਉੱਦਮੀਆਂ ਅਤੇ ਨੌਕਰੀਆਂ ਪੈਦਾ ਕਰਨ ਵਾਲੇ ਨੌਜਵਾਨ ਦੀ ਇੱਕ ਪੀੜ੍ਹੀ ਪੈਦਾ ਕਰਨਾ ਹੈ। 

ਇਸ ਪ੍ਰੋਗਰਾਮ ਤਹਿਤ ਲਗਭਗ 95,000 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸਬੰਧੀ ਵਿਚਾਰਾਂ 'ਤੇ ਕੰਮ ਕੀਤਾ ਅਤੇ 25,000 ਤੋਂ ਵੱਧ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ। ਇਸ ਪ੍ਰੋਗਰਾਮ ਦੇ ਪਹਿਲੇ ਹੀ ਸਾਲ ਵਿੱਚ ਸਮੂਹਿਕ ਤੌਰ 'ਤੇ ਲਗਭਗ 90 ਕਰੋੜ ਰੁਪਏ ਦੀ ਕਮਾਈ ਵਾਲੇ ਕਾਰੋਬਾਰ ਸ਼ੁਰੂ ਕੀਤੇ ਗਏ। 

ਜਿਸ ਤੋਂ ਪਤਾ ਲਗਦਾ ਹੈ ਕਿ ਜਦੋਂ ਨੌਜਵਾਨਾਂ ਨੂੰ ਸਹੀ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ ਕਾਰੋਬਾਰ ਸਿਰਜ ਸਕਦੇ ਹਨ, ਰੁਜ਼ਗਾਰ ਪੈਦਾ ਕਰ ਸਕਦੇ ਹਨ ਅਤੇ ਸੂਬੇ ਦੀ ਆਰਥਿਕਤਾ ਵਿੱਚ ਸਾਰਥਕ ਯੋਗਦਾਨ ਪਾ ਸਕਦੇ ਹਨ।" ਸਿੱਖਿਆ ਮੰਤਰੀ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਨਾ ਸਿਰਫ਼ ਨੌਕਰੀਆਂ ਲਈ ਤਿਆਰ ਕਰ ਰਹੀ ਹੈ, ਸਗੋਂ ਭਵਿੱਖ ਵਿੱਚ ਹੋਰਨਾਂ ਲਈ ਮੌਕੇ ਪੈਦਾ ਕਰਨ ਲਈ ਤਿਆਰ ਕਰ ਰਹੀ ਹੈ।"

ਬਿਜ਼ਨਸ ਕਲਾਸ ਪ੍ਰੋਗਰਾਮ ਦਾ ਸਪੱਸ਼ਟ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਨੌਜਵਾਨ ਸਿਰਫ਼ ਨੌਕਰੀਆਂ ਪ੍ਰਾਪਤ ਕਰਨ ਦੀ ਇੱਛਾ ਹੀ ਨਾ ਰੱਖਣ ਸਗੋਂ ਰੁਜ਼ਗਾਰ ਪੈਦਾ ਕਰਨ ਅਤੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ। ਸੂਬੇ ਭਰ ਦੀਆਂ 20 ਯੂਨੀਵਰਸਿਟੀਆਂ, 494 ਕਾਲਜਾਂ, 320 ਆਈ.ਟੀ.ਆਈਜ਼ ਅਤੇ 91 ਪੌਲੀਟੈਕਨਿਕਾਂ ਵਿੱਚ 925 ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਕਵਰ ਕਰਦਿਆਂ ਬੀ.ਕਾਮ., ਬੀ.ਬੀ.ਏ., ਬੀ.ਟੈਕ ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2025-26 ਦੌਰਾਨ ਦੋ-ਕ੍ਰੈਡਿਟ ਵਾਲੇ ਲਾਜ਼ਮੀ ਕੋਰਸ ਦੀ ਸ਼ੁਰੂਆਤ ਕੀਤੀ ਗਈ ਸੀ।

ਪਾਠ-ਪੁਸਤਕਾਂ ਅਤੇ ਪ੍ਰੀਖਿਆਵਾਂ ਤੱਕ ਸੀਮਤ ਰਵਾਇਤੀ ਸਿੱਖਿਆ ਦੇ ਉਲਟ, ਬਿਜ਼ਨਸ ਕਲਾਸ ਪ੍ਰੋਗਰਾਮ ਵਿਦਿਆਰਥੀਆਂ ਨੂੰ ਵਪਾਰਕ ਮੌਕਿਆਂ ਦੀ ਪਛਾਣ ਕਰਨ, ਗਾਹਕਾਂ ਦੀ ਖੋਜ ਕਰਨ, ਮਾਰਕੀਟ ਸਬੰਧੀ ਪ੍ਰਮਾਣਿਕਤਾ, ਬਿਜਨਸ ਸੈਟਅਪ, ਡਿਜੀਟਲ ਮੌਜੂਦਗੀ, ਕੀਮਤ ਸਬੰਧੀ ਰਣਨੀਤੀਆਂ, ਗਾਹਕ ਪ੍ਰਾਪਤ ਕਰਨ, ਵਿੱਤੀ ਯੋਜਨਾਬੰਦੀ, ਸੰਚਾਰ ਅਤੇ ਸਮੱਸਿਆ ਹੱਲ ਕਰਨ ਵਰਗੇ ਵਿਹਾਰਕ ਉੱਦਮੀ ਹੁਨਰਾਂ ਨਾਲ ਲੈਸ ਕਰਦਾ ਹੈ। ਨਤੀਜੇ ਵਜੋਂ, ਲਗਭਗ 57,000 ਵਿਦਿਆਰਥੀ (ਸਾਰੇ ਭਾਗੀਦਾਰਾਂ ਵਿੱਚੋਂ ਲਗਭਗ 60 ਫੀਸਦੀ) ਅਕਾਦਮਿਕ ਸੈਸ਼ਨ ਦੌਰਾਨ ਹੀ ਵਿਹਾਰਕ ਵਪਾਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਏ।

ਪ੍ਰੋਗਰਾਮ ਦੌਰਾਨ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਈ-ਕਾਮਰਸ, ਬੇਕਰੀ ਅਤੇ ਫੂਡ ਸੇਵਾਵਾਂ, ਡਿਜੀਟਲ ਸਮੱਗਰੀ ਤਿਆਰ ਕਰਨ, ਕੋਡਿੰਗ ਅਤੇ ਪੇਸ਼ੇਵਰ ਸੇਵਾਵਾਂ, ਗ੍ਰਾਫਿਕ ਡਿਜ਼ਾਈਨਿੰਗ, ਫਿੱਟਨੈਸ ਅਤੇ ਵੈਲਨੈਸ, ਪ੍ਰਚੂਨ, ਸੁੰਦਰਤਾ ਅਤੇ ਨਿੱਜੀ ਦੇਖਭਾਲ, ਖੇਤੀਬਾੜੀ ਅਧਾਰਤ ਉੱਦਮ, ਦਸਤਕਾਰੀ ਅਤੇ ਕਈ ਸਥਾਨਕ ਸੇਵਾ ਕਾਰੋਬਾਰਾਂ ਸਮੇਤ ਕਈ ਖੇਤਰਾਂ ਵਿੱਚ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਪਹਿਲਕਦਮੀ ਦਾ ਪ੍ਰਭਾਵ ਸੂਬੇ ਭਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਕੰਪਿਊਟਰ ਇੰਜਨੀਅਰਿੰਗ ਦੇ ਵਿਦਿਆਰਥੀ ਸੌਰਵ ਨੇ ਆਪਣੇ ਮਾਚਾ ਬੀਵੈਬਰੇਜ਼ 'ਮੌਕ, ਇਨ ਮਾਚਾ' ਰਾਹੀਂ ਕਾਲਜ ਦੇ ਸਮਾਗਮਾਂ ਵਿੱਚ ਆਪਣਾ ਪ੍ਰੌਡਕਟ ਵੇਚ ਕੇ ਲਗਭਗ 90,000 ਦੀ ਕਮਾਈ ਕੀਤੀ ਹੈ। ਇਸ ਉੱਦਮ ਨੇ ਆਪਣੇ ਵਿਲੱਖਣ ਫਲੇਵਰਾਂ ਅਤੇ ਤਾਜ਼ਗੀ ਦੇ ਕਾਰਨ ਪ੍ਰਸਿੱਧੀ ਹਾਸਲ ਕੀਤੀ।

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਸ਼ਰਨਵੀਰ ਸਿੰਘ ਨੇ ਇੱਕ ਡਿਜੀਟਲ ਕਰੀਅਰ ਗਾਈਡੈਂਸ ਪਲੇਟਫਾਰਮ ਸਕਿੱਲੈਕਸਸ ਤਿਆਰ ਕੀਤਾ ਜੋ ਪਹਿਲਾਂ ਹੀ 2.5 ਲੱਖ ਤੋਂ ਵੱਧ ਉਪਭੋਗਤਾਵਾਂ ਨੂੰ ਆਕਰਸ਼ਿਤ ਕਰ ਚੁੱਕਾ ਹੈ। ਇਸ ਉਦਮ ਤੋਂ ਪਤਾ ਚਲਦਾ ਹੈ ਕਿ ਕਿਵੇਂ ਵਿਦਿਆਰਥੀ ਇਸ ਪ੍ਰੋਗਰਾਮ ਰਾਹੀਂ ਵੱਡੇ ਪੱਧਰ ‘ਤੇ ਤਕਨਾਲੋਜੀ ਆਧਾਰਤ ਉੱਦਮ ਸਿਰਜ ਰਹੇ ਹਨ।

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਜਲੰਧਰ ਦੇ ਪੰਕਜ ਨੇ ਇੰਸਟਾਗ੍ਰਾਮ ਅਤੇ ਯੂਟਿਊਬ ਰਾਹੀਂ ਇੱਕ ਆਨਲਾਈਨ ਆਰਟੀਫੀਸ਼ੀਅਲ ਗਹਿਣਿਆਂ ਦਾ ਕਾਰੋਬਾਰ 'ਜ਼ਾਰੀਆ ਜਵੈਲਰੀ' ਸ਼ੁਰੂ ਕੀਤਾ ਅਤੇ ਲਗਭਗ 150 ਗਾਹਕਾਂ ਨੂੰ ਸੇਵਾ ਪ੍ਰਦਾਨ ਕਰਦਿਆਂ ਲਗਭਗ 30,000 ਰੁਪਏ ਕਮਾਏ। ਸਰਕਾਰੀ ਆਈਟੀਆਈ, ਪਟਿਆਲਾ ਦੇ ਕਮਲਜੀਤ ਸਿੰਘ ਨੇ ਕੇਐਮਐਲ ਮਸ਼ਰੂਮ ਦੀ ਸਥਾਪਨਾ ਕੀਤੀ, ਜੋ ਸਥਾਨਕ ਬਾਜ਼ਾਰਾਂ ਅਤੇ ਰੈਸਟੋਰੈਂਟਾਂ ਨੂੰ ਬਟਨ ਮਸ਼ਰੂਮ ਸਪਲਾਈ ਕਰਦਾ ਹੈ। 

ਉਸ ਨੇ ਆਪਣੇ ਉੱਦਮ ਰਾਹੀਂ ਲਗਭਗ 1.5 ਲੱਖ ਕਮਾਏ ਅਤੇ ਆਪਣੀ ਬ੍ਰਾਂਡ ਪੈਕੇਜਿੰਗ ਤਿਆਰ ਕੀਤੀ। ਸਰਕਾਰੀ ਆਈਟੀਆਈ (ਮਹਿਲਾ), ਮੋਹਾਲੀ ਤੋਂ ਗਗਨਪ੍ਰੀਤ ਕੌਰ ਰੰਗੀ ਨੇ ‘ਨੇਲ ਸਟੂਡੀਓ ਬਾਏ ਗਗਨ’ ਸ਼ੁਰੂ ਕੀਤਾ, ਜੋ ਕਿ ਇੱਕ ਹੋਮ ਬੇਸਡ ਨੇਲ ਆਰਟ ਕਾਰੋਬਾਰ ਹੈ ਜੋ ਇੰਸਟਾਗ੍ਰਾਮ ਅਤੇ ਸਥਾਨਕ ਸੈਲੂਨਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। 

ਇਸ ਉਦਮ ਨਾਲ ਉਸਨੇ ਲਗਭਗ 55,000 ਰੁਪਏ ਦੀ ਕਮਾਈ ਕੀਤੀ। ਸਰਕਾਰੀ ਆਈ.ਟੀ.ਆਈ., ਮੋਹਾਲੀ ਦੇ ਰਮਨਦੀਪ ਸਿੰਘ ਨੇ ਕੁਆਲਿਟੀ ਇਲੈਕਟ੍ਰਾਨਿਕ ਸਟੋਰ ਨਾਮੀ ਇੱਕ ਆਨਲਾਈਨ ਇਲੈਕਟ੍ਰੋਨਿਕਸ ਕਾਰੋਬਾਰ ਸ਼ੁਰੂ ਕੀਤਾ। ਉਸ ਨੇ ਆਪਣੀ ਵੈੱਬਸਾਈਟ ਤਿਆਰ ਕੀਤੀ ਅਤੇ ਸੋਸ਼ਲ ਮੀਡੀਆ ਆਊਟਰੀਚ ਰਾਹੀਂ ਵਿਕਰੀ ਦਾ ਵਿਸਤਾਰ ਕੀਤਾ।

ਇਹ ਉਦਾਹਰਨਾਂ ਦਰਸਾਉਂਦੀਆਂ ਹਨ ਕਿ ਬਿਜ਼ਨਸ ਕਲਾਸ ਪ੍ਰੋਗਰਾਮ ਸੂਬੇ ਭਰ ਦੇ ਨੌਜਵਾਨਾਂ ਲਈ ਉੱਦਮੀ ਮੌਕੇ ਪੈਦਾ ਕਰ ਰਿਹਾ ਹੈ। ਪਹਿਲੇ ਹੀ ਸਾਲ ਮਿਲੇ ਭਰਵੇਂ ਹੁੰਗਾਰੇ ਅਤੇ ਸਾਰਥਕ ਨਤੀਜਿਆਂ ਨੂੰ ਵੇਖਦਿਆਂ ਸੂਬੇ ਭਰ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਜ਼ ਨੇ ਸਰਬਸੰਮਤੀ ਨਾਲ ਅਕਾਦਮਿਕ ਸੈਸ਼ਨ 2026-27 ਤੋਂ ਸਾਰੇ ਅੰਡਰਗਰੈਜੂਏਟ ਡਿਗਰੀ ਪ੍ਰੋਗਰਾਮਾਂ ਲਈ ਬਿਜ਼ਨਸ ਕਲਾਸ ਪ੍ਰੋਗਰਾਮ ਦਾ ਵਿਸਤਾਰ ਕਰਨ ਦੀ ਸਿਫ਼ਾਰਸ਼ ਕੀਤੀ ਹੈ। 

ਪਹਿਲਾਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਬੀ.ਕਾਮ., ਬੀਬੀਏ, ਬੀ.ਟੈਕ ਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਲਈ ਕੀਤੀ ਗਈ ਸੀ ਅਤੇ ਹੁਣ ਇਸ ਦਾ ਵਿਸਥਾਰ ਬੀ.ਏ., ਬੀ.ਐਸ.ਸੀ. ਅਤੇ ਹੋਰ ਅੰਡਰਗਰੈਜੂਏਟ ਡਿਗਰੀ ਪ੍ਰੋਗਰਾਮਾਂ ਤੱਕ ਕੀਤਾ ਜਾਵੇਗਾ ਜਿਸ ਨਾਲ ਹੋਰ ਨੌਜਵਾਨਾਂ ਨੂੰ ਉਹਨਾਂ ਦੀ ਰੈਗੂਲਰ ਸਿੱਖਿਆ ਦੇ ਨਾਲ-ਨਾਲ ਵਿਹਾਰਕ ਉੱਦਮੀ ਹੁਨਰ ਨਾਲ ਲੈਸ ਕੀਤਾ ਜਾਵੇਗਾ। ਬਿਜ਼ਨਸ ਕਲਾਸ ਪ੍ਰੋਗਰਾਮ ਦੀ ਸਫਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਦੀ ਸਿੱਖਿਅ ਕ੍ਰਾਂਤੀ ਦੀ ਇੱਕ ਹੋਰ ਅਹਿਮ ਪ੍ਰਾਪਤੀ ਹੈ। 

ਉਚੇਰੀ ਸਿੱਖਿਆ ਵਿੱਚ ਉੱਦਮਤਾ ਨੂੰ ਸ਼ਾਮਲ ਕਰਕੇ, ਭਗਵੰਤ ਸਿੰਘ ਮਾਨ ਸਰਕਾਰ ਵਿਦਿਆਰਥੀਆਂ ਨੂੰ ਵਿਹਾਰਕ ਹੁਨਰਾਂ ਨਾਲ ਲੈਸ ਕਰ ਰਹੀ ਹੈ ਜਿਸ ਨਾਲ ਉਹਨਾਂ ਨੂੰ ਆਪਣੀ ਪੜ੍ਹਾਈ ਦੇ ਨਾਲ ਨਾਲ ਕਾਰੋਬਾਰ ਸ਼ੁਰੂ ਕਰਨ ਦੇ ਯੋਗ ਬਣ ਰਹੇ ਹਨ ਅਤੇ ਆਉਣ ਵਾਲੇ ਸਾਲਾਂ ਵਿੱਚ ਰੁਜ਼ਗਾਰ ਪੈਦਾ ਕਰਨ ਵਾਲਿਆਂ ਵਜੋਂ ਉਭਰਨਗੇ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿੱਚ ਬੀ.ਟੈਕ (ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ) ਦੇ ਵਿਦਿਆਰਥੀ ਸ਼ਰਨਵੀਰ ਸਿੰਘ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਉੱਦਮਤਾ ਨੂੰ ਦਿੱਤੀ ਤਰਜੀਹ ਨੇ ਮੇਰੇ ਵਰਗੇ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਭਰ ਦਿੱਤਾ ਹੈ। 

ਸਕਿੱਲੈਕਸਸ ਉਸੇ ਸੋਚ ਨੂੰ ਇੱਕ ਡਿਜੀਟਲ ਕੈਰੀਅਰ ਗਾਈਡੈਂਸ ਈਕੋਸਿਸਟਮ ਵਿੱਚ ਬਦਲਣ ਦੀ ਮੇਰੀ ਕੋਸ਼ਿਸ਼ ਹੈ ਜੋ ਵਿਦਿਆਰਥੀਆਂ ਨੂੰ ਸਹੀ ਕੈਰੀਅਰ ਦੀ ਚੋਣ ਕਰਨ ਵਿੱਚ ਮਦਦ ਕਰਦਾ ਹੈ।" ਸਰਕਾਰੀ ਆਈਟੀਆਈ (ਮਹਿਲਾ), ਮੋਹਾਲੀ ਤੋਂ ਗਗਨਪ੍ਰੀਤ ਕੌਰ ਰੰਗੀ ਨੇ ਕਿਹਾ, "'ਬਿਜ਼ਨਸ ਕਲਾਸ' ਪ੍ਰੋਗਰਾਮ ਤੋਂ ਪਹਿਲਾਂ, ਮੈਂ ਸੋਚਦੀ ਸੀ ਕਿ ਨੌਕਰੀ ਹੀ ਇੱਕੋ ਇੱਕ ਵਿਕਲਪ ਹੈ। 

ਇਸ ਪ੍ਰੋਗਰਾਮ ਨੇ ਮੇਰੀ ਸੋਚ ਬਦਲ ਦਿੱਤੀ ਅਤੇ ਮੈਨੂੰ ਆਪਣੇ ਵਿਚਾਰਾਂ ਵਿੱਚ ਵਿਸ਼ਵਾਸ ਕਰਨ ਦੇ ਯੋਗ ਬਣਾਇਆ ਹੈ । ਅੱਜ ਮੈਂ ਸਿਰਫ਼ ਨੌਕਰੀ ਨਹੀਂ ਲੱਭਦੀ, ਮੈਂ ਆਪਣਾ ਕਾਰੋਬਾਰ ਖੜ੍ਹਾ ਕਰਨ ਅਤੇ ਦੂਜਿਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪ੍ਰੇਰਿਤ ਹਾਂ।"

 

Tags: Punjab Sikhya Kranti , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD