Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦ ਵਰਤੇ ਜਾਣਗੇ

Hardeep Singh Mundian, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਚੰਡੀਗੜ੍ਹ , 19 Jul 2026

Last updated on: Jul 20, 2026, 12:09 IST

ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਸਮੇਂ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੌਖਾ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਸੌਖੇ ਅਤੇ ਆਮ ਲੋਕਾਂ ਦੀ ਸਮਝ ਵਿੱਚ ਆਉਣ ਵਾਲੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਲੋਕਾਂ ਲਈ ਵਧੇਰੇ ਸਰਲ, ਪਾਰਦਰਸ਼ੀ ਅਤੇ ਸੁਖਾਲਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਵਰਤੀ ਜਾਂਦੀ ਔਖੀ ਭਾਸ਼ਾ ਕਾਰਨ ਆਮ ਲੋਕਾਂ ਨੂੰ ਅਕਸਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

ਇਸ ਲਈ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਪੁਰਾਣੇ ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ। ਮਾਲ ਮੰਤਰੀ ਨੇ ਦੱਸਿਆ ਕਿ ਮਾਲ ਵਿਭਾਗ ਵਿੱਚ ਵਰਤੇ ਜਾਂਦੇ ਔਖੇ ਸ਼ਬਦਾਂ ਨੂੰ ਆਮ ਲੋਕਾਂ ਲਈ ਸੌਖਾ ਬਣਾਉਣ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਪਿੱਛੋਂ ਮਾਲ ਅਤੇ ਮੁੜ-ਵਸੇਬਾ ਵਿਭਾਗ ਵੱਲੋਂ ਵਿਸ਼ੇਸ਼ ਕਮੇਟੀ ਗਠਤ ਕੀਤੀ ਗਈ ਸੀ, ਜਿਸ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਜਾਇਦਾਦ ਰਜਿਸਟ੍ਰੇਸ਼ਨ ਨਾਲ ਸਬੰਧਤ ਪੁਰਾਣੇ 35 ਔਖੇ ਸ਼ਬਦਾਂ ਦੀ ਥਾਂ 35 ਸੌਖੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਗਿਆ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਸਰਕਾਰ ਦੀ ਲੋਕ ਪੱਖੀ ਸੋਚ ਦਾ ਹਿੱਸਾ ਹੈ ਜਿਸ ਤਹਿਤ ਸਰਕਾਰੀ ਕੰਮ-ਕਾਜ ਵਿੱਚ ਵਰਤੀ ਜਾਂਦੀ ਭਾਸ਼ਾ ਨੂੰ ਆਮ ਨਾਗਰਿਕ ਦੀ ਸਮਝ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਜ਼ਮੀਨ ਜਾਂ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਸਮਝਣ ਲਈ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮਾਲ ਮੰਤਰੀ ਨੇ ਦੱਸਿਆ ਕਿ ਇੰਸਪੈਕਟਰ ਜਨਰਲ ਆਫ਼ ਰਜਿਸਟ੍ਰੇਸ਼ਨ ਅਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਪੁਰਾਣੇ ਅਤੇ ਨਵੇਂ ਸਿਫ਼ਾਰਸ਼ ਕੀਤੇ ਸ਼ਬਦਾਂ ਦੀ ਸੂਚੀ ਭੇਜੀ ਗਈ ਹੈ। ਉਨ੍ਹਾਂ ਖੇਤਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਲਈ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਨਵੇਂ ਸੌਖੇ ਸ਼ਬਦਾਂ ਦੀ ਵਰਤੋਂ ਨੂੰ ਤਰਜੀਹੀ ਤੌਰ ’ਤੇ ਯਕੀਨੀ ਬਣਾਇਆ ਜਾਵੇ।

ਪੁਰਾਣੇ ਸ਼ਬਦਾਂ ਦੀ ਥਾਂ ਸਿਫਾਰਿਸ਼ ਕੀਤੇ ਗਏ ਨਵੇਂ ਸੌਖੇ ਸ਼ਬਦ

ਉਜਰ ਦੀ ਥਾਂ ਇਤਰਾਜ਼,

ਉਜਰਤ ਦੀ ਥਾਂ ਫ਼ੀਸ,

ਅਰਾਜ਼ੀ ਦੀ ਥਾਂ ਜ਼ਮੀਨ,

ਸਾਕਿਨ ਦੀ ਥਾਂ ਵਸਨੀਕ,

ਸਾਕਿਨ ਦੇਹ ਦੀ ਥਾਂ ਪਿੰਡ ਦਾ ਵਸਨੀਕ,

ਹਸਬ ਜ਼ਾਬਤਾ ਦੀ ਥਾਂ ਕਾਨੂੰਨ ਅਨੁਸਾਰ,

ਹਿੱਬਾ ਦੀ ਥਾਂ ਦਾਨ,

ਕੈਫ਼ੀਅਤ ਦੀ ਥਾਂ ਵਿਸ਼ੇਸ਼ ਕਥਨ,

ਗ਼ੈਰ ਮਜਰੂਆ ਦੀ ਥਾਂ ਅਣਵਾਹਿਆ ਖੇਤ,

ਗਰਿੰਦਾ ਦੀ ਥਾਂ ਲੈਣ ਵਾਲਾ,

ਜ਼ਰ ਦੀ ਥਾਂ ਰਕਮ,

ਤਾਬੇ ਦੀ ਥਾਂ ਅਨੁਸਾਰ/ਮੁਤਾਬਿਕ/ਅਧੀਨ,

ਤਕਾਵੀ ਦੀ ਥਾਂ ਖੇਤੀ ਕਰਜ਼ਾ,

ਤਰਮੀਮ ਦੀ ਥਾਂ ਸੋਧ/ਦਰੁਸਤੀ,

ਤਸੱਬਰ/ਤਸੱਵਰ ਦੀ ਥਾਂ ਮੰਨ ਲੈਣਾ,

ਤਲਬਾਨਾ ਦੀ ਥਾਂ ਖ਼ਰਚਾ,

ਦੇਹ ਦੀ ਥਾਂ ਪਿੰਡ,

ਦਾਖ਼ਲ ਖਾਰਜ ਦੀ ਥਾਂ ਇੰਤਕਾਲ,

ਫਕ ਉਲ ਰਹਿਨ ਦੀ ਥਾਂ ਗਹਿਣੇ ਪਈ ਸੰਪਤੀ ਨੂੰ ਛਡਾਉਣਾ,

ਫ਼ੌਤ ਦੀ ਥਾਂ ਮੌਤ,

ਫ਼ਰਦ ਦੀ ਥਾਂ ਨਕਲ ਜਮ੍ਹਾਂਬੰਦੀ,

ਫ਼ਰੀਕ ਦੀ ਥਾਂ ਧਿਰ,

ਫ਼ਰੀਕ ਅੱਵਲ ਦੀ ਥਾਂ ਪਹਿਲੀ ਧਿਰ,

ਫ਼ਰੀਕ ਦੋਮ ਦੀ ਥਾਂ ਦੂਜੀ ਧਿਰ,

ਬਦਸਤੂਰ ਦੀ ਥਾਂ ਪਹਿਲਾਂ ਦੀ ਤਰ੍ਹਾਂ,

ਬੈਨਾਮਾ ਦੀ ਥਾਂ ਵਿਕਰੀ ਨਾਮਾ,

ਬਜ਼ਰੀਆ ਦੀ ਥਾਂ ਰਾਹੀਂ,

ਬਾਇਆ ਦੀ ਥਾਂ ਵੇਚਣ ਵਾਲਾ,

ਮਖ਼ਸੂਸ ਦੀ ਥਾਂ ਖ਼ਾਸ,

ਮੁਸ਼ਤਰਕਾ ਦੀ ਥਾਂ ਸਾਂਝਾ,

ਮੁੰਤਕਿਲ ਦੀ ਥਾਂ ਤਬਦੀਲ,

ਮਜ਼ਕੂਰ ਦੀ ਥਾਂ ਉਪਰੋਕਤ,

ਮਨਸੂਖ ਕਰਨਾ ਦੀ ਥਾਂ ਰੱਦ ਕਰਨਾ/ਖਾਰਜ ਕਰਨਾ,

ਮੁਸ਼ਤਰੀ ਹੁਸ਼ਿਆਰਬਾਸ਼ ਦੀ ਥਾਂ ਖ਼ਰੀਦਦਾਰ ਚੁਕੰਨਾ ਰਹੇ, ਮੁਰਤਹਿਨ ਦੀ ਥਾਂ ਜ਼ਮੀਨ ਗਹਿਣੇ ਲੈਣ ਵਾਲਾ

 

Tags: Hardeep Singh Mundian , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD