Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਪੰਜਾਬ ਭਰ ਦੇ ਲਗਭਗ 23.77 ਲੱਖ ਸੀਨੀਅਰ ਨਾਗਰਿਕਾਂ ਨੂੰ ਮਿਲ ਰਹੀ ਹੈ ਸਮੇਂ ਸਿਰ ਮਾਲੀ ਸਹਾਇਤਾ

Dr Baljit Kaur, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 19 Jul 2026

Last updated on: Jul 20, 2026, 12:20 IST

ਸੀਨੀਅਰ ਨਾਗਰਿਕਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਅਤੇ ਸਤਿਕਾਰਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਸਾਡੇ ਬਜ਼ੁਰਗ ਸਾਡੇ ਪਰਿਵਾਰਾਂ ਦਾ ਸਰਮਾਇਆ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਅਤੇ ਉਨ੍ਹਾਂ ਦੀ ਸੁਰੱਖਿਅਤ ਤੇ ਸਨਮਾਨਜਨਕ ਜ਼ਿੰਦਗੀ ਯਕੀਨੀ ਬਣਾਉਣਾ ਸਰਕਾਰ ਦਾ ਮੁਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਸਦਕਾ ਇਹ ਪੰਜਾਬ ਦੀਆਂ ਸਭ ਤੋਂ ਵੱਡੀਆਂ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਮਾਜਿਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਗਈ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ, ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਮਿਲਣੀ ਯਕੀਨੀ ਬਣਾਈ ਜਾ ਸਕੇ। ਮੰਤਰੀ ਨੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਯੋਗ ਬਜ਼ੁਰਗਾਂ ਤੱਕ ਪੈਨਸ਼ਨ ਦੀ ਰਾਸ਼ੀ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਉਣ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਆਂ ਅਰਜ਼ੀਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ, ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਇਹ ਪੱਕੇ ਯਤਨ ਕੀਤੇ ਜਾਣ ਕਿ ਕੋਈ ਵੀ ਯੋਗ ਬਜ਼ੁਰਗ ਜਾਗਰੂਕਤਾ ਦੀ ਘਾਟ ਜਾਂ ਦਫ਼ਤਰੀ ਦੇਰੀ ਕਾਰਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਬਾਰੇ ਚਾਨਣਾ ਪਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਨਿਰੰਤਰ ਕਾਰਜਸ਼ੀਲ ਹੈ, ਜਿੱਥੇ ਹਰ ਬਜ਼ੁਰਗ ਆਪਣੇ ਆਪ ਨੂੰ ਸੁਰੱਖਿਅਤ, ਸਤਿਕਾਰਤ ਅਤੇ ਸਰਕਾਰ ਦੀ ਸਰਪ੍ਰਸਤੀ ਹੇਠ ਮਹਿਸੂਸ ਕਰੇ। 

ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀਆਂ ਸਭ ਤੋਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਸੂਬੇ ਵਿੱਚ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਬੁਢਾਪਾ ਪੈਨਸ਼ਨ ਸਕੀਮ ਤਹਿਤ ਪੰਜਾਬ ਦੇ ਪੱਕੇ ਨਿਵਾਸੀ ਨਿਰਧਾਰਿਤ ਸ਼ਰਤਾਂ ਅਨੁਸਾਰ ਵਿੱਤੀ ਸਹਾਇਤਾ ਲੈਣ ਦੇ ਯੋਗ ਹਨ। 

ਇਸ ਸਕੀਮ ਅਧੀਨ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰਦ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਸ਼ਾਮਲ ਹਨ, ਬਸ਼ਰਤੇ ਕਿ ਉਨ੍ਹਾਂ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ। ਉਨ੍ਹਾਂ ਸਾਰੇ ਯੋਗ ਸੀਨੀਅਰ ਨਾਗਰਿਕਾਂ ਨੂੰ, ਜਿਨ੍ਹਾਂ ਨੇ ਅਜੇ ਤੱਕ ਇਸ ਸਕੀਮ ਤਹਿਤ ਆਪਣਾ ਨਾਮ ਦਰਜ ਨਹੀਂ ਕਰਵਾਇਆ, ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਇਸ ਅਹਿਮ ਸਮਾਜਿਕ ਸੁਰੱਖਿਆ ਸਕੀਮ ਦੇ ਲਾਭ ਦਾ ਫਾਇਦਾ ਉਠਾਉਣ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮਾਨ ਸਰਕਾਰ ਲੋਕ-ਪੱਖੀ ਭਲਾਈ ਸਕੀਮਾਂ ਨੂੰ ਇਸੇ ਤਰ੍ਹਾਂ ਜ਼ਮੀਨੀ ਪੱਧਰ 'ਤੇ ਲਾਗੂ ਰੱਖੇਗੀ ਤਾਂ ਜੋ ਸਾਡੇ ਬਜ਼ੁਰਗ ਆਪਣੀ ਜ਼ਿੰਦਗੀ ਦੇ ਸੁਨਹਿਰੀ ਦਿਨ ਪੂਰੀ ਅਣਖ, ਆਤਮ-ਨਿਰਭਰਤਾ ਅਤੇ ਮਾਨਸਿਕ ਸ਼ਾਂਤੀ ਨਾਲ ਬਤੀਤ ਕਰ ਸਕਣ।

 

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD