Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪਵਿੱਤਰ ਜੀਵਨ ਅਤੇ ਫਲਸਫੇ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਉਪਰਾਲਾ : ਕੁਲਵੰਤ ਪੰਡੋਰੀ

ਮਹਿਲ ਕਲਾਂ ਹਲਕੇ ਵਿਚ ਗੁਰੂ ਰਵਿਦਾਸ ਜੀ ਮਹਾਰਾਜ ਬਾਰੇ ਦਸਤਾਵੇਜ਼ੀ ਸ਼ੋਅ ਦਿਖਾਉਣ ਦੀ ਕੀਤੀ ਸ਼ੁਰੂਆਤ

Kulwant Singh Pandori, Mehal Kalan, AAP Punjab, Punjab, Punjab News, Latest Punjab News

Web Admin

Web Admin

5 Dariya News

ਮਹਿਲ ਕਲਾਂ , 19 Jul 2026

Last updated on: Jul 20, 2026, 12:41 IST

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਮਨੁੱਖਤਾਵਾਦੀ ਫਲਸਫੇ ਅਤੇ ਅਮੀਰ ਸਿੱਖਿਆਵਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਉਲੀਕੇ ਗਏ ਵਿਸ਼ੇਸ਼ ਦਸਤਾਵੇਜ਼ੀ ਸ਼ੋਅ ਦੀ ਸ਼ੁਰੂਆਤ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿਚ ਕੀਤੀ ਗਈ। ਇਸ ਮੌਕੇ ਪਿੰਡ ਗਾਗੇਵਾਲ ਵਿਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਮਹਿਲ ਕਲਾਂ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਮਨੁੱਖਤਾਵਾਦੀ ਫਲਸਫੇ ਅਤੇ  ਸਿੱਖਿਆਵਾਂ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡਾਂ ਵਿਚ ਵਿਸ਼ੇਸ਼ ਦਸਤਾਵੇਜ਼ੀ ਸ਼ੋਅ ਦਿਖਾਏ ਜਾ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਅਧਿਆਤਮਕ ਵਿਰਸੇ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਪਿੰਡ ਗਾਗੇਵਾਲ ਵਿਚ ਵਿਸ਼ੇਸ਼ ਵੈਨ ਉੱਪਰ ਲਗਾਈ ਗਈ ਆਧੁਨਿਕ ਵੱਡ-ਅਕਾਰੀ ਐਲ.ਈ.ਡੀ. ਸਕ੍ਰੀਨ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਬਰਾਬਰੀ ਦੇ ਦਰਸ਼ਨ ਅਤੇ ਲੋਕ-ਭਲਾਈ ਦੀ ਸੋਚ 'ਤੇ ਅਧਾਰਿਤ 30 ਮਿੰਟ ਦੀ ਇੱਕ ਬੇਹੱਦ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਸੰਗਤਾਂ ਦੇ ਸਨਮੁਖ ਪੇਸ਼ ਕੀਤੀ , ਜਿਸ ਦੀ ਸੰਗਤ ਵਲੋਂ ਸ਼ਲਾਘਾ ਕੀਤੀ ਗਈ। ਸ਼ੋਅ ਦੇਖਣ ਉਪਰੰਤ ਹਾਜ਼ਰ ਸ਼ਰਧਾਲੂਆਂ ਅਤੇ ਇਲਾਕਾ ਵਾਸੀਆਂ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਇਤਿਹਾਸਕ ਅਤੇ ਵਡਮੁੱਲਾ ਉਦਮ ਹੈ ਜਿਸ ਨਾਲ ਸਾਡੀ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਪੁਨੀਤ ਮਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ, ਮਹਿਕਪ੍ਰੀਤ ਸਿੰਘ, ਗੁਰਜੀਤ ਸਿੰਘ,ਹਰਕਮਲ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਪੀਏ ਹਰਮਨ ਸਿੰਘ, ਪੀਏ ਬਿੰਦਰ ਸਿੰਘ, ਚਰਨਜੀਤ ਸਿੰਘ ਤੇ ਪਿੰਡ ਵਾਸੀ ਮੌਜੂਦ ਸਨ।

 

Tags: Kulwant Singh Pandori , Mehal Kalan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD