Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਦਲਬੀਰ ਸਿੰਘ ਟੌਂਗ ਨੇ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਦਾ ਸਿਲਸਲਾ ਜਾਰੀ

Dalbir Singh Tong, Baba Bakala, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਬਾਬਾ ਬਕਾਲਾ ਸਾਹਿਬ , 19 Jul 2026

Last updated on: Jul 20, 2026, 12:46 IST

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਲਈ ਚੁਣੀਆਂ ਗਈਆਂ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਯੋਗ ਨੌਜਵਾਨ ਨੂੰ ਉਸਦੀ ਮਿਹਨਤ ਅਤੇ ਕਾਬਲੀਅਤ ਦੇ ਆਧਾਰ 'ਤੇ ਬਰਾਬਰ ਦਾ ਮੌਕਾ ਦੇਣਾ ਹੈ, ਜਿਸ ਨਾਲ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।

ਵਿਧਾਇਕ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਮਾਜ ਦੇ ਸਭ ਤੋਂ ਮਹੱਤਵਪੂਰਨ ਵਰਗਾਂ—ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ—ਤੱਕ ਪੋਸ਼ਣ ਅਤੇ ਸਿਹਤ ਸਬੰਧੀ ਸਰਕਾਰੀ ਯੋਜਨਾਵਾਂ ਦੇ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। 

ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਵਰਕਰ ਮਿਸ਼ਨ ਪੋਸ਼ਣ 2.0 ਦੇ ਉਦੇਸ਼ਾਂ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਨਾਲ-ਨਾਲ ਲੋਕ ਭਲਾਈ ਦੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

ਇਸ ਮੌਕੇ ਬਲਾਕ ਰਈਆ ਦੇ ਸੀ.ਡੀ.ਪੀ.ਓ. ਜਸਪ੍ਰੀਤ ਸਿੰਘ, ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਵਿਸ਼ਾਲ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Dalbir Singh Tong , Baba Bakala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD