Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਧਾਨ ਮੰਤਰੀ ਮੋਦੀ ਦੇ ₹5,470 ਕਰੋੜ ਦੇ ਇੰਫਰਾਸਟਰੱਕਚਰ ਪੈਕੇਜ ਨਾਲ ਪੰਜਾਬ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ : ਕੇਵਲ ਸਿੰਘ ਢਿੱਲੋਂ

ਦੋਆਬੇ, ਮਾਝੇ ਅਤੇ ਮਾਲਵੇ ਦੇ 12 ਜ਼ਿਲ੍ਹਿਆਂ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ₹5,470 ਕਰੋੜ ਦੀ ਵਿਕਾਸੀ ਸੌਗਾਤ : ਢਿੱਲੋਂ

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 20 Jul 2026

Last updated on: Jul 20, 2026, 15:47 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ 17 ਜੁਲਾਈ ਨੂੰ ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੌਰਾ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਸਭ ਤੋਂ ਵੱਡੇ ਮੀਲ ਪੱਥਰਾਂ ਵਿੱਚੋਂ ਇੱਕ ਸਾਬਤ ਹੋਇਆ ਹੈ। ₹5,470 ਕਰੋੜ ਤੋਂ ਵੱਧ ਦੀਆਂ ਪਰਿਯੋਜਨਾਵਾਂ ਰਾਹੀਂ ਆਧੁਨਿਕ ਰੇਲਵੇ ਸਟੇਸ਼ਨਾਂ, ਨਵੀਆਂ ਰੇਲ ਸੇਵਾਵਾਂ, ਐਕਸਪ੍ਰੈੱਸਵੇਅ ਅਤੇ ਗ੍ਰੀਨਫੀਲਡ ਹਾਈਵੇਅਜ਼ ਦੇ ਜ਼ਰੀਏ ਰਾਜ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ ਮਿਲੇਗਾ।

ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਦੌਰੇ ਦੀ ਮਹੱਤਤਾ ਸਿਰਫ਼ ਪਰਿਯੋਜਨਾਵਾਂ ਦੀ ਲਾਗਤ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਵਿਕਾਸ ਦੀ ਇਹ ਧਾਰਾ ਪੰਜਾਬ ਦੇ ਹਰ ਵੱਡੇ ਖੇਤਰ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ, "ਦੋਆਬੇ ਤੋਂ ਮਾਝੇ ਅਤੇ ਮਾਲਵੇ ਤੱਕ, ਰਾਜ ਦੇ 12 ਜ਼ਿਲ੍ਹਿਆਂ ਨੂੰ ਅਜਿਹਾ ਇੰਫ੍ਰਾਸਟ੍ਰਕਚਰ ਮਿਲਿਆ ਹੈ, ਜਿਸ ਨਾਲ ਸੰਪਰਕ ਪ੍ਰਬੰਧ ਹੋਰ ਬਿਹਤਰ ਹੋਵੇਗਾ, ਯਾਤਰਾ ਦਾ ਸਮਾਂ ਘਟੇਗਾ, ਵਪਾਰ ਨੂੰ ਰਫ਼ਤਾਰ ਮਿਲੇਗੀ ਅਤੇ ਨਿਵੇਸ਼ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।"

ਉਨ੍ਹਾਂ ਦੱਸਿਆ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਜਲੰਧਰ, ਐੱਸ.ਏ.ਐੱਸ. ਨਗਰ (ਮੁਹਾਲੀ), ਰੂਪਨਗਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨਾਂ ਦਾ ਆਧੁਨਿਕ ਸਹੂਲਤਾਂ ਨਾਲ ਪੁਨਰ ਵਿਕਾਸ ਕੀਤਾ ਗਿਆ ਹੈ। ਹੁਸ਼ਿਆਰਪੁਰ ਨੂੰ ₹830 ਕਰੋੜ ਦੀ ਦੌਲਤਪੁਰ ਚੌਕ–ਕਰਟੋਲੀ ਰੇਲ ਲਾਈਨ ਤੋਂ ਲਾਭ ਮਿਲਿਆ ਹੈ, ਜਦਕਿ ਅੰਮ੍ਰਿਤਸਰ ਨੂੰ ਨਵੀਂ ਅੰਮ੍ਰਿਤਸਰ (ਛੇਹਰਟਾ)–ਵਾਰਾਣਸੀ ਸੰਤ ਰਵਿਦਾਸ ਐਕਸਪ੍ਰੈੱਸ ਦੀ ਸੌਗਾਤ ਮਿਲੀ ਹੈ, ਜਿਸ ਨਾਲ ਧਾਰਮਿਕ ਅਤੇ ਸੱਭਿਆਚਾਰਕ ਸੰਪਰਕ ਹੋਰ ਮਜ਼ਬੂਤ ਹੋਵੇਗਾ। 

ਇਸ ਤੋਂ ਇਲਾਵਾ, ਨਵੀਂ ਕਰਟੋਲੀ–ਅੰਬਾਲਾ ਰੇਲ ਸੇਵਾ ਨਾਲ ਪੂਰੇ ਪੰਜਾਬ ਦੀ ਰੇਲ ਕਨੈਕਟੀਵਿਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਢਿੱਲੋਂ ਨੇ ਕਿਹਾ ਕਿ ਦਿੱਲੀ–ਅੰਮ੍ਰਿਤਸਰ–ਕਟੜਾ ਐਕਸਪ੍ਰੈੱਸਵੇਅ ਨਾਲ ਜਲੰਧਰ, ਕਪੂਰਥਲਾ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੀ ਸੰਪਰਕ ਵਿਵਸਥਾ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਵੇਗਾ। 

ਇਸ ਨਾਲ ਯਾਤਰਾ ਦਾ ਸਮਾਂ ਅਤੇ ਲੌਜਿਸਟਿਕਸ ਲਾਗਤ ਘਟੇਗੀ, ਮਾਲ ਢੋਆ-ਢੁਆਈ ਤੇਜ਼ ਹੋਵੇਗੀ ਅਤੇ ਖੇਤਰੀ ਵਪਾਰ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਐੱਸ.ਏ.ਐੱਸ. ਨਗਰ (ਮੁਹਾਲੀ) ਅਤੇ ਰੂਪਨਗਰ ਨੂੰ ₹1,570 ਕਰੋੜ ਦੀ ਆਈ.ਟੀ. ਸਿਟੀ–ਕੁਰਾਲੀ ਗ੍ਰੀਨਫੀਲਡ ਹਾਈਵੇਅ ਅਤੇ ਅੰਬਾਲਾ–ਚੰਡੀਗੜ੍ਹ ਗ੍ਰੀਨਫੀਲਡ ਹਾਈਵੇਅ ਦੀ ਪੀ.ਆਰ.-7 ਸਪਰ ਪਰਿਯੋਜਨਾ ਤੋਂ ਲਾਭ ਮਿਲੇਗਾ, ਜਿਸ ਨਾਲ ਇਹ ਖੇਤਰ ਉਦਯੋਗ, ਸੂਚਨਾ ਤਕਨਾਲੋਜੀ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਕੇਂਦਰ ਵਜੋਂ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਦੱਖਣੀ ਲੁਧਿਆਣਾ ਬਾਈਪਾਸ ਦਾ ਨੀਂਹ ਪੱਥਰ ਰੱਖੇ ਜਾਣ ਨਾਲ ਟ੍ਰੈਫਿਕ ਦਾ ਦਬਾਅ ਘਟੇਗਾ, ਮਾਲ ਢੋਆ-ਢੁਆਈ ਸੁਗਮ ਹੋਵੇਗੀ ਅਤੇ ਲੁਧਿਆਣਾ, ਬਠਿੰਡਾ ਅਤੇ ਹੋਰ ਪ੍ਰਮੁੱਖ ਆਰਥਿਕ ਕੇਂਦਰਾਂ ਦਰਮਿਆਨ ਸੰਪਰਕ ਹੋਰ ਬਿਹਤਰ ਹੋਵੇਗਾ। ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਲਾਨੀਆਂ ਗਈਆਂ ਪਰਿਯੋਜਨਾਵਾਂ ਨਾਲ ਜਲੰਧਰ, ਐੱਸ.ਏ.ਐੱਸ. ਨਗਰ (ਮੁਹਾਲੀ), ਰੂਪਨਗਰ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਆਸ-ਪਾਸ ਦੇ ਖੇਤਰਾਂ ਨੂੰ ਸਮੂਹਿਕ ਤੌਰ 'ਤੇ ਲਾਭ ਮਿਲੇਗਾ। 

ਇਹ ਇਸ ਗੱਲ ਦਾ ਸਬੂਤ ਹੈ ਕਿ ਮੋਦੀ ਸਰਕਾਰ ਦਾ ਵਿਕਾਸ ਏਜੰਡਾ ਪੰਜਾਬ ਦੇ ਹਰ ਖੇਤਰ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੰਮਾਂ ਰਾਹੀਂ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਵਿਕਾਸ ਕੋਮੀ ਤਰਜੀਹ ਹੈ। ਇਹ ਪਰਿਯੋਜਨਾਵਾਂ ਰਾਜ ਦੀ ਅਰਥਵਿਵਸਥਾ ਨੂੰ ਨਵੀਂ ਮਜ਼ਬੂਤੀ ਦੇਣਗੀਆਂ, ਸੰਪਰਕ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣਗੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਿਕਾਸ ਅਤੇ ਖੁਸ਼ਹਾਲੀ ਦੇ ਸਥਾਈ ਮੌਕੇ ਪੈਦਾ ਕਰਨਗੀਆਂ।"

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD