Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਸ਼ਿਕਾ ਜੈਨ ਨੇ ਐੱਸ.ਆਈ.ਆਰ. ਦੇ ਸੋਧੇ ਸ਼ਡਿਊਲ ਬਾਰੇ ‘ਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Aashika Jain, DC Hoshiarpur, Deputy Commissioner Hoshiarpur, Hoshiarpur, Punjab, Punjab News, Latest Punjab News

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 20 Jul 2026

Last updated on: Jul 20, 2026, 15:51 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਲਈ ਜਾਰੀ ਕੀਤੇ ਸੋਧੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 15 ਜੁਲਾਈ 2026 ਨੂੰ ਐੱਸ.ਆਈ.ਆਰ.-2026 ਦਾ ਸੋਧਿਆ ਹੋਇਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

ਇਸ ਅਨੁਸਾਰ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਦਾ ਸਰਵੇਖਣ 3 ਅਗਸਤ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ ਨੂੰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਅਤੇ ਪੁਨਰ-ਵਿਵਸਥਾ, 13 ਅਗਸਤ ਨੂੰ ਵੋਟਰ ਸੂਚੀ ਦਾ ਡਰਾਫਟ ਪ੍ਰਕਾਸ਼ਨ, 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ, 13 ਅਗਸਤ ਤੋਂ 8 ਅਕਤੂਬਰ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।

ਆਸ਼ਿਕਾ ਜੈਨ ਨੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਤਾਂ ਜੋ ਵੱਧ ਤੋਂ ਵੱਧ ਯੋਗ ਨਾਗਰਿਕ ਇਸ ਪ੍ਰਕਿਰਿਆ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਘਰ-ਘਰ ਸਰਵੇ ਮੁਹਿੰਮ ਨੂੰ ਸਮੇਂ ਸਿਰ ਪੂਰਾ ਕਰਨ ਲਈ ਰਾਜਨੀਤਿਕ ਪਾਰਟੀਆਂ ਆਪਣੇ-ਆਪਣੇ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐੱਲ.ਏ.) ਨੂੰ ਹਦਾਇਤ ਕਰਨ ਕਿ ਉਹ ਬੀ.ਐੱਲ.ਓ. ਵੱਲੋਂ ਮੀਟਿੰਗ ਦਾ ਨੋਟਿਸ ਮਿਲਣ 'ਤੇ ਨਿਰਧਾਰਿਤ ਸਮੇਂ ਅਨੁਸਾਰ ਮੀਟਿੰਗ ਵਿੱਚ ਲਾਜ਼ਮੀ ਸ਼ਾਮਲ ਹੋਣ। 

ਇਨ੍ਹਾਂ ਮੀਟਿੰਗਾਂ ਵਿੱਚ ਬੀ.ਐੱਲ.ਓ. ਵੱਲੋਂ ਅਣ-ਇਕੱਠੇ ਹੋ ਸਕਣ ਵਾਲੇ ਐਨਿਊਮੇਰੇਸ਼ਨ ਫਾਰਮ ਅਤੇ ਏ.ਐੱਸ.ਡੀ.ਡੀ. ਵਜੋਂ ਚਿੰਨ੍ਹਿਤ ਵੋਟਰਾਂ ਦੀ ਸੂਚੀ ਬੀ.ਐੱਲ.ਏ. ਨਾਲ ਸਾਂਝੀ ਕੀਤੀ ਜਾਵੇਗੀ। ਜੇਕਰ ਇਨ੍ਹਾਂ ਵੋਟਰਾਂ ਸਬੰਧੀ ਬੀ.ਐੱਲ.ਏ. ਕੋਲ ਕੋਈ ਜਾਣਕਾਰੀ ਹੋਵੇ ਤਾਂ ਉਹ ਸਬੰਧਤ ਬੀ.ਐੱਲ.ਓ. ਨਾਲ ਸਾਂਝੀ ਕਰਨ, ਤਾਂ ਜੋ ਲੋੜੀਂਦੀ ਕਾਰਵਾਈ ਸਮੇਂ ਸਿਰ ਪੂਰੀ ਕੀਤੀ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਐਨਿਊਮੇਰੇਸ਼ਨ ਫਾਰਮਾਂ ਦੇ ਡਿਜ਼ਿਟਲੀਕਰਨ ਦੌਰਾਨ ਕੁਝ ਪੋਲਿੰਗ ਸਟੇਸ਼ਨਾਂ 'ਤੇ ਬੀ.ਐੱਲ.ਏ.-2 ਵੱਲੋਂ ਇਕੱਠੇ ਨਾ ਹੋ ਸਕਣ ਵਾਲੇ ਐਨਿਊਮੇਰੇਸ਼ਨ ਫਾਰਮਾਂ ਅਤੇ ਐੱਸ.ਡੀ.ਡੀ. ਮਾਰਕ  ਫਾਰਮਾਂ 'ਤੇ ਦਸਤਖ਼ਤ ਨਹੀਂ ਕੀਤੇ ਜਾ ਰਹੇ। ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐੱਲ.ਏ.-2 ਨੂੰ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਦਸਤਖ਼ਤ ਕਰਨ ਲਈ ਪ੍ਰੇਰਿਤ ਕਰਨ, ਤਾਂ ਜੋ ਐਸ.ਆਈ.ਆਰ. ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨਾਗਰਿਕਾਂ ਦੀ ਉਮਰ 1 ਅਕਤੂਬਰ 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ, ਉਹ ਨਿਰਧਾਰਿਤ ਦਸਤਾਵੇਜ਼ਾਂ ਸਮੇਤ ਫਾਰਮ-6 ਭਰ ਕੇ ਸਬੰਧਤ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾ ਕੇ ਨਵੀਂ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਸਾਰੇ ਯੋਗ ਨਾਗਰਿਕਾਂ ਨੂੰ ਸਮੇਂ ਸਿਰ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਦੀ ਵੀ ਅਪੀਲ ਕੀਤੀ।

ਇਸ ਮੌਕੇ ਆਮ ਆਦਮੀ ਪਾਰਟੀ ਤੋਂ ਖੁਸ਼ੀ ਰਾਮ ਧੀਮਾਨ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਸੀ.ਪੀ.ਆਈ. (ਐੱਮ.) ਤੋਂ ਬਲਵਿੰਦਰ ਸਿੰਘ, ਤਹਿਸੀਲਦਾਰ ਚੋਣ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਹਾਜ਼ਰ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD