Tuesday, 21 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਪੇਡਾ ਦੇ ਵਾਇਸ ਚੇਅਰਮੈਨ ਬਣਨ ਉਪਰੰਤ ਸੁਖਜੀਤ ਸਿੰਘ ਢਿੱਲਵਾਂ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਆਧੁਨਿਕ ਜਿੰਮ ਦਾ ਉਦਘਾਟਨ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਲਿਆਲ ਵਿਖੇ ਬਾਜੀਗਰ ਭਾਈਚਾਰੇ ਲਈ 5 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਆਜ਼ਾਦੀ ਦਿਹਾੜੇ ਨੂੰ ਪੂਰੇ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ : ਨਵਜੋਤ ਕੌਰ ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਬਾਪੂ ਲਾਲ ਬਾਦਸ਼ਾਹ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਗਰੀਬ, ਲੋੜਵੰਦ ਅਤੇ ਵਾਂਝੇ ਵਰਗ ਦੇ ਭਲੇ ਲਈ ਸਰਕਾਰ ਕੰਮ ਕਰ ਰਹੀ ਹੈ : ਨਾਇਬ ਸਿੰਘ ਸੈਣੀ ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣ ਲਈ ਪ੍ਰਭਾਵੀ ਯੋਜਨਾਵਾਂ ਲਾਗੂ - ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਬਾਲ ਭਵਨਾਂ ਵਿੱਚ ਭਾਰਤ ਸਕਾਊਟਸ ਅਤੇ ਗਾਈਡਾਂ ਦੇ ਵਿਸਥਾਰ ਦੀ ਸ਼ਲਾਘਾ ਕੀਤੀ ਹਰਿਆਣਾ ਵਿੱਚ ਦੁੱਧ ਉਤਪਾਦਨ ਅਤੇ ਨਸਲ ਸੁਧਾਰ ਨੂੰ ਮਿਲੇਗੀ ਗਤੀ : ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਪਾਲਣਾ ਵਿੱਚ ਕਮੀ ਅਤੇ ਨਿਯਮ-ਸਰਲੀਕਰਨ ਮੁਹਿੰਮ ਦਾ ਦੂਜਾ ਦੌਰ ਜ਼ਿਲ੍ਹਾ ਪੱਧਰ 'ਤੇ ਨਿਵੇਸ਼ਕਾਂ ਦੀਆਂ ਅਰਜ਼ੀਆਂ ਪੈਂਡਿੰਗ ਨਾ ਰਹਿਣ, ਇੱਕੋ ਵਾਰ ਵਿੱਚ ਦਰਜ ਹੋਣ ਸਾਰੀਆਂ ਇਤਰਾਜ਼ਾਂ - ਰਾਓ ਨਰਬੀਰ ਸਿੰਘ

 

ਬਰਿੰਦਰ ਗੋਇਲ ਵੱਲੋਂ ਨੀਟ-2026 ਦੇ ਜ਼ਿਲ੍ਹਾ ਟੌਪਰ ਅਰਨਵ ਜਿੰਦਲ ਦਾ ਵਿਸ਼ੇਸ਼ ਸਨਮਾਨ

ਆਲ ਇੰਡੀਆ ਪੱਧਰ 'ਤੇ 50ਵਾਂ, ਪੰਜਾਬ ਵਿੱਚ ਤੀਜਾ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਮ ਕੀਤਾ ਰੌਸ਼ਨ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਲਹਿਰਾਗਾਗਾ/ਸੰਗਰੂਰ , 20 Jul 2026

Last updated on: Jul 20, 2026, 16:06 IST

ਨੀਟ-2026 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਇੰਡੀਆ ਪੱਧਰ 'ਤੇ 50ਵਾਂ, ਪੰਜਾਬ ਵਿੱਚ ਤੀਜਾ ਅਤੇ ਜ਼ਿਲ੍ਹਾ ਸੰਗਰੂਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਲਹਿਰਾਗਾਗਾ ਦੇ ਹੋਣਹਾਰ ਵਿਦਿਆਰਥੀ ਅਰਨਵ ਜਿੰਦਲ ਦਾ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੀ ਧਰਮ ਪਤਨੀ ਸ੍ਰੀਮਤੀ ਸੀਮਾ ਗੋਇਲ, ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ ਅਤੇ ਪਰਿਵਾਰਕ ਮੈਂਬਰਾਂ ਸਮੇਤ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਅਰਨਵ ਜਿੰਦਲ ਨੂੰ ਸਨਮਾਨਿਤ ਕਰਦਿਆਂ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਹ ਸਮੁੱਚੇ ਲਹਿਰਾਗਾਗਾ ਹਲਕੇ ਅਤੇ ਜ਼ਿਲ੍ਹਾ ਸੰਗਰੂਰ ਲਈ ਮਾਣ ਅਤੇ ਫ਼ਖ਼ਰ ਦੀ ਗੱਲ ਹੈ ਕਿ ਇਲਾਕੇ ਦੇ ਇੱਕ ਹੋਣਹਾਰ ਵਿਦਿਆਰਥੀ ਨੇ ਦੇਸ਼ ਭਰ ਦੇ ਕਰੀਬ 23 ਲੱਖ ਵਿਦਿਆਰਥੀਆਂ ਵਿੱਚੋਂ ਆਲ ਇੰਡੀਆ ਪੱਧਰ 'ਤੇ 50ਵਾਂ ਸਥਾਨ ਹਾਸਲ ਕਰਕੇ ਪੰਜਾਬ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਨਵ ਜਿੰਦਲ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹੈ ਅਤੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 850 ਤੋਂ ਵੱਧ ਵਿਦਿਆਰਥੀਆਂ ਨੇ ਵੀ ਨੀਟ ਪ੍ਰੀਖਿਆ ਪਾਸ ਕਰਕੇ ਨਵਾਂ ਇਤਿਹਾਸ ਰਚਿਆ ਹੈ, ਜੋ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਆਏ ਸਕਾਰਾਤਮਕ ਬਦਲਾਅ ਦਾ ਸਪੱਸ਼ਟ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਕਿਸਾਨਾਂ ਦੀ ਸਹੂਲਤ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ-ਪਿੰਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਵਿੱਚ ਪੜ੍ਹਨ ਦੀ ਰੁਚੀ ਵਧਾਉਣ ਲਈ ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। 

ਇਸ ਦੇ ਨਾਲ ਹੀ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਅਤੇ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵੀ ਵਿਕਾਸ, ਸੁਸ਼ਾਸਨ ਅਤੇ ਲੋਕ-ਭਲਾਈ ਦੇ ਮੁੱਦਿਆਂ ਦੇ ਆਧਾਰ 'ਤੇ ਲੜੇਗੀ।

ਇਸ ਮੌਕੇ ਅਰਨਵ ਜਿੰਦਲ ਦੇ ਪਿਤਾ ਅਸ਼ੋਕ ਜਿੰਦਲ ਅਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD