Tuesday, 21 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਪੇਡਾ ਦੇ ਵਾਇਸ ਚੇਅਰਮੈਨ ਬਣਨ ਉਪਰੰਤ ਸੁਖਜੀਤ ਸਿੰਘ ਢਿੱਲਵਾਂ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਆਧੁਨਿਕ ਜਿੰਮ ਦਾ ਉਦਘਾਟਨ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਲਿਆਲ ਵਿਖੇ ਬਾਜੀਗਰ ਭਾਈਚਾਰੇ ਲਈ 5 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਆਜ਼ਾਦੀ ਦਿਹਾੜੇ ਨੂੰ ਪੂਰੇ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ : ਨਵਜੋਤ ਕੌਰ ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਬਾਪੂ ਲਾਲ ਬਾਦਸ਼ਾਹ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਗਰੀਬ, ਲੋੜਵੰਦ ਅਤੇ ਵਾਂਝੇ ਵਰਗ ਦੇ ਭਲੇ ਲਈ ਸਰਕਾਰ ਕੰਮ ਕਰ ਰਹੀ ਹੈ : ਨਾਇਬ ਸਿੰਘ ਸੈਣੀ ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣ ਲਈ ਪ੍ਰਭਾਵੀ ਯੋਜਨਾਵਾਂ ਲਾਗੂ - ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਬਾਲ ਭਵਨਾਂ ਵਿੱਚ ਭਾਰਤ ਸਕਾਊਟਸ ਅਤੇ ਗਾਈਡਾਂ ਦੇ ਵਿਸਥਾਰ ਦੀ ਸ਼ਲਾਘਾ ਕੀਤੀ ਹਰਿਆਣਾ ਵਿੱਚ ਦੁੱਧ ਉਤਪਾਦਨ ਅਤੇ ਨਸਲ ਸੁਧਾਰ ਨੂੰ ਮਿਲੇਗੀ ਗਤੀ : ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਪਾਲਣਾ ਵਿੱਚ ਕਮੀ ਅਤੇ ਨਿਯਮ-ਸਰਲੀਕਰਨ ਮੁਹਿੰਮ ਦਾ ਦੂਜਾ ਦੌਰ ਜ਼ਿਲ੍ਹਾ ਪੱਧਰ 'ਤੇ ਨਿਵੇਸ਼ਕਾਂ ਦੀਆਂ ਅਰਜ਼ੀਆਂ ਪੈਂਡਿੰਗ ਨਾ ਰਹਿਣ, ਇੱਕੋ ਵਾਰ ਵਿੱਚ ਦਰਜ ਹੋਣ ਸਾਰੀਆਂ ਇਤਰਾਜ਼ਾਂ - ਰਾਓ ਨਰਬੀਰ ਸਿੰਘ

 

ਨਰਿੰਦਰ ਕੌਰ ਨੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕਈ ਮਸਲਿਆਂ ਦਾ ਮੌਕੇ 'ਤੇ ਹੀ ਕੀਤਾ ਨਿਪਟਾਰਾ

Narinder Kaur Bharaj, Sangrur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸੰਗਰੂਰ , 20 Jul 2026

Last updated on: Jul 20, 2026, 16:11 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਨੇ ਮਹਿਲ ਮੁਬਾਰਕ (ਸੰਗਰੂਰ), ਸੰਤ ਸੰਗਰੂਰ, ਵਾਰਡ ਨੰਬਰ-18, ਫਤਿਹਗੜ੍ਹ ਭਾਦਸੋਂ ਅਤੇ ਪਿੰਡ ਦਿੱਤੂਪੁਰ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਬੁਨਿਆਦੀ ਢਾਂਚੇ, ਕਿਸਾਨ ਭਲਾਈ ਅਤੇ ਆਮ ਲੋਕਾਂ ਦੀ ਸਹੂਲਤ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਲਈ ਆਪਣੇ ਸੁਝਾਅ ਵੀ ਸਾਂਝੇ ਕਰਨ। ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਵਿਧਾਇਕ ਸਾਹਮਣੇ ਰੱਖੀਆਂ। ਲੋਕਾਂ ਨੇ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣਨ ਅਤੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਵਿਧਾਇਕ ਦਾ ਧੰਨਵਾਦ ਕੀਤਾ।

ਇਸ ਮੌਕੇਅਮਨ ਸੇਖੋਂ, ਜਗਜੀਤ ਜੁਗਨੂੰ, ਬਿੱਕਰ ਸਿੰਘ, ਵਿੱਕੀ ਐਮ ਸੀ, ਅਮਨ ਗਰਗ, ਲਖਵਿੰਦਰ ਸਿੰਘ, ਚਮਕੌਰ ਸਿੰਘ, ਤੇਜਵਿੰਦਰ ਸਿੰਘ, ਹਰਬੰਸ ਐਮ ਸੀ, ਕਾਕਾ ਐਮ ਸੀ,ਖੁਸ਼ਵਿੰਦਰ ਕੋਚ, ਪੂਰਨ ਚੰਦ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Narinder Kaur Bharaj , Sangrur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD