ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਭਲਾਈ ਨੂੰ ਸਮਰਪਿਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਢਢੋਗਲ ਦੇ ਵੱਡੀ ਗਿਣਤੀ ਪਰਿਵਾਰ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਰਛਪਾਲ ਸਿੰਘ ਭੁੱਲਰ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਗਗਨ ਜਵੰਧਾ ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਸਿੱਖਿਆ, ਸਿਹਤ, ਰੋਜ਼ਗਾਰ, ਬਿਜਲੀ, ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਖੇਤਰ ਵਿੱਚ ਇਤਿਹਾਸਕ ਫ਼ੈਸਲੇ ਲੈ ਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਹਰ ਰੋਜ਼ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਲੋਕ ਆਮ ਆਦਮੀ ਪਾਰਟੀ ਦੇ ਕਾਫ਼ਲੇ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਪੰਜਾਬ ਦੇ ਹਰ ਵਰਗ ਦੀ ਪਾਰਟੀ ਹੈ, ਜਿਸ ਵਿੱਚ ਹਰ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਅਤੇ ਲੋਕ ਸੇਵਾ ਦਾ ਮੌਕਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ ਅਤੇ ਧੂਰੀ ਹਲਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਵਤਾਰ ਸਿੰਘ ਲਾਡੀ, ਬਹਾਦਰ ਸਿੰਘ, ਰਾਮਚੰਦ ਸਿੰਘ, ਸੁਖਦਰਸ਼ਨ ਸਿੰਘ, ਹਰਵਿੰਦਰ ਸਿੰਘ, ਗੋਲਡੀ ਸਿੰਘ, ਸਤਿੰਦਰ ਸਿੰਘ, ਜੱਗਾ ਸਿੰਘ, ਮੇਜਰ ਸਿੰਘ, ਲਖਵੀਰ ਸਿੰਘ ਪੰਚ, ਗੁਰਦੀਪ ਸਿੰਘ, ਇੰਦਰਪ੍ਰੀਤ ਸਿੰਘ, ਜਗਤਾਰ ਸਿੰਘ, ਕਰਨੈਲ ਸਿੰਘ, ਜਸ਼ਨਦੀਪ ਸਿੰਘ, ਬਲਜਿੰਦਰ ਸਿੰਘ, ਕੁਲਵਿੰਦਰ ਕੌਰ, ਮਨਜੀਤ ਕੌਰ, ਰਾਜਵਿੰਦਰ ਕੌਰ, ਬਲਦੇਵ ਕੌਰ, ਅੰਗਰੇਜ਼ ਕੌਰ, ਲਾਭ ਕੌਰ, ਸੁਨੀਤਾ ਰਾਣੀ, ਬਲਵਿੰਦਰ ਕੌਰ, ਕਿਰਨਜੀਤ ਕੌਰ ਅਤੇ ਹਰਬੰਸ ਕੌਰ ਸ਼ਾਮਲ ਹਨ।
ਇਸ ਮੌਕੇ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।