Tuesday, 21 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਪੇਡਾ ਦੇ ਵਾਇਸ ਚੇਅਰਮੈਨ ਬਣਨ ਉਪਰੰਤ ਸੁਖਜੀਤ ਸਿੰਘ ਢਿੱਲਵਾਂ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਆਧੁਨਿਕ ਜਿੰਮ ਦਾ ਉਦਘਾਟਨ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਲਿਆਲ ਵਿਖੇ ਬਾਜੀਗਰ ਭਾਈਚਾਰੇ ਲਈ 5 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਆਜ਼ਾਦੀ ਦਿਹਾੜੇ ਨੂੰ ਪੂਰੇ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ : ਨਵਜੋਤ ਕੌਰ ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਬਾਪੂ ਲਾਲ ਬਾਦਸ਼ਾਹ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਗਰੀਬ, ਲੋੜਵੰਦ ਅਤੇ ਵਾਂਝੇ ਵਰਗ ਦੇ ਭਲੇ ਲਈ ਸਰਕਾਰ ਕੰਮ ਕਰ ਰਹੀ ਹੈ : ਨਾਇਬ ਸਿੰਘ ਸੈਣੀ ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣ ਲਈ ਪ੍ਰਭਾਵੀ ਯੋਜਨਾਵਾਂ ਲਾਗੂ - ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਬਾਲ ਭਵਨਾਂ ਵਿੱਚ ਭਾਰਤ ਸਕਾਊਟਸ ਅਤੇ ਗਾਈਡਾਂ ਦੇ ਵਿਸਥਾਰ ਦੀ ਸ਼ਲਾਘਾ ਕੀਤੀ ਹਰਿਆਣਾ ਵਿੱਚ ਦੁੱਧ ਉਤਪਾਦਨ ਅਤੇ ਨਸਲ ਸੁਧਾਰ ਨੂੰ ਮਿਲੇਗੀ ਗਤੀ : ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਪਾਲਣਾ ਵਿੱਚ ਕਮੀ ਅਤੇ ਨਿਯਮ-ਸਰਲੀਕਰਨ ਮੁਹਿੰਮ ਦਾ ਦੂਜਾ ਦੌਰ ਜ਼ਿਲ੍ਹਾ ਪੱਧਰ 'ਤੇ ਨਿਵੇਸ਼ਕਾਂ ਦੀਆਂ ਅਰਜ਼ੀਆਂ ਪੈਂਡਿੰਗ ਨਾ ਰਹਿਣ, ਇੱਕੋ ਵਾਰ ਵਿੱਚ ਦਰਜ ਹੋਣ ਸਾਰੀਆਂ ਇਤਰਾਜ਼ਾਂ - ਰਾਓ ਨਰਬੀਰ ਸਿੰਘ

 

ਪੰਜਾਬ ਸਰਕਾਰ ਨੇ ਤਿੰਨ ਨਵੇਂ ਤੀਰਥ ਯਾਤਰਾ ਰੂਟਾਂ ਨਾਲ ਮੁਫ਼ਤ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕੀਤਾ: ਅਰਵਿੰਦ ਕੇਜਰੀਵਾਲ

ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਸ਼ੁਰੂ ਹੋਵੇਗੀ, ਸਰਕਾਰ 1.5 ਲੱਖ ਲੋਕਾਂ ਲਈ ਤੀਰਥ ਯਾਤਰਾ ਦੀ ਸਹੂਲਤ ਦੇਣ ਦੀ ਤਿਆਰੀ ਕਰ ਰਹੀ ਹੈ: ਅਰਵਿੰਦ ਕੇਜਰੀਵਾਲ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Bram Shanker Jimpa, Raj Kumar Chabbewal, Arvind Kejriwal, Talwara, Hoshiarpur

Gurpreet Singh

Gurpreet Singh

5 Dariya News

ਤਲਵਾੜਾ (ਹੁਸ਼ਿਆਰਪੁਰ) , 20 Jul 2026

Last updated on: Jul 20, 2026, 16:20 IST

ਹੁਸ਼ਿਆਰਪੁਰ ਦੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ। ਅਗਸਤ ਮਹੀਨੇ ਤੋਂ ਪੰਜਾਬ ਸਰਕਾਰ ਖਾਟੂ ਸ਼ਿਆਮ ਜੀ-ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ ਕਰੇਗੀ। 

ਇਨ੍ਹਾਂ ਤਿੰਨਾਂ ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਖੁੱਲ੍ਹੇਗੀ, ਜਿਸ ਤਹਿਤ ਸਰਕਾਰ ਡੇਢ ਲੱਖ ਸ਼ਰਧਾਲੂਆਂ ਨੂੰ 'ਦਰਸ਼ਨ' ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਮੌਜੂਦਾ ਸਮੇਂ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਜਾਂਦੀ ਹੈ, ਜਿਸ ਵਿੱਚ ਏ.ਸੀ. ਬੱਸਾਂ, ਹੋਟਲਾਂ, ਖਾਣੇ ਅਤੇ ਹੋਰ ਪ੍ਰਬੰਧਾਂ ਦਾ ਸਾਰਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ। 

ਹੁਣ ਇਸ ਯੋਜਨਾ ਦਾ ਤਿੰਨ ਨਵੇਂ ਰੂਟਾਂ ਨਾਲ ਵਿਸਥਾਰ ਕੀਤਾ ਗਿਆ ਹੈ। ਹੁਣ ਬੱਸਾਂ ਸਾਲਾਸਰ ਜੀ-ਖਾਟੂ ਸ਼ਿਆਮ ਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਵੀ ਚੱਲਣਗੀਆਂ। ਇਨ੍ਹਾਂ ਤਿੰਨਾਂ ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਸ਼ੁਰੂ ਹੋਵੇਗੀ ਅਤੇ ਸਰਕਾਰ ਡੇਢ ਲੱਖ ਸ਼ਰਧਾਲੂਆਂ ਨੂੰ 'ਦਰਸ਼ਨ' ਕਰਵਾਏਗੀ।"

ਔਰਤਾਂ ਲਈ ਵਿੱਤੀ ਸਹਾਇਤਾ ਬਾਰੇ ਬੋਲਦਿਆਂ 'ਆਪ' ਸੁਪਰੀਮੋ ਨੇ ਕਿਹਾ, "ਜਿਨ੍ਹਾਂ ਔਰਤਾਂ ਨੇ ਆਪਣੀ ਰਜਿਸਟ੍ਰੇਸ਼ਨ ਮੁਕੰਮਲ ਹੋਣ ਦੇ ਬਾਵਜੂਦ ਅਜੇ ਤੱਕ ਖਾਤਿਆਂ ਵਿੱਚ ਪੈਸੇ ਪ੍ਰਾਪਤ ਨਹੀਂ ਕੀਤੇ ਹਨ, ਉਨ੍ਹਾਂ ਨੂੰ 1 ਅਗਸਤ ਨੂੰ ₹3,000 ਮਿਲਣਗੇ, ਜਿਸ ਵਿੱਚ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੇ ਪੈਸੇ ਇਕੱਠੇ ਸ਼ਾਮਲ ਹੋਣਗੇ। ਐਸ.ਸੀ. ਭਾਈਚਾਰੇ ਦੀਆਂ ਔਰਤਾਂ ਨੂੰ ₹4,500 ਮਿਲਣਗੇ। 

ਪਹਿਲੀ ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 32 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕੀਤੇ ਸਨ ਅਤੇ ਪਹਿਲੀ ਅਗਸਤ ਨੂੰ 50 ਲੱਖ ਤੋਂ ਵੱਧ ਔਰਤਾਂ ਨੂੰ ਇਹ ਲਾਭ ਮਿਲੇਗਾ।" ਸਰਕਾਰ ਇਨ੍ਹਾਂ ਲੋਕ-ਪੱਖੀ ਸਕੀਮਾਂ ਲਈ ਫੰਡ ਕਿਵੇਂ ਜੁਟਾ ਰਹੀ ਹੈ, ਇਸ ਬਾਰੇ ਸਪੱਸ਼ਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ, "ਸਰਕਾਰ ਕੋਲ ਇੰਨਾ ਪੈਸਾ ਇਸ ਲਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਇਮਾਨਦਾਰ ਹਨ। 

ਪੰਜਾਬ ਦੇ ਪਿਛਲੇ ਹਰ ਮੁੱਖ ਮੰਤਰੀ 'ਤੇ ਦੋਸ਼ ਲੱਗੇ ਅਤੇ ਪੰਜ ਸਾਲ ਪੂਰੇ ਕਰਨ ਤੋਂ ਬਾਅਦ ਇਹ ਸਾਹਮਣੇ ਆਉਂਦਾ ਸੀ ਕਿ ਉਨ੍ਹਾਂ ਦੀਆਂ ਪਤਨੀਆਂ ਅਤੇ ਬੱਚਿਆਂ ਨੇ ਪੈਸਾ ਲੁੱਟਿਆ ਹੈ। ਪਰ ਅੱਜ ਤੱਕ ਭਗਵੰਤ ਮਾਨ, ਉਨ੍ਹਾਂ ਦੇ ਪਰਿਵਾਰ ਜਾਂ ਉਨ੍ਹਾਂ ਦੇ ਕਿਸੇ ਵੀ ਮੰਤਰੀ 'ਤੇ ਇੱਕ ਰੁਪਏ ਦਾ ਵੀ ਦੋਸ਼ ਨਹੀਂ ਲੱਗਿਆ। 

ਭਗਵੰਤ ਮਾਨ ਸਭ ਤੋਂ ਇਮਾਨਦਾਰ ਮੁੱਖ ਮੰਤਰੀ ਹਨ। ਅਜਿਹਾ ਮੁੱਖ ਮੰਤਰੀ ਨਾ ਕਦੇ ਹੋਇਆ ਹੈ ਅਤੇ ਨਾ ਕਦੇ ਹੋਵੇਗਾ।" ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਹੋਏ ਬਦਲਾਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਲੋਕਾਂ ਦੇ ਬਿਜਲੀ ਦੇ ਬਿੱਲ ਕਈ ਹਜ਼ਾਰ ਰੁਪਏ ਆਉਂਦੇ ਸਨ। 

ਪਰ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਭਗਵੰਤ ਮਾਨ ਸਰਕਾਰ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦੇ ਕਵਰ ਵਾਲਾ ਸਿਹਤ ਬੀਮਾ ਵੀ ਦਿੱਤਾ ਹੈ ਅਤੇ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਮਿਲਣੇ ਸ਼ੁਰੂ ਹੋ ਗਏ ਹਨ।" ਅੰਮ੍ਰਿਤਸਰ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਦਾ ਹਵਾਲਾ ਦਿੰਦੇ ਹੋਏ 'ਆਪ' ਮੁਖੀ ਨੇ ਕਿਹਾ, "ਅੰਮ੍ਰਿਤਸਰ ਭਗਵਾਨ ਵਾਲਮੀਕਿ ਮੰਦਰ ਦੀ ਧਰਤੀ ਹੈ, ਜਿੱਥੇ ਰਾਮਾਇਣ ਲਿਖੀ ਗਈ ਸੀ, ਜਿੱਥੇ ਮਾਤਾ ਸੀਤਾ ਰਹਿੰਦੇ ਸਨ, ਜਿੱਥੇ ਲਵ ਕੁਸ਼ ਦਾ ਜਨਮ ਹੋਇਆ ਸੀ ਅਤੇ ਜਿੱਥੇ ਲਵ ਕੁਸ਼ ਨੇ ਅਸ਼ਵਮੇਧ ਘੋੜਾ ਰੋਕਿਆ ਸੀ। 

ਸਰਕਾਰ ਨੇ ਹੁਣ ਭਗਵਾਨ ਵਾਲਮੀਕਿ ਮੰਦਰ ਦੇ ਨਾਲ ਲੱਗਦੀ ਜਗ੍ਹਾ 'ਤੇ ਮਾਤਾ ਸੀਤਾ ਅਤੇ ਲਵ ਕੁਸ਼ ਨੂੰ ਸਮਰਪਿਤ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਬਣਾਉਣ ਦਾ ਫੈਸਲਾ ਕੀਤਾ ਹੈ।" ਸੂਬੇ ਭਰ ਵਿੱਚ ਧਾਰਮਿਕ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ, "ਪੰਜਾਬ ਦੇ ਸਾਰੇ 22 ਸ਼ਹਿਰਾਂ ਵਿੱਚ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਵਰਗੇ ਭਜਨ ਸੰਧਿਆ ਪ੍ਰੋਗਰਾਮ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਇੱਕ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਵਜੋਂ ਵਿਕਸਤ ਕਰਨ ਲਈ ₹80 ਕਰੋੜ ਖਰਚ ਰਹੇ ਹਨ, ਜੋ 30 ਸਤੰਬਰ ਤੱਕ ਮੁਕੰਮਲ ਹੋ ਜਾਵੇਗਾ। ਉਸ ਤੋਂ ਬਾਅਦ ਸਾਰਿਆਂ ਨੂੰ ਦਰਸ਼ਨਾਂ ਲਈ ਜਾਣਾ ਚਾਹੀਦਾ ਹੈ। 

ਕਾਲੀ ਮਾਤਾ ਦਾ ਆਸ਼ੀਰਵਾਦ ਲੈਣ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।" ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਇਸ ਪਵਿੱਤਰ ਅਸਥਾਨ 'ਤੇ ਆ ਕੇ ਇਸ ਮੁਕੱਦਸ ਸਮਾਗਮ ਵਿੱਚ ਹਿੱਸਾ ਲੈ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਇਸ ਇਕੱਠ ਵਿੱਚ ਹਾਜ਼ਰ ਹੋਣਾ ਅਤੇ ਮਨੁੱਖਤਾ, ਏਕਤਾ ਤੇ ਪਿਆਰ ਦਾ ਸੰਦੇਸ਼ ਫੈਲਾਉਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। 

ਮੈਨੂੰ ਖੁਸ਼ੀ ਹੈ ਕਿ ਤੁਸੀਂ ਸਾਰੇ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੇ ਹੋ।” ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦਾ ਬੇਅੰਤ ਪਿਆਰ ਅਤੇ ਅਸੀਸਾਂ ਸੂਬਾ ਸਰਕਾਰ ਨੂੰ ਹੋਰ ਵੀ ਵੱਧ ਉਤਸ਼ਾਹ ਅਤੇ ਵਚਨਬੱਧਤਾ ਨਾਲ ਉਨ੍ਹਾਂ ਦੀ ਸੇਵਾ ਕਰਨ ਦਾ ਭਰੋਸਾ ਦਿੰਦੀਆਂ ਹਨ। 

ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ ਜਿੱਥੇ ਨਫ਼ਰਤ ਦੇ ਬੀਜ ਨੂੰ ਛੱਡ ਕੇ ਹਰ ਬੀਜ ਪੁੰਗਰ ਸਕਦਾ ਹੈ। ਸਾਡੇ ਸੂਬੇ ਵਿੱਚ ਏਕਤਾ ਦਾ ਜਜ਼ਬਾ ਇੰਨਾ ਮਜ਼ਬੂਤ ਹੈ ਕਿ ਲੋਕ ਹਰ ਤਿਉਹਾਰ ਮਿਲ-ਜੁਲ ਕੇ ਮਨਾਉਂਦੇ ਹਨ।” ਉਨ੍ਹਾਂ ਕਿਹਾ, “ਪੰਜਾਬ ਹਮੇਸ਼ਾ ਹੀ ਫਿਰਕੂ ਸਦਭਾਵਨਾ ਦੀ ਭਾਵਨਾ ਰੱਖਣ ਵਾਲਾ ਸੂਬਾ ਰਿਹਾ ਹੈ। 

ਵੰਡ ਪਾਉਣ ਵਾਲੀਆਂ ਤਾਕਤਾਂ ਇੱਥੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਇਹ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ, ਪਰ ਹਰ ਧਰਮ ਦੇ ਲੋਕ ਇਸ ਵਿੱਚ ਹਿੱਸਾ ਲੈ ਰਹੇ ਹਨ, ਜੋ ਕਿ ਪੰਜਾਬ ਦੀ ਅਸਲ ਭਾਵਨਾ ਨੂੰ ਦਰਸਾਉਂਦਾ ਹੈ।” ਸੂਬਾ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦੀ ਸਹੂਲਤ ਨੂੰ ਸਾਡੀ ਮੁੱਖ ਤਰਜੀਹ ਰੱਖਦੇ ਹੋਏ, ਅਸੀਂ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। 

ਅਸੀਂ ਨੌਜਵਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ ਪੰਜਾਬ ਦੇ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ, ਲਗਭਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹੋਰ ਕਈ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ ਅਤੇ ਅੱਜ ਖੇਤੀਬਾੜੀ ਸੈਕਟਰ ਲਈ ਨਹਿਰੀ ਪਾਣੀ ਦੀ ਕੋਈ ਘਾਟ ਨਹੀਂ ਹੈ। ਸਾਡੀ ਸਰਕਾਰ ਨੇ ਕਿਸਾਨਾਂ ਦੇ ਫਾਇਦੇ ਲਈ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਹਨ।”

ਭਗਵੰਤ ਸਿੰਘ ਮਾਨ ਨੇ ਦੱਸਿਆ, “1 ਜੁਲਾਈ ਤੋਂ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਹਰ ਯੋਗ ਔਰਤ 1,000 ਰੁਪਏ ਪ੍ਰਤੀ ਮਹੀਨਾ ਜਦੋਂ ਕਿ ਅਨੁਸੂਚਿਤ ਜਾਤੀਆਂ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ। 

ਇਹ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾ ਰਹੀ ਹੈ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਤਹਿਤ ਯੋਗ ਹਨ। ਪੰਜਾਬ ਦੀਆਂ ਲਗਭਗ 97% ਔਰਤਾਂ ਇਸ ਸਕੀਮ ਦਾ ਲਾਭ ਉਠਾ ਰਹੀਆਂ ਹਨ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਰੱਖੇ ਹਨ।”

ਇੱਕ ਹੋਰ ਵੱਡੇ ਉਪਰਾਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰੇਡ ਕੀਤਾ ਜਾਵੇਗਾ। ਇਸ ਹਸਪਤਾਲ ਨੂੰ ਪੀ.ਜੀ.ਆਈ. ਦੀ ਤਰਜ਼ 'ਤੇ ਵਿਕਸਤ ਕਰਨਾ ਮੇਰਾ ਸੁਪਨਾ ਹੈ ਕਿਉਂਕਿ ਆਧੁਨਿਕ ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਅਸੀਂ ਇਸ ਹਸਪਤਾਲ ਵਿੱਚ ਨਵੀਨਤਮ ਡਾਕਟਰੀ ਉਪਕਰਣ ਮੁਹੱਈਆ ਕਰਵਾਵਾਂਗੇ ਅਤੇ ਮਾਹਰ ਡਾਕਟਰ ਤਾਇਨਾਤ ਕਰਾਂਗੇ। ਇਸ ਦੀ ਇਮਾਰਤ ਬਹੁਤ ਖੂਬਸੂਰਤ ਹੈ, ਪਰ ਜਦੋਂ ਤੱਕ ਇਹ ਆਧੁਨਿਕ ਮਸ਼ੀਨਾਂ ਅਤੇ ਯੋਗ ਡਾਕਟਰਾਂ ਨਾਲ ਲੈਸ ਨਹੀਂ ਹੁੰਦੀ, ਉਦੋਂ ਤੱਕ ਇਹ ਆਪਣੇ ਅਸਲ ਮਕਸਦ ਨੂੰ ਪੂਰਾ ਨਹੀਂ ਕਰ ਸਕਦੀ।”

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Bram Shanker Jimpa , Raj Kumar Chabbewal , Arvind Kejriwal , Talwara , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD