Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ

Sukhveer Singh, Dhuri, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਧੂਰੀ , 20 Jul 2026

Last updated on: Jul 20, 2026, 16:30 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਚੱਜਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਰ ਸ਼ਿਕਾਇਤ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰੇਕ ਯੋਗ ਸ਼ਿਕਾਇਤ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ ਅਤੇ ਕਿਸੇ ਵੀ ਲੋੜਵੰਦ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਗਗਨ ਜਵੰਧਾ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਡਾਇਰੈਕਟਰ ਅਨਿਲ ਮਿੱਤਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਨਰੇਸ਼ ਸਿੰਗਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਸਤਿੰਦਰ ਸਿੰਘ ਛੱਠਾ, ਐਡਵੋਕੇਟ ਹੈਪੀ ਗਰਗ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ ਅਤੇ ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ ਵੀ ਹਾਜ਼ਰ ਸਨ।

 

Tags: Sukhveer Singh , Dhuri , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD