Tuesday, 21 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਪੇਡਾ ਦੇ ਵਾਇਸ ਚੇਅਰਮੈਨ ਬਣਨ ਉਪਰੰਤ ਸੁਖਜੀਤ ਸਿੰਘ ਢਿੱਲਵਾਂ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਆਧੁਨਿਕ ਜਿੰਮ ਦਾ ਉਦਘਾਟਨ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਲਿਆਲ ਵਿਖੇ ਬਾਜੀਗਰ ਭਾਈਚਾਰੇ ਲਈ 5 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਆਜ਼ਾਦੀ ਦਿਹਾੜੇ ਨੂੰ ਪੂਰੇ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ : ਨਵਜੋਤ ਕੌਰ ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਬਾਪੂ ਲਾਲ ਬਾਦਸ਼ਾਹ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਗਰੀਬ, ਲੋੜਵੰਦ ਅਤੇ ਵਾਂਝੇ ਵਰਗ ਦੇ ਭਲੇ ਲਈ ਸਰਕਾਰ ਕੰਮ ਕਰ ਰਹੀ ਹੈ : ਨਾਇਬ ਸਿੰਘ ਸੈਣੀ ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣ ਲਈ ਪ੍ਰਭਾਵੀ ਯੋਜਨਾਵਾਂ ਲਾਗੂ - ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਬਾਲ ਭਵਨਾਂ ਵਿੱਚ ਭਾਰਤ ਸਕਾਊਟਸ ਅਤੇ ਗਾਈਡਾਂ ਦੇ ਵਿਸਥਾਰ ਦੀ ਸ਼ਲਾਘਾ ਕੀਤੀ ਹਰਿਆਣਾ ਵਿੱਚ ਦੁੱਧ ਉਤਪਾਦਨ ਅਤੇ ਨਸਲ ਸੁਧਾਰ ਨੂੰ ਮਿਲੇਗੀ ਗਤੀ : ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਪਾਲਣਾ ਵਿੱਚ ਕਮੀ ਅਤੇ ਨਿਯਮ-ਸਰਲੀਕਰਨ ਮੁਹਿੰਮ ਦਾ ਦੂਜਾ ਦੌਰ ਜ਼ਿਲ੍ਹਾ ਪੱਧਰ 'ਤੇ ਨਿਵੇਸ਼ਕਾਂ ਦੀਆਂ ਅਰਜ਼ੀਆਂ ਪੈਂਡਿੰਗ ਨਾ ਰਹਿਣ, ਇੱਕੋ ਵਾਰ ਵਿੱਚ ਦਰਜ ਹੋਣ ਸਾਰੀਆਂ ਇਤਰਾਜ਼ਾਂ - ਰਾਓ ਨਰਬੀਰ ਸਿੰਘ

 

ਕੋਟਕਪੂਰਾ ਸ਼ਹਿਰ ਵਿੱਚ 31 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ

ਸਪੀਕਰ ਸ. ਸੰਧਵਾਂ ਨੇ 50 ਲੱਖ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Kultar Singh Sandhwan, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਕੋਟਕਪੂਰਾ , 20 Jul 2026

Last updated on: Jul 20, 2026, 16:47 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਹੀਰਾ ਸਿੰਘ ਨਗਰ, ਵਾਰਡ ਨੰਬਰ 2 ਦੀ ਗਲੀ ਨੂੰ 8 ਸੱਜੇ ਪਾਸੇ, ਵਾਰਡ ਨੰਬਰ 6 ਦੀਆਂ ਵੱਖ-ਵੱਖ ਗਲੀਆਂ ਅਤੇ ਵਾਰਡ ਨੰਬਰ 8 ਦੀਆਂ ਵੱਖ-ਵੱਖ ਗਲੀਆਂ ਵਿੱਚ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਹਰ ਵਾਰਡ ਦੀ ਲੋੜ ਅਨੁਸਾਰ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੰਟਰਲਾਕਿੰਗ ਟਾਇਲਾਂ ਲੱਗਣ ਨਾਲ ਇਲਾਕਾ ਵਾਸੀਆਂ ਨੂੰ ਸਾਫ਼-ਸੁਥਰੀਆਂ ਅਤੇ ਸੁਵਿਧਾਜਨਕ ਗਲੀਆਂ ਦੀ ਸਹੂਲਤ ਮਿਲੇਗੀ ਅਤੇ ਬਰਸਾਤ ਦੇ ਮੌਸਮ ਦੌਰਾਨ ਵੀ ਆਵਾਜਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ।  

ਉਨ੍ਹਾਂ ਕਿਹਾ ਕਿ ਇਹ ਕੰਮ 25 ਦਿਨ ਅੰਦਰ ਮੁਕੰਮਲ ਹੋ ਜਾਣਗੇ।  ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਦੇ ਕੰਮ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਵਿੱਚ 31 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਨਤਾਰ ਸਿੰਘ ਮੱਕੜ, ਪ੍ਰਿੰਸ ਬਹਿਲ, ਰੋਮਾ ਬਰਾੜ, ਕੁਲਵਿੰਦਰ ਸਿੰਘ, ਸੁਖਵੰਤ ਪੱਕਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD