Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਸੁਨਾਮ ਨੂੰ ਪੰਜਾਬ ਦਾ ਸਭ ਤੋਂ ਸੁੰਦਰ ਅਤੇ ਬਿਹਤਰ ਸ਼ਹਿਰ ਬਣਾਉਣਾ ਸਾਡਾ ਮੁੱਖ ਨਿਸ਼ਾਨਾ: ਅਮਨ ਅਰੋੜਾ

Aman Arora, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸੁਨਾਮ , 20 Jul 2026

Last updated on: Jul 20, 2026, 17:31 IST

ਨਗਰ ਕੌਂਸਲ ਸੁਨਾਮ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਪ੍ਰਧਾਨ ਸ਼੍ਰੀ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਸ਼੍ਰੀ ਯਾਦਵਿੰਦਰ ਸਿੰਘ ਨਿਰਮਾਣ ਅਤੇ ਮੀਤ ਪ੍ਰਧਾਨ ਸ਼੍ਰੀਮਤੀ ਮੀਨਾ ਰਾਣੀ ਨੇ ਅੱਜ ਨਗਰ ਕੌਂਸਲ ਦਫ਼ਤਰ ਸੁਨਾਮ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਵਿਸ਼ੇਸ਼ ਹਾਜ਼ਰੀ ਵਿੱਚ ਰਸਮੀ ਤੌਰ 'ਤੇ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਪੱਤਰਕਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਸੁਨਾਮ ਦੇ ਦੇ ਲੋਕਾਂ ਨੇ ਨਵੀਂ ਟੀਮ ਉੱਤੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। 

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਮੁੱਖ ਜ਼ਿੰਮੇਵਾਰੀ ਸ਼ਹਿਰ ਵਾਸੀਆਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਜਿਵੇਂ ਕਿ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸਟ੍ਰੀਟ ਲਾਈਟਾਂ, ਸਾਫ਼-ਸਫ਼ਾਈ, ਕੂੜਾ ਕਰਕਟ ਦੀ ਚੁਕਾਈ ਅਤੇ ਯੋਜਨਾਬੱਧ ਵਿਕਾਸ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣਾ ਹੈ। ਸ਼੍ਰੀ ਅਮਨ ਅਰੋੜਾ ਨੇ ਆਪਣਾ ਸੰਕਲਪ ਦੋਹਰਾਉਂਦਿਆਂ ਕਿਹਾ, "ਮੇਰਾ ਸੁਪਨਾ ਹੈ ਕਿ ਸੁਨਾਮ ਸ਼ਹਿਰ ਪੰਜਾਬ ਦੇ ਸਾਰੇ ਸ਼ਹਿਰਾਂ ਨਾਲੋਂ ਸੋਹਣਾ, ਬਿਹਤਰ ਅਤੇ ਵਧੀਆ ਪ੍ਰਬੰਧਨ ਵਾਲਾ ਸ਼ਹਿਰ ਬਣੇ। 

ਇੱਥੋਂ ਦਾ ਪ੍ਰਸ਼ਾਸਨ ਪੂਰੀ ਤਰ੍ਹਾਂ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਇਮਾਨਦਾਰ ਹੋਵੇਗਾ।" ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜ, ਜਿਵੇਂ ਕਿ ਬੱਸ ਅੱਡਾ ਅਤੇ ਹੋਰ ਵੱਡੇ ਪ੍ਰੋਜੈਕਟ ਆਉਣ ਵਾਲੇ 02 ਤੋਂ 03 ਮਹੀਨਿਆਂ ਵਿੱਚ ਪੂਰੇ ਕਰ ਕੇ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।

ਵਿਕਾਸ ਕਾਰਜਾਂ ਵਿੱਚ ਦੇਰੀ ਅਤੇ ਠੇਕੇਦਾਰਾਂ ਦੀ ਲਾਪਰਵਾਹੀ ਬਾਰੇ ਬੋਲਦਿਆਂ ਮੰਤਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਟੈਂਡਰ ਪ੍ਰਕਿਰਿਆ ਆਨਲਾਈਨ ਹੋਣ ਕਾਰਨ ਠੇਕੇਦਾਰ ਭਾਵੇਂ ਬਾਹਰ ਦਾ ਹੋਵੇ ਜਾਂ ਸਥਾਨਕ, ਪਰ ਕੰਮ 100 ਫ਼ੀਸਦ ਨਿਯਮਾਂ ਅਨੁਸਾਰ ਅਤੇ ਮਿਆਰੀ ਹੋਣਾ ਚਾਹੀਦਾ ਹੈ। ਨਵੀਂ ਟੀਮ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਚੱਲ ਰਹੇ ਸਾਰੇ ਕੰਮਾਂ ਦੀ ਖ਼ੁਦ ਜਾ ਕੇ ਸਮੀਖਿਆ ਕਰਨ। ਲਾਪਰਵਾਹੀ ਜਾਂ ਘਟੀਆ ਸਮੱਗਰੀ ਵਰਤਣ ਵਾਲੇ ਠੇਕੇਦਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨੇ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਮੀਡੀਆ ਨੂੰ ਸ਼ਹਿਰ ਦੇ ਜ਼ਿੰਮੇਵਾਰ ਨਾਗਰਿਕ ਵਜੋਂ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਕੋਈ ਕਮੀ-ਪੇਸ਼ੀ ਨਜ਼ਰ ਆਉਂਦੀ ਹੈ, ਤਾਂ ਪਹਿਲਾਂ ਪ੍ਰਸ਼ਾਸਨ ਅਤੇ ਅਹੁਦੇਦਾਰਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਜੇਕਰ ਫਿਰ ਵੀ ਸੁਧਾਰ ਨਾ ਹੋਵੇ, ਤਾਂ ਮੀਡੀਆ ਨੂੰ ਪੂਰਾ ਹੱਕ ਹੈ ਕਿ ਉਹ ਉਸਾਰੂ ਆਲੋਚਨਾ ਕਰੇ। ਇਸ ਮੌਕੇ ਮੀਡੀਆ ਸਲਾਹਕਾਰ ਸ਼੍ਰੀ ਯਸ਼ਪਾਲ ਮੰਗਲਾ ਉਚੇਚੇ ਤੌਰ ਉੱਤੇ ਹਾਜ਼ਰ ਸਨ।

ਨਵੇਂ ਬਣੇ ਪ੍ਰਧਾਨ ਸ਼੍ਰੀ ਮਨਪ੍ਰੀਤ ਬਾਂਸਲ ਅਤੇ ਹੋਰਨਾਂ ਅਹੁਦੇਦਾਰਾਂ ਨੇ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ ਸੁਨਾਮ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਦਫ਼ਤਰਾਂ ਵਿੱਚ ਬੈਠਣ ਦੀ ਬਜਾਏ ਖ਼ੁਦ ਜਨਤਾ ਤੱਕ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਪੂਰੀ ਟੀਮ ਇੱਕਜੁੱਟ ਹੋ ਕੇ ਦਿਨ-ਰਾਤ ਮਿਹਨਤ ਕਰੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ।

ਇਸ ਮੌਕੇ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਮਹਿੰਦਰ ਸਿੰਘ ਸਿੱਧੂ ਪ੍ਰਧਾਨ ਕਿਸਾਨ ਵਿੰਗ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਵਾਈਸ ਪ੍ਰਧਾਨ, ਮੀਨਾ ਰਾਣੀ ਵਾਈਸ ਪ੍ਰਧਾਨ, ਸਾਬਕਾ ਪ੍ਰਧਾਨ ਨਗਰ ਕੌਂਸਲ ਸੁਨਾਮ ਨਿਸ਼ਾਨ ਸਿੰਘ ਟੋਨੀ ,ਬਾਲ ਕ੍ਰਿਸ਼ਨ, ਮਾਹੀ ਮਹੰਤ ਸਾਰੇ ਐਮਸੀ, ਅਵਤਾਰ ਸਿੰਘ ਈਲਵਾਲ ਚੇ ਮਾਰਕੀਟ ਕਮੇਟੀ ਸੰਗਰੂਰ, ਬਲਵਿੰਦਰ ਸਿੰਘ ਪ੍ਰਧਾਨ ਲੌਂਗੋਵਾਲ, ਸ਼੍ਰੀ ਗੀਤੀ ਮਾਨ ਚੇਅਰਮੈਨ ਮਾਰਕੀਟ ਕਮੇਟੀ ਚੀਮਾ, ਲੱਖੀ ਬਾਂਸਲ ਸੀਨੀਅਰ ਮੀਤ ਪ੍ਰਧਾਨ ਨਗਰ ਕੌਸਨਲ ਚੀਮਾ, ਡਾ. ਗੁਰਪ੍ਰੀਤ ਸਿੰਘ ਬਿਗੜਵਾਲ, ਚੇਅਰਮੈਨ ਬਲਾਕ ਸਮਿਤੀ ਭੁਪਿੰਦਰ ਸੰਘਰੇੜੀ, ਹਰਵਿੰਦਰ ਸਿੰਘ ਸੇਖੋਂ ਜ਼ਿਲ੍ਹਾ ਪ੍ਰਧਾਨ, ਗੁਰਚਰਨ ਸਿੰਘ ਜਖੇਪਲ ਬਲਾਕ ਪ੍ਰਧਾਨ, ਹਰਵਿੰਦਰ ਸਿੰਘ ਛਾਜਲੀ ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ, ਕਰਮਿੰਦਰ ਸਿੰਘ ਟੋਨੀ, ਮਨਿੰਦਰ ਸਿੰਘ ਲਖਮੀਰਵਾਲਾ, ਸਤਗੁਰ ਗੱਗੀ ਨਮੋਲ, ਪਰਮਜੀਤ ਸਿੰਘ ਪੰਮ, ਬਲਜਿੰਦਰ ਨਮੋਲ, ਅਮਰੀਕ ਸਿੰਘ ਧਾਲੀਵਾਲ, ਭਾਨੂ ਪ੍ਰਤਾਪ, ਵਿਸ਼ਾਲ ਕੌਸ਼ਲ ਅਤੇ ਭਾਰੀ ਸੰਖਿਆ ਵਿੱਚ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਪੰਚ ਸਰਪੰਚ ਹਾਜ਼ਰ ਸਨ। ਸਮਾਗਮ ਵਿੱਚ ਮੰਚ ਸੰਚਾਲਨ ਸ਼੍ਰੀ ਯਸ਼ਪਾਲ ਮੰਗਲਾ ਨੇ ਕੀਤਾ।

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD