Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ

61 ਕੰਪਨੀਆਂ ਅਤੇ 2129 ਨੌਜਵਾਨਾਂ ਨੇ ਲਿਆ ਰੋਜ਼ਗਾਰ ਮੇਲੇ ਵਿੱਚ ਹਿੱਸਾ

Aman Arora, AAP Punjab, Punjab, Punjab News, Latest Punjab News, Sunam, Poonamdeep Kaur, DC Sangrur, Deputy Commissioner Sangrur

Web Admin

Web Admin

5 Dariya News

ਸੁਨਾਮ , 20 Jul 2026

Last updated on: Jul 21, 2026, 09:36 IST

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ 'ਮੈਗਾ ਰੋਜ਼ਗਾਰ ਮੇਲੇ' ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ। ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਲੱਸਟਰ ਦਾ ਇਹ ਪਹਿਲਾ ਮੈਗਾ ਰੁਜ਼ਗਾਰ ਮੇਲਾ ਉਨ੍ਹਾਂ ਦੇ ਦੋਵਾਂ ਵਿਭਾਗਾਂ ਉਦਯੋਗ ਵਿਭਾਗ ਅਤੇ ਰੋਜ਼ਗਾਰ ਉਤਪੱਤੀ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਲਾਇਆ ਗਿਆ।

ਇਸ ਵਿੱਚ 18 ਸਾਲ ਤੋਂ 50 ਸਾਲ ਤੱਕ ਦੇ ਉਮੀਦਵਾਰਾਂ ਨੇ ਭਾਗ ਲਿਆ ਅਤੇ ਯੋਗਤਾ ਤੇ ਤਜਰਬੇ ਦੇ ਅਨੁਸਾਰ 12,000 ਰੁਪਏ ਤੋਂ ਲੈ ਕੇ 42,000 ਰੁਪਏ ਪ੍ਰਤੀ ਮਹੀਨਾ ਤਕ ਦੀ ਤਨਖਾਹ ਵਾਲੀਆਂ ਨੌਕਰੀਆਂ ਹਾਸਲ ਕੀਤੀਆਂ। ਇਸ ਰੁਜ਼ਗਾਰ ਮੇਲੇ ਵਿੱਚ ਦੇਸ਼ ਅਤੇ ਸੂਬੇ ਦੀਆਂ 61 ਵੱਡੀਆਂ ਅਤੇ ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 2129 ਨੌਜਵਾਨਾਂ ਨੇ ਰੋਜ਼ਗਾਰ ਮੇਲੇ ਵਿੱਚ ਹਿੱਸਾ ਲਿਆ।

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਹੋਈ ਅਤੇ ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਨੌਕਰੀਆਂ ਲਈ ਸ਼ਾਰਟਰਿਸਟ ਕੀਤਾ। ਨੌਜਵਾਨਾਂ ਨੂੰ ਮੌਕੇ ਉੱਤੇ ਹੀ 'ਲੈਟਰ ਆਫ ਇੰਟੈਂਟ' ਵੀ ਦਿੱਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਦੌਰਾਨ ਸਰਕਾਰ ਵੱਲੋਂ ਲਗਭਗ 70,000 ਸਰਕਾਰੀ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ, ਬਿਨਾਂ ਕਿਸੇ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿਰਫ਼ ਸਰਕਾਰੀ ਨੌਕਰੀਆਂ ਨਾਲ ਹੀ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ ਜਾ ਸਕਦਾ, ਇਸ ਲਈ ਇੱਕ ਅਜਿਹਾ 'ਈਕੋ-ਸਿਸਟਮ' ਤਿਆਰ ਕਰਨਾ ਜ਼ਰੂਰੀ ਹੈ ਜਿੱਥੇ ਵੱਡੇ ਪੱਧਰ 'ਤੇ ਪ੍ਰਾਈਵੇਟ ਕੰਪਨੀਆਂ ਅਤੇ ਉਦਯੋਗ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਕਣ। ਰੋਜ਼ਗਾਰ ਉਤਪੱਤੀ, ਸਿਖਲਾਈ ਤੇ ਹੁਨਰ ਵਿਕਾਸ ਵਿਭਾਗ ਅਤੇ ਇੰਡਸਟਰੀ ਵਿਭਾਗ ਮਿਲ ਕੇ ਇੱਕ ਪੁਲ ਵਜੋਂ ਕੰਮ ਕਰ ਰਹੇ ਹਨ ਤਾਂ ਜੋ ਕੰਪਨੀਆਂ ਅਤੇ ਨੌਜਵਾਨਾਂ ਦਾ ਆਪਸੀ ਤਾਲਮੇਲ ਕਰਵਾਇਆ ਜਾ ਸਕੇ।

ਇਸ ਮੇਲੇ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਕੰਪਨੀਆਂ ਵਿੱਚ ਸੋਨਾਲੀਕਾ, ਮਹਿੰਦਰਾ ਟਰੈਕਟਰਜ਼, ਕੇ.ਆਰ.ਬੀ.ਐਲ., ਅਵਾਨੀ, ਏ.ਪੀ. ਆਰਗੈਨਿਕਸ, ਮੈਕਸ, ਨਾਹਰ ਸਪਿਨਿੰਗ ਅਤੇ ਹੋਰ ਕਈ ਵੱਡੇ ਉਦਯੋਗਿਕ ਯੂਨਿਟ ਸ਼ਾਮਲ ਸਨ। ਮੇਲੇ ਵਿੱਚ ਵੱਖ-ਵੱਖ ਪੱਧਰ ਦੀ ਵਿੱਦਿਅਕ ਅਤੇ ਤਕਨੀਕੀ ਯੋਗਤਾ ਰੱਖਣ ਵਾਲੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਉਪਲਬਧ ਕਰਵਾਏ ਗਏ।

10ਵੀਂ, 12ਵੀਂ, ਆਈ.ਟੀ.ਆਈ. (ਬੁਆਇਲਰ, ਇਲੈਕਟ੍ਰੀਕਲ, ਮਕੈਨੀਕਲ), ਬੀ.ਐਸਸੀ (ਨਾਨ-ਮੈਡੀਕਲ), ਬੀ.ਕਾਮ, ਗ੍ਰੈਜੂਏਟ, ਡਿਪਲੋਮਾ ਹੋਲਡਰ (ਮਕੈਨੀਕਲ ਅਤੇ ਇਲੈਕਟ੍ਰੀਕਲ) ਅਤੇ ਸੀ.ਐਨ.ਸੀ. ਕੋਰਸ ਪਾਸ ਨੌਜਵਾਨਾਂ ਨੇ ਇਸ ਮੇਲੇ ਵਿੱਚ ਹਿੱਸਾ ਲਿਆ ਅਤੇ ਨੌਕਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਮੀਡੀਆ ਵੱਲੋਂ ਬੈਂਗਲੁਰੂ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਵਾਂਗ ਪੰਜਾਬ ਵਿੱਚ ਆਈ.ਟੀ. ਹੱਬ ਬਣਾਉਣ ਬਾਰੇ ਪੁੱਛੇ ਗਏ ਸਵਾਲ 'ਤੇ ਮੰਤਰੀ ਅਮਨ ਅਰੋੜਾ ਨੇ ਕਿਹਾ, "ਸਾਡੇ ਮੋਹਾਲੀ ਵਿੱਚ ਆਈ.ਟੀ. ਦਾ ਬਹੁਤ ਵੱਡਾ ਅਤੇ ਬਹਿਤਰੀਨ ਹੱਬ ਪਹਿਲਾਂ ਹੀ ਸਥਾਪਿਤ ਹੋ ਚੁੱਕਾ ਹੈ।

ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਹਜ਼ਾਰਾਂ ਨੌਜਵਾਨ ਰੋਜ਼ਗਾਰ ਕਰ ਰਹੇ ਹਨ। ਨੌਜਵਾਨਾਂ ਨੂੰ ਜਿੱਥੇ ਚੰਗੇ ਮੌਕੇ ਮਿਲਣ, ਉੱਥੇ ਜਾਣ ਦੀ ਪੂਰੀ ਆਜ਼ਾਦੀ ਹੋਣੀ ਚਾਹੀਦੀ ਹੈ।" ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਰ ਕੰਪਨੀ ਦੇ ਕਾਊਂਟਰ 'ਤੇ ਜਾ ਕੇ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ।

ਮੇਲੇ ਦੌਰਾਨ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਆਈਏਐਸ, ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਆਈਏਐਸ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰ ਮਹਿੰਦਰੂ, ਐਸਡੀਐਮ ਸੁਨਾਮ ਸ੍ਰ ਗਗਨਦੀਪ ਸਿੰਘ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਯਸ਼ਪਾਲ ਮੰਗਲਾ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

 

Tags: Aman Arora , AAP Punjab , Punjab , Punjab News , Latest Punjab News , Sunam , Poonamdeep Kaur , DC Sangrur , Deputy Commissioner Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD