Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗਿੱਦੜਵਿੰਡੀ ਵਿਖੇ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦਾ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ

5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ : ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, AAP Punjab, Punjab, Punjab News, Latest Punjab News

Web Admin

Web Admin

5 Dariya News

ਲੁਧਿਆਣਾ , 20 Jul 2026

Last updated on: Jul 21, 2026, 12:24 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦੂਰਅੰਦੇਸ਼ੀ ਸੋਚ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਜਗਰਾਓਂ ਤਹਿਸੀਲ ਦੇ ਪਿੰਡ ਗਿੱਦੜਵਿੰਡੀ ਵਿਖੇ ਸੂਬੇ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਵੇਂ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਪਾਵਰਕਾਮ ਦੇ ਸੀ.ਐਮ.ਡੀ ਡਾ. ਬਸੰਤ ਗਰਗ ਵੀ ਮੌਜੂਦ ਸਨ।

ਇਸ ਮੌਕੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬਾ ਸਰਕਾਰ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਆਪਣੇ ਖਪਤਕਾਰਾਂ ਨੂੰ ਨਿਰਵਿਘਨ, ਭਰੋਸੇਯੋਗ ਅਤੇ ਬਿਹਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਗਿੱਦੜਵਿੰਡੀ, ਲੋਧੀਵਾਲ, ਤਿਹਾੜਾ, ਸ਼ੇਰੇਵਾਲ, ਸੋਧੀਵਾਲ, ਮਲਸੀਆਂ ਬਾਜਾਂ, ਕੱਨੀਆਂ, ਰਸੂਲਪੁਰ ਜਾਂਡੀ, ਤਰਫ਼ ਕੋਟਲੀ ਅਤੇ ਅਬੂਪੁਰਾ ਸਮੇਤ 10 ਪਿੰਡਾਂ ਦੇ ਹਜ਼ਾਰਾਂ ਖਪਤਕਾਰਾਂ ਨੂੰ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਦਾ ਲਾਭ ਮਿਲੇਗਾ।ਇਸ ਸਬ-ਸਟੇਸ਼ਨ ਲਈ ਪਿੰਡ ਵਾਸੀਆਂ ਵੱਲੋਂ ਕੁੱਲ 1 ਏਕੜ 2 ਕਨਾਲ ਜ਼ਮੀਨ ਉਪਲਬਧ ਕਰਵਾਈ ਗਈ, ਜਿਸ ਵਿੱਚ ਗਿੱਦੜਵਿੰਡੀ ਪਿੰਡ ਵੱਲੋਂ 1 ਏਕੜ 1 ਕਨਾਲ ਅਤੇ ਲੋਧੀਵਾਲ ਪਿੰਡ ਵੱਲੋਂ 1 ਕਨਾਲ ਜ਼ਮੀਨ ਲੋਕ ਹਿੱਤ ਵਿੱਚ ਦਾਨ ਕੀਤੀ ਗਈ।

ਬਿਜਲੀ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਵਾਸੀਆਂ ਦੇ ਇਸ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸ ਨੂੰ ਲੋਕ ਹਿੱਤ ਦੀ ਸ਼ਾਨਦਾਰ ਮਿਸਾਲ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 6.30 ਕਿਲੋਮੀਟਰ ਲੰਬੀ 66 ਕੇ.ਵੀ. ਟਰਾਂਸਮਿਸ਼ਨ ਲਾਈਨ ਵਿਛਾਈ ਗਈ ਹੈ, ਜਿਸ ਲਈ 29 ਟਾਵਰ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਟਰਾਂਸਮਿਸ਼ਨ ਲਾਈਨ ਅਤੇ 66 ਕੇ.ਵੀ. ਲਾਈਨ ਬੇਅ ‘ਤੇ ਕੁੱਲ 2 ਕਰੋੜ 52 ਲੱਖ ਰੁਪਏ ਖਰਚ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਬ-ਸਟੇਸ਼ਨ, ਜਿਸ ਵਿੱਚ 12.5 ਐਮ.ਵੀ.ਏ. ਸਮਰੱਥਾ ਵਾਲਾ ਪਾਵਰ ਟਰਾਂਸਫਾਰਮਰ ਅਤੇ 7 ਆਉਟਗੋਇੰਗ 11 ਕੇ.ਵੀ. ਫੀਡਰ ਸ਼ਾਮਲ ਹਨ, ‘ਤੇ 1 ਕਰੋੜ 78 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਤੋਂ ਇਲਾਵਾ ਸਬ-ਸਟੇਸ਼ਨ ਇਮਾਰਤ ਸਮੇਤ ਸਿਵਲ ਕੰਮਾਂ ‘ਤੇ 1 ਕਰੋੜ 30 ਲੱਖ ਰੁਪਏ ਖਰਚ ਕੀਤੇ ਗਏ ਹਨ।ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੇ ਮੇਰੇ ਹਲਕਾ ਦੇ ਪਿੰਡ ਗਿੱਦੜਪਿੰਡੀ ਵਿਖੇ 66 ਕੇ.ਵੀ ਗਰਿੱਡ ਦਾ ਉਦਘਾਟਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੈਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੇਰੇ ਹਲਕੇ ਦੇ ਜਿੰਨੇ ਵੀ ਕੰਮ ਸਨ ਉਹ ਸਾਰੇ ਮਨਜੂਰ ਕੀਤੇ ਹਨ। ਉਹਨਾਂ ਦੱਸਿਆ ਇਸਦੇ ਨਾਲ ਹੀ ਹਲਕਾ ਜਗਰਾਉਂ ਦੇ ਬੁਜਕਰ, ਕਾਉਂਕੇ ਅਤੇ ਭੰਮੀਪੁਰ ਦੇ ਗਰਿੱਡ ਵੀ ਜਲਦੀ ਸ਼ੁਰੂ ਹੋਣਗੇ। ਉਹਨਾਂ ਕਿਹਾ ਕਿ ਹਲਕਾ ਜਗਰਾਉਂ ਵਿੱਚ ਬਿਜਲੀ ਦੀ ਸਮੱਸਿਆ ਬਿਲਕੁਲ ਖਤਮ ਹੋ ਜਾਵੇਗੀ।

ਸੂਬਾ ਸਰਕਾਰ ਸਦਕਾ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਪ੍ਰਣਾਲੀ ਹੋਰ ਮਜ਼ਬੂਤ – ਸੀ.ਐਮ.ਡੀ ਡਾ. ਬਸੰਤ ਗਰਗ

ਇਸ ਮੌਕੇ ਪਾਵਰਕਾਮ ਦੇ ਸੀ.ਐਮ.ਡੀ ਡਾ. ਬਸੰਤ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਿੱਦੜਵਿੰਡੀ ਦਾ ਇਹ 66 ਕੇ.ਵੀ. ਸਬ-ਸਟੇਸ਼ਨ ਆਉਣ ਵਾਲੇ ਸਮੇਂ ਵਿੱਚ ਇਲਾਕੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੋਰ ਗਤੀ ਦੇਵੇਗਾ ਅਤੇ ਇਸ ਨਾਲ ਲਗਭਗ 20 ਪਿੰਡਾਂ ਦੀ ਬਿਜਲੀ ਸਪਲਾਈ ਵਿੱਚ ਸੁਧਾਰ ਆਵੇਗਾ। ਇਸ ਦੇ ਨਾਲ ਹੀ ਇਨ੍ਹਾਂ ਪਿੰਡਾਂ ਨੂੰ ਬਿਜਲੀ ਸਪਲਾਈ ਕਰਨ ਵਾਲੇ 11 ਕੇ.ਵੀ. ਫੀਡਰਾਂ ਅਤੇ ਮੌਜੂਦਾ 66 ਕੇ.ਵੀ. ਸਬ-ਸਟੇਸ਼ਨਾਂ ਨੂੰ ਜੋੜਨ ਨਾਲ ਲੋਡ ਘਟੇਗਾ ਅਤੇ ਵੋਲਟੇਜ ਵਿੱਚ ਸੁਧਾਰ ਆਵੇਗਾ, ਜਿਸ ਨਾਲ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਪ੍ਰਣਾਲੀ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣੇਗੀ।

 

Tags: Tarunpreet Singh Sond , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD