Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਗੁਰੂ ਸਾਹਿਬਾਨ ਦੇ ਖਿਲਾਫ ਕੀਤੀਆਂ ਬੇਅਦਬੀ ਵਾਲੀਆਂ ਕਾਰਵਾਈਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਯਤਨਸ਼ੀਲ : ਸੁਖਬੀਰ ਸਿੰਘ ਬਾਦਲ

ਹਜ਼ਾਰਾਂ ਲੋਕਾਂ ਨੇ ਭਾਰੀ ਮੀਂਹ ਦੀ ਪਰਵਾਹ ਨਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨਾਲ ਇਕਜੁੱਟਤਾ ਪ੍ਰਗਟਾਈ ਤੇ ਐਲਾਨ ਕੀਤਾ ਕਿ ਉਹ ਬਦਲਾਖੋਰੀ ਦੀ ਇਸ ਕਾਰਵਾਈ ਨਾਲ ਸਿੱਧੇ ਹੋਰ ਕੇ ਨਜਿੱਠਣਗੇ

Sukhbir Singh Badal, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 20 Jul 2026

Last updated on: Jul 21, 2026, 13:49 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਵੱਲੋਂ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਖਿਲਾਫ ਕੀਤੀਆਂ ਬੇਅਦਬੀ ਵਾਲੀਆਂ ਕਾਰਵਾਈਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ 11 ਸਾਲ ਪੁਰਾਣੇ ਬਹਿਬਲ ਕਲਾਂ ਕੇਸ ਵਿਚ ਉਹਨਾਂ ਨੂੰ ਤਲਬ ਕਰ ਰਹੇ ਹਨ ਅਤੇ ਹੁਣ ਤੱਕ ਇਸਦੀ ਜਾਂਚ ਚਲ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਦੋ ਘੰਟੇ ਦੀ ਪੁੱਛ ਗਿੱਛ ਦੌਰਾਨ ਐਸ ਆਈ ਟੀ ਦੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ, ਨੇ ਕਿਹਾ ਕਿ ਐਸ ਆਈ ਟੀ ਵਾਰ-ਵਾਰ ਉਹੋ ਹੀ ਸਵਾਲ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਚੌਥੀ ਵਾਰ ਹੈ ਜਦੋਂ ਉਹਨਾਂ ਨੂੰ ਤਲਬ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੈਨੂੰ ਪੁੱਛੇ ਗਏ ਸਾਰੇ ਸਵਾਲ ਤੇ ਮੇਰੇ ਜਵਾਬ ਪਹਿਲਾਂ ਹੀ ਪਿਛਲੀਆਂ ਐਸ ਆਈ ਟੀ ਵੱਲੋਂ ਕੈਮਰੇ ਵਿਚ ਰਿਕਾਰਡ ਹਨ ਅਤੇ ਦਸਤਾਵੇਜ਼ੀ ਤੌਰ ’ਤੇ ਉਪਲਬਧ ਹਨ।

ਉਹਨਾਂ ਕਿਹਾ ਕਿ ਅੱਜ ਜੋ ਸਵਾਲ ਪੁੱਛੇ ਗਏ, ਉਹ ਸਾਰੇ ਸਿਆਸਤ ਤੋਂ ਪ੍ਰੇਰਿਤ ਸਨ ਤੇ ਦਿੱਲੀ ਦੀ ਆਪ ਟੀਮ ਨੇ ਤਿਆਰ ਕੀਤੇ ਸਨ ਤਾਂ ਜੋ ਇਸ ਮੰਦਭਾਗੀ ਘਟਨਾ ਤੋਂ ਸਿਆਸੀ ਲਾਹਾ ਲਿਆ ਜਾ ਸਕੇ। ਉਹਨਾਂ ਕਿਹਾ ਕਿ ਜਦੋਂ ਵੀ ਮੈਨੂੰ ਤਲਬ ਕੀਤਾ ਗਿਆ, ਮੈਂ ਤੁਰੰਤ ਫੁਰਤੀ ਨਾਲ ਜਵਾਬ ਦਿੱਤਾ ਕਿਉਂਕਿ ਮੈਂ ਚਾਹੁੰਦਾ ਹਾਂ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਮਿਲੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨਹੀਂ ਚਾਹੁੰਦੀ ਕਿ ਦੋਸ਼ੀਆਂ ਨੂੰ ਸਜ਼ਾ ਮਿਲੇ ਤੇ ਇਸਨੇ ਐਸ ਆਈ ਟੀ ਦਾ ਗਠਨ ਦੋਸ਼ੀਆਂ ਨੂੰ ਸਜ਼ਾ ਦੁਆਉਣ ਵਾਸਤੇ ਨਹੀਂ ਬਲਕਿ ਮਾਮਲੇ ਦੇ ਸਿਆਸੀਕਰਨ ਵਾਸਤੇ ਕੀਤਾ ਹੈ।

ਅੱਜ ਹਜ਼ਾਰਾਂ ਅਕਾਲੀ ਸਮਰਥਕ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀ ਪੀ ਓ ਆਈ) ਦੇ ਬਾਹਰ ਇਕੱਤਰ ਹੋਏ ਜਿਹਨਾਂ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਇਕਜੁੱਟਤਾ ਪ੍ਰਗਟ ਕੀਤੀ। ਇਸ ਮੌਕੇ ਉਹਨਾਂ ’ਤਖ਼ਤ ਬਦਲ ਦੋ, ਤਾਜ ਬਦਲ ਦਿਓ, ਬੇਈਮਾਨਾਂ ਦਾ ਰਾਜ ਬਦਲ ਦੋ’ ਦੇ ਨਾਅਰੇ ਵੀ ਲਗਾਏ ਅਤੇ ਅਕਾਲੀ ਕੇਡਰ ਨੇ ਸਪਸ਼ਟ ਕੀਤਾ ਕਿ ਉਹ ਬਦਲਾਖੋਰੀ ਦੀ ਇਸ ਕਾਰਵਾਈ ਨਾਲ ਸਿੱਧੇ ਹੋ ਕੇ ਨਿਬੜਨਗੇ।

ਸਰਦਾਰ ਬਾਦਲ ਨੇ ਕੇਡਰ ਨਾਲ ਗੱਲਬਾਤ ਕਰਦਿਆਂ ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਆਉਣ ਲਈ ਉਹਨਾਂ ਦਾ ਧੰਨਵਾਦ ਕੀਤਾ ਜਿਹਨਾਂ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਝੂਠ ਦੀ ਰਾਜਨੀਤੀ ਬਰਦਾਸ਼ਤ ਨਹੀਂ ਕਰਨਗੇ।ਸਰਦਾਰ ਬਾਦਲ ਨੇ ਅੱਜ ਉਹਨਾਂ ਨੂੰ ਤਲਬ ਕਰਨ ਦੀ ਕਾਰਵਾਈ ਨੂੰ ਨਿਰੋਲ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਸੱਚਾਈ ਇਹ ਹੈ ਕਿ ਇਹ ਸਿਰਫ ਲੋਕਾਂ ਦਾ ਧਿਆਨ ਪਾਸੇ ਕਰਨ ਵਾਲੀ ਕਾਰਵਾਈ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਕਾਲੀ ਦਲ ਤੋਂ ਡਰ ਲੱਗਦਾ ਹੈ। ਇਸੇ ਲਈ ਉਹਨਾਂ ਨੂੰ ਤਲਬ ਕੀਤਾ ਗਿਆ ਤਾਂ ਜੋ ਮੁੱਖ ਮੰਤਰੀ ਵੱਲੋਂ ਗੁਰੂ ਸਾਹਿਬਾਨ ਦੀ ਤਸਵੀਰ ’ਤੇ ਸ਼ਰਾਬ ਦੇ ਛਿੱਟੇ ਮਾਰਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਪਿਸ਼ਾਬ ਕਰਨ ਦੀ ਕੀਤੀ ਕੋਸ਼ਿਸ਼ ਨਾਲ ਕੀਤੀ ਬੇਅਦਬੀ ਤੋਂ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਾਂ ਵਿਚ ਮੁੱਖ ਮੰਤਰੀ ਪ੍ਰਤੀ ਗੁੱਸੇ ਤੇ ਰੋਸ ਨੂੰ ਘੱਟ ਨਹੀਂ ਕਰ ਸਕਦੀਆਂ।

ਉਹਨਾਂ ਕਿਹਾ ਕਿ ਅਕਾਲੀ ਦਲ ਉਹਨਾਂ ਦੇ ਗੁਨਾਹਾਂ ਨੂੰ ਬੇਨਕਾਬ ਕਰਦਾ ਰਹੇਗਾ ਅਤੇ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲਾ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਇਹਨਾਂ ਸਾਰੇ ਗੁਨਾਹਾਂ ਲਈ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਵਾਂਗੇ। ਉਹਨਾਂ ਕਿਹਾਕਿ  ਉਹਨਾਂ ਨੂੰ ਇਸੇ ਤਰੀਕੇ ਇਹਨਾਂ ਹੀ ਅਫਸਰਾਂ ਸਾਹਮਣੇ ਤਲਬ ਕੀਤਾ ਜਾਵੇਗਾ ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।ਸਰਦਾਰ ਬਾਦਲ ਨੇ ਸਪਸ਼ਟ ਕੀਤਾ ਕਿ ਪੰਜਾਬੀ ਆਪ ਤੋਂ ਅੱਕ ਚੁੱਕੇ ਹਨ। ਉਹਨਾਂ ਕਿਹਾ ਕਿ ਇਸ ਪਾਰਟੀ ਨੇ ਸੂਬੇ ਅਤੇ ਇਸਦੇ ਸਰੋਤਾਂ ਨੂੰ ਲੁੱਟਣ ਤੋਂ ਇਲਾਵਾ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਇਸਨੂੰ ਕਰਾਰਾ ਸਬਕ ਸਿਖਾਇਆ ਜਾ ਸਕੇ।

ਉਹਨਾਂ ਨੇ ਮੁੱਖ ਮੰਤਰੀ ਵੱਲੋਂ ਸੂਬੇ ਵਿਚ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਾਸਤੇ ਕੱਖ ਵੀ ਨਹੀਂ ਕੀਤਾ।

ਉਹਨਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਬੇਅਦਬੀ ਦੀਆਂ 597 ਘਟਨਾਵਾਂ ਵਾਪਰ ਚੁੱਕੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਤਾਂ ਇਹਨਾਂ ਦੀ ਜਾਂਚ ਵੀ ਨਹੀਂ ਕਰਵਾਈ ਜਿਸ ਕਾਰਨ ਦੋਸ਼ੀ ਬਰੀ ਹੋ ਗਏ ਤੇ ਕੇਸ ਰੱਦ ਹੋ ਗਏ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਆਪ ਸੁਲਤਾਨਪੁਰ ਲੋਧੀ ਵਿਚ ਗੁਰੂ ਘਰ ਦੇ ਅੰਦਰ ਪੁਲਿਸ ਭੇਜੀ ਜਿਸ ਕਾਰਨ ਸ੍ਰੀ ਆਖੰਡ ਪਾਠ ਸਾਹਿਬ ਵਿਚ ਵਿਘਨ ਪਿਆ ਤੇ ਉਹਨਾਂ ਵੱਡੀ ਬੇਅਦਬੀ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਗਵੰਤ ਮਾਨ ਨੇ ਇਸ ਸਭ ਨੂੰ ਰੋਕਿਆ ਨਹੀਂ। ਹੁਣ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾ ਰਹੇ ਹਨ। ਉਹਨਾਂ ਕਿਹਾ ਕਿ ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਜੋ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਂਦਾ ਹੈ, ਉਸਦਾ ਕੱਖ ਵੀ ਨਹੀਂ ਰਹਿੰਦਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਐਨ ਕੇ ਸ਼ਰਮਾ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD