Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਬੀਰ ਸਿੰਘ ਸਿੱਧੂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਆਏ ਸੈਂਕੜੇ ਲੋਕਾਂ ਨੂੰ ਕਾਂਗਰਸ ਪਾਰਟੀ ਵਿੱਚ ਕਰਵਾਈ ਸ਼ਮੂਲੀਅਤ

Balbir Singh Sidhu, Punjab Pradesh Congress Committee, Punjab Congress, Punjab, Punjab News, Latest Punjab News

Web Admin

Web Admin

5 Dariya News

ਮੋਹਾਲੀ , 20 Jul 2026

Last updated on: Jul 21, 2026, 14:16 IST

ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਤੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਜੁਝਾਰ ਨਗਰ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਲੋਕ-ਭਲਾਈ ਦੀ ਰਾਜਨੀਤੀ ਲਈ ਵਚਨਬੱਧ ਰਹੀ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਉੱਠ ਚੁੱਕਾ ਹੈ। ਜਿਸ ਬਦਲਾਅ ਦੇ ਨਾਮ 'ਤੇ ਲੋਕਾਂ ਤੋਂ ਵੋਟਾਂ ਮੰਗੀਆਂ ਗਈਆਂ ਸਨ, ਅੱਜ ਉਹੀ ਲੋਕ ਸਰਕਾਰ ਦੀਆਂ ਨਾਕਾਮੀਆਂ, ਝੂਠੇ ਵਾਅਦਿਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

ਇਸੇ ਕਰਕੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਵਿਕਾਸ ਕਾਰਜ ਠੱਪ ਹੋ ਚੁੱਕੇ ਹਨ, ਨੌਜਵਾਨ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਅਤੇ ਕਿਸਾਨ, ਵਪਾਰੀ ਤੇ ਆਮ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ। ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਝੂਠੇ ਦਾਅਵਿਆਂ ਵਿੱਚ ਰੁੱਝੀ ਹੋਈ ਹੈ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਕਾਸ ਕਾਰਜ ਲਗਭਗ ਠੱਪ ਹੋ ਚੁੱਕੇ ਹਨ। ਸੜਕਾਂ ਦੀ ਖਸਤਾ ਹਾਲਤ, ਸੀਵਰੇਜ ਦੀਆਂ ਸਮੱਸਿਆਵਾਂ, ਸਫ਼ਾਈ ਪ੍ਰਬੰਧਾਂ ਦੀ ਨਾਕਾਮੀ, ਸਿਹਤ ਸੇਵਾਵਾਂ ਦੀ ਬਦਹਾਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਵਾਰ-ਵਾਰ ਮੁੱਦੇ ਉਠਾਏ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ। ਸਰਕਾਰ ਦਾ ਸਾਰਾ ਧਿਆਨ ਇਸ਼ਤਿਹਾਰਬਾਜ਼ੀ ਅਤੇ ਝੂਠੀ ਵਾਹ-ਵਾਹੀ ਲੈਣ ਤੱਕ ਸੀਮਤ ਰਹਿ ਗਿਆ ਹੈ, ਜਦਕਿ ਜ਼ਮੀਨੀ ਪੱਧਰ 'ਤੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਵੱਲ ਕੋਈ ਗੰਭੀਰ ਕਦਮ ਨਹੀਂ ਚੁੱਕੇ ਜਾ ਰਹੇ। 

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਲੋਕ ਸੇਵਾ, ਵਿਕਾਸ ਅਤੇ ਜਨ-ਭਲਾਈ ਦੀ ਰਾਜਨੀਤੀ ਨਾਲ ਜੁੜਿਆ ਰਿਹਾ ਹੈ। ਆਪਣੇ ਕਾਰਜਕਾਲ ਦੌਰਾਨ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ, ਉਦਯੋਗ ਅਤੇ ਕਿਸਾਨਾਂ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਫ਼ੈਸਲੇ ਅਤੇ ਵਿਕਾਸ ਕਾਰਜ ਕੀਤੇ।

ਅੱਜ ਵੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੀ ਜਨਤਾ ਦਾ ਭਰੋਸਾ ਮੁੜ ਕਾਂਗਰਸ ਵਿੱਚ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਉਹ ਪਾਰਟੀ ਹੈ ਜੋ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰਦਿਆਂ ਪੰਜਾਬ ਨੂੰ ਮੁੜ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੇ ਰਾਹ 'ਤੇ ਲੈ ਕੇ ਜਾ ਸਕਦੀ ਹੈ।

ਇਸ ਮੌਕੇ ਮੋਹਾਲੀ ਦੇ ਸਾਬਕਾ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ ਜੀ, ਸ. ਮੁਖਤਿਆਰ ਸਿੰਘ (ਜੁਝਾਰ ਨਗਰ), ਸ. ਕਸ਼ਮੀਰ ਸਿੰਘ (ਜੁਝਾਰ ਨਗਰ), ਸ. ਸਰਬਜੀਤ ਸਿੰਘ ਭੱਲਾ (ਜੁਝਾਰ ਨਗਰ), ਪੰਚ ਪੁਲਕੀਤ (ਜੁਝਾਰ ਨਗਰ), ਰਾਮਾ ਸ਼ੰਕਰ (ਜੁਝਾਰ ਨਗਰ), ਮੁਹੰਮਦ ਅਫ਼ਜ਼ਲ (ਜੁਝਾਰ ਨਗਰ), ਪਵਨ ਵਿੱਜ (ਜੁਝਾਰ ਨਗਰ), ਸੋਮੀਨ ਮੁਹੰਮਦ (ਜੁਝਾਰ ਨਗਰ), ਜਲਾਓਦੀਨ ਅਲੀ (ਝਾਂਮਪੁਰ), ਲੇਖ (ਝਾਂਮਪੁਰ), ਬਾਬੂ (ਜੁਝਾਰ ਨਗਰ), ਜਤਿੰਦਰ ਸਿੰਘ ਜੱਟ (ਝਾਂਮਪੁਰ), ਜੱਗੀ ਸਿੱਧੂ (ਜੁਝਾਰ ਨਗਰ), ਵਿਨੋਦ ਕੁਮਾਰ (ਝਾਂਮਪੁਰ), ਅਲਕਾ ਮਿਸ਼ਰਾ (ਜੁਝਾਰ ਨਗਰ), ਸੁਰਿੰਦਰ ਕੌਰ (ਜੁਝਾਰ ਨਗਰ), ਹਸ਼ੀਮ (ਜੁਝਾਰ ਨਗਰ) ਆਦਿ ਹਾਜ਼ਰ ਸਨ।

 

Tags: Balbir Singh Sidhu , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD