Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਨੂੰ ਮਿਲਣਗੀਆਂ ਸਿੰਚਾਈ ਸਹੂਲਤਾਂ, 650 ਕਰੋੜ ਰੁਪਏ ਨਾਲ ਯੋਜਨਾ ਤਿਆਰ : ਬਰਿੰਦਰ ਕੁਮਾਰ ਗੋਇਲ

ਸਤਲੁਜ ਦਰਿਆ ਅਤੇ ਸਵਾਂ ਨਦੀ 'ਤੇ ਆਧਾਰਤ ਯੋਜਨਾਵਾਂ ਰਾਹੀਂ ਕਿਸਾਨਾਂ ਨੂੰ ਮਿਲੇਗਾ ਲਾਭ

Barinder Kumar Goel, Barinder Kumar Goyal, AAP Punjab, Punjab, Punjab News, Latest Punjab News, Nurpur Bedi

Web Admin

Web Admin

5 Dariya News

ਨੂਰਪੁਰ ਬੇਦੀ , 20 Jul 2026

Last updated on: Jul 21, 2026, 14:31 IST

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਵਿੱਚ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਦੀ ਪੜਾਅਵਾਰ ਸ਼ੁਰੂਆਤ ਪਿੰਡ ਛੱਜਾ ਤੋਂ ਕੀਤੀ ਗਈ। ਇਸ ਸਿੰਚਾਈ ਯੋਜਨਾ ਉੱਤੇ 650 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਨੂਰਪੁਰਬੇਦੀ ਬਲਾਕ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੂਰਪੁਰਬੇਦੀ ਇਲਾਕੇ ਦੇ ਪਿੰਡ ਦੇਸ਼ ਆਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਲਈ ਸਿੰਚਾਈ ਲਈ ਪਾਣੀ ਦੀਆਂ ਸਹੂਲਤਾਂ ਤੋਂ ਵਾਂਝੇ ਸਨ।

ਇਸ ਸਮੱਸਿਆ ਦੇ ਹੱਲ ਲਈ ਚਾਰ ਸੰਭਾਵਿਤ ਵਿਕਲਪਾਂ ਦਾ ਅਧਿਐਨ ਕੀਤਾ ਗਿਆ, ਜਿਨ੍ਹਾਂ ਵਿੱਚ ਨੰਗਲ ਰਿਜ਼ਰਵਾਇਰ, ਸਤਲੁਜ ਦਰਿਆ, ਏਐੱਸਐੱਚਸੀ ਅਤੇ ਐਨਐੱਚਸੀ ਦੇ ਕਰਾਸਿੰਗ ਅਤੇ ਚੋਆਂ-ਨਦੀਆਂ 'ਤੇ ਬੰਨ੍ਹ ਬਣਾ ਕੇ ਮੀਂਹ ਦੇ ਪਾਣੀ ਦੀ ਸੰਭਾਲ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤਹਿਤ 8 ਤੋਂ 14 ਪਿੰਡਾਂ ਦੇ ਸਮੂਹ ਬਣਾ ਕੇ ਛੋਟੀਆਂ-ਛੋਟੀਆਂ ਲਿਫਟ ਸਿੰਚਾਈ ਸਕੀਮਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਦੀ ਲੋੜ ਅਨੁਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਇਸ ਦੇ ਨਾਲ ਹੀ ਚੋਆਂ ਅਤੇ ਨਦੀਆਂ 'ਤੇ ਬੰਨ੍ਹ ਬਣਾ ਕੇ ਮੀਂਹ ਦੇ ਪਾਣੀ ਨੂੰ ਸਟੋਰ ਕਰਨ ਅਤੇ ਗੁਰੂਤਾ ਪ੍ਰਵਾਹ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਵਾਂ ਨਦੀ ਨੂੰ ਚੈਨਲਾਈਜ਼ ਕਰਨ, ਹੜ੍ਹਾਂ ਤੋਂ ਨਾਲ ਲੱਗਦੇ ਪਿੰਡਾਂ ਦੀ ਰੱਖਿਆ ਕਰਨ ਅਤੇ ਵੱਡੀ ਮਾਤਰਾ ਵਿੱਚ ਪਾਣੀ ਸਟੋਰ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਨੇ ਦੱਸਿਆ ਕਿ ਇਹ ਸਟੋਰ ਕੀਤਾ ਪਾਣੀ ਭਵਿੱਖ ਵਿੱਚ ਸਿੰਚਾਈ ਲਈ ਵਰਤਿਆ ਜਾਵੇਗਾ ਜਿਸ ਨਾਲ ਖੇਤੀਬਾੜੀ ਨੂੰ ਵੱਡਾ ਲਾਭ ਮਿਲੇਗਾ ਅਤੇ ਭੂ-ਜਲ ਉੱਤੇ ਨਿਰਭਰਤਾ ਵੀ ਘਟੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ 102 ਪਿੰਡਾਂ ਨੂੰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਤਲੁਜ ਦਰਿਆ ਆਧਾਰਤ ਲਿਫਟ ਸਿੰਚਾਈ ਯੋਜਨਾਵਾਂ ਅਤੇ ਸਵਾਂ ਨਦੀ ਉੱਤੇ ਬਣਾਏ ਜਾਣ ਵਾਲੇ ਬੰਨ੍ਹ ਨੂੰ ਇਕੱਠੇ ਲਾਗੂ ਕਰਨਾ ਸਭ ਤੋਂ ਉਚਿਤ ਰਹੇਗਾ।

ਸ੍ਰੀ ਗੋਇਲ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਅੰਦਾਜ਼ਨ ਕੁੱਲ ਲਾਗਤ 650 ਕਰੋੜ ਰੁਪਏ ਹੋਵੇਗੀ। ਇਸ ਦਿਸ਼ਾ ਵਿੱਚ ਪਹਿਲਾ ਕਦਮ ਚੁੱਕਦਿਆਂ 2,785 ਏਕੜ ਰਕਬੇ ਨੂੰ ਕਵਰ ਕਰਨ ਵਾਲੇ 9 ਪਿੰਡਾਂ ਲਈ ਲਿਫਟ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਦੀ ਯੋਜਨਾ ਸ਼ੁਰੂ ਕੀਤੀ ਜਾ ਚੁੱਕੀ ਹੈ, ਜਿਸ ਨਾਲ ਭਵਿੱਖ ਵਿੱਚ ਬਾਕੀ ਪਿੰਡਾਂ ਤੱਕ ਵੀ ਪੜਾਅਵਾਰ ਸਿੰਚਾਈ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।  

ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਹਰ ਸਾਲ ਹੜ੍ਹਾਂ ਦੀ ਮਾਰ ਹੰਢਾਉਣ ਵਾਲੇ ਨੂਰਪੁਰਬੇਦੀ ਦੇ ਇਲਾਕੇ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। ਹੁਣ ਤੱਕ ਸਤਲੁਜ ਅਤੇ ਖੱਡਾਂ ਦੇ ਪਾਣੀ ਨੇ ਕਿਸਾਨਾਂ ਦੀਆਂ ਜ਼ਮੀਨਾਂ ਦਾ ਨੁਕਸਾਨ ਹੀ ਕੀਤਾ ਸੀ ਪਰ ਹੁਣ ਇਸ ਲਿਫਟ ਇਰੀਗੇਸ਼ਨ ਯੋਜਨਾ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

ਵਿਧਾਇਕ ਨੇ ਕਿਹਾ ਕਿ ਹੁਣ ਤੱਕ ਦੀਆਂ ਸਰਕਾਰਾਂ ਵਲੋਂ ਨਹਿਰੀ ਪਾਣੀ ਸਬੰਧੀ ਨਾ ਤਾਂ ਕੋਈ ਸਰਵੇਖਣ ਕੀਤਾ ਗਿਆ ਅਤੇ ਨਾ ਕੋਈ ਯੋਜਨਾ ਦੀ ਤਜਵੀਜ਼ ਇਸ ਇਲਾਕੇ ਲਈ ਲਾਗੂ ਕੀਤੀ ਗਈ ਜਦਕਿ ਸਤਲੁਜ ਦੇ ਪਾਣੀ ਦੀ ਵਰਤੋਂ ਬਹੁਤ ਪਹਿਲਾਂ ਤੋਂ ਹੀ ਕੀਤੀ ਜਾ ਸਕਦੀ ਸੀ। ਵਿਧਾਇਕ ਨੇ ਇਲਾਕਾ ਵਾਸੀਆਂ ਨੂੰ ਇਸ ਯੋਜਨਾ ਬਾਰੇ ਵੇਰਵਿਆਂ ਸਹਿਤ ਜਾਣਕਾਰੀ ਦਿੱਤੀ ਅਤੇ ਕਿਹਾ ਇਹ ਸਕੀਮ ਇਸ ਇਲਾਕੇ ਦੇ ਕਿਸਾਨਾਂ ਲਈ ਵਰਦਾਨ ਸਿੱਧ ਹੋਵੇਗੀ ਜਿਸ ਦੁਆਰਾ ਨੂਰਪੁਰਬੇਦੀ ਦੇ ਸਾਰੇ ਪਿੰਡਾਂ ਨੂੰ ਪਾਣੀ ਪਹੁੰਚਾਇਆ ਜਾਵੇਗਾ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News , Nurpur Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD