Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰੀ ਕਾਲਜ ਡੇਰਾਬੱਸੀ ਵਿੱਚ 18.88 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਨੇ ਵਿਦਿਆਰਥਣ ਪਾਸੋਂ ਨੀਂਹ ਪੱਥਰ ਰਖਵਾਇਆ

Kuljit Singh Randhawa, Dera Bassi, AAP Punjab, Punjab, Punjab News, Latest Punjab News

Web Admin

Web Admin

5 Dariya News

ਡੇਰਾਬੱਸੀ , 20 Jul 2026

Last updated on: Jul 21, 2026, 14:36 IST

ਪੰਜਾਬ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਰਕਾਰੀ ਕਾਲਜ ਡੇਰਾਬੱਸੀ ਵਿਖੇ 18.88 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਾਲਜ ਦੀ ਬੀ.ਏ. ਪਹਿਲੇ ਸਾਲ ਦੀ ਵਿਦਿਆਰਥਣ ਦੀਪਾ ਕੁਮਾਰੀ ਪਾਸੋਂ ਨੀਂਹ ਪੱਥਰ ਰਖਵਾਇਆ।

ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈੱਲ ਦੇ ਬਣਨ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਕਾਲਜ ਸਟਾਫ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮਿਲੇਗਾ, ਜਿਸ ਨਾਲ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਲੋੜ ਪੂਰੀ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੇਂ ਟਿਊਬਵੈੱਲ ਨਾਲ ਕਾਲਜ ਦੀ ਪਾਣੀ ਸਪਲਾਈ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ, ਸਮੂਹ ਸਟਾਫ, ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਆਸ਼ੂ ਉਪਨੇਜਾ, ਵਾਈਸ ਪ੍ਰਧਾਨ ਦਵਿੰਦਰ ਸੈਣੀ, ਕੌਂਸਲਰ ਸਾਹਿਬਾਨ, ਕਮੇਟੀ ਮੈਂਬਰ, ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kuljit Singh Randhawa , Dera Bassi , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD