Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਬੋਰਡਾਂ ਦੇ ਥਾਪੇ ਚੇਅਰਮੈਨਾਂ ਦਾ ਸਨਮਾਨ

Dr Ravjot Singh, AAP Punjab, Punjab, Punjab News, Latest Punjab News, Punjab, Punjab News, Latest Punjab News

Web Admin

Web Admin

5 Dariya News

ਹੁਸ਼ਿਆਰਪੁਰ , 20 Jul 2026

Last updated on: Jul 21, 2026, 14:38 IST

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਵਰਗ ਦੇ ਬਰਾਬਰ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਿਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਨਾਲ ਸਬੰਧਿਤ ਬੋਰਡਾਂ ਦੇ ਐਲਾਨੇ ਗਏ ਚੇਅਰਮੈਨਾਂ ਦਾ ਸਨਮਾਨ ਕਰਨ ਸਮੇਂ ਕੀਤਾ ਗਿਆ।

ਮੰਤਰੀ ਰਵਜੋਤ ਸਿੰਘ ਨੇ ਦੱਸਿਆ ਕਿ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਹਲਕਾ ਚੇਅਰਮੈਨ ਉਕਾਂਰ ਸਿੰਘ, ਸੈਣੀ ਵੈਲਫੇਅਰ ਬੋਰਡ ਦੇ ਤੁਲਸੀ ਰਾਮ ਸਿੰਘ, ਬ੍ਰਾਹਮਣ ਵੈਲਫੇਅਰ ਬੋਰਡ ਦੇ ਨੰਦ ਕਿਸ਼ੋਰ ਸ਼ਰਮਾ, ਦਲਿਤ ਵਿਕਾਸ ਬੋਰਡ ਦੇ ਰਾਜ ਕੁਮਾਰ, ਰਾਜਪੂਤ ਕਲਿਆਣ ਬੋਰਡ ਦੇ ਆਸੀਸ਼ ਕੁਮਾਰ, ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਸਾਦਿਕ, ਗੁੱਜਰ ਵੈਲਫੇਅਰ ਬੋਰਡ ਦੇ ਬਿੱਲਾ, ਮਸੀਹ ਵੈਲਫੇਅਰ ਬੋਰਡ ਦੇ ਜਤਿੰਦਰ ਕੁਮਾਰ,  ਬਾਜੀਗਰ ਅਤੇ ਟੱਪਰੀਵਾਸ ਵੈਲਫੇਅਰ ਬੋਰਡ ਦੇ ਕਰਮ ਚੰਦ, ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਵਰਿੰਦਰ ਚੋਪੜਾ, ਸਪੋਰਟਸ ਵੈਲਫੇਅਰ ਬੋਰਡ ਦੇ ਹਰਸਿਮਰਨਜੀਤ ਸਿੰਘ ਨੂੰ ਚੇਅਰਮੈਨ ਲਗਾਇਆ ਗਿਆ ਹੈ। 

ਮੰਤਰੀ ਰਵਜੋਤ ਸਿੰਘ ਨੇ ਇਸ ਸਮੇਂਚੁਣੇ ਗਏ ਆਗੂਆਂ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਭਾਈਚਾਰਿਆਂ ਦੇ ਵਿਕਾਸ ਵਿੱਚ ਬਣਦਾ ਯੋਗਦਾਨ ਪਾਉਣ ਅਤੇ ਜਿੱਥੇ ਵੀ ਕਿਤੇ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਆ ਰਹੀ ਹੈ ਉੱਥੇ ਉਸ ਮੁਸ਼ਕਿਲ ਦਾ ਹੱਲ ਕਰਵਾਇਆ ਜਾਵੇ। ਇਸ ਮੌਕੇ ਹਾਜਰ ਸਾਰੇ ਆਗੂਆਂ ਨੇ ਮੰਤਰੀ ਰਵਜੋਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ।

 

Tags: Dr Ravjot Singh , AAP Punjab , Punjab , Punjab News , Latest Punjab News , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD