Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ

Kultar Singh Sandhwan, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਫ਼ਰੀਦਕੋਟ , 21 Jul 2026

Last updated on: Jul 21, 2026, 16:33 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਗੁਰੂ ਤੇਗ ਬਹਾਦਰ ਨਗਰ ਵਾਰਡ ਨੰਬਰ 9 ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਜ ਫੈਕਟਰੀ ਰੋਡ ਨੇੜੇ ਹਰੀ ਨੌ ਰੋਡ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ ਹੈ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨੂੰ ਵੀ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਹਜ਼ਾਰਾਂ ਸ਼ਰਧਾਲੂ ਲੈ ਰਹੇ ਹਨ ਅਤੇ ਲੋਕਾਂ ਵਿੱਚ ਇਸ ਪ੍ਰਤੀ ਭਾਰੀ ਉਤਸ਼ਾਹ ਹੈ।

ਸਪੀਕਰ ਸ. ਸੰਧਵਾਂ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਅਜਿਹੀਆਂ ਲੋਕ-ਪੱਖੀ ਯੋਜਨਾਵਾਂ ਲਗਾਤਾਰ ਲਾਗੂ ਕਰ ਰਹੀ ਹੈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ,ਸੰਜੀਵ ਕਾਲੜਾ,ਪਰਮਜੀਤ ਮੱਕੜ, ਸ਼ਮਸ਼ੇਰ ਸਿੰਘ, ਗੁਰਭੇਜ ਸਿੰਘ,ਬਾਬੂ ਲਾਲ,ਸ਼ਮਿੰਦਰ ਸਿੰਘ,ਕਰਨਵੀਰ ਸਿੰਘ,ਮਹਿਕਪ੍ਰੀਤ ਕੌਰ,ਗੋਰਾ ਬਾਬਾ, ਮਨਦੀਪ ਸਿੰਘ,ਸੇਵਕ ਸਿੰਘ ਗਿੱਲ,ਰਾਮ ਸਿੰਘ,ਗੁਰਮੀਤ ਸਿੰਘ,ਯਾਦਵਿੰਦਰ ਸਿੰਘ,ਗੁਰਵਿੰਦਰ ਸਿੰਘ,ਗੁਰਤੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD