Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਲਿਆਲ ਵਿਖੇ ਬਾਜੀਗਰ ਭਾਈਚਾਰੇ ਲਈ 5 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਪੰਜਾਬ ਸਰਕਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ

Narinder Kaur Bharaj, Sangrur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਭਵਾਨੀਗੜ੍ਹ , 21 Jul 2026

Last updated on: Jul 21, 2026, 16:48 IST

ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਬਲਿਆਲ ਵਿਖੇ ਬਾਜੀਗਰ ਭਾਈਚਾਰੇ ਦੀ ਸਹੂਲਤ ਲਈ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਬਾਜੀਗਰ ਭਾਈਚਾਰੇ ਲਈ ਇਹ ਧਰਮਸ਼ਾਲਾ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਹੋਰ ਭਾਈਚਾਰਕ ਗਤੀਵਿਧੀਆਂ ਲਈ ਵੀ ਲਾਭਦਾਇਕ ਸਾਬਤ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ।

ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰ ਸ਼੍ਰੀ ਰਾਜੂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕ ਸੇਵਾ ਲਈ ਮਿਲ ਕੇ ਕੰਮ ਕੀਤਾ ਜਾਵੇਗਾ।

ਇਸ ਮੌਕੇ ਸਾਬਕਾ ਸਰਪੰਚ ਅਰਮੇਲ ਸਿੰਘ ਮੇਲੀ, ਨਗਰ ਕੌਂਸਲ ਪ੍ਰਧਾਨ ਅਵਤਾਰ ਸਿੰਘ ਤਾਰੀ, ਜਗਤਾਰ ਸਿੰਘ, ਗਰਪ੍ਰੀਤ ਸਿੰਘ ਫੱਗੂਵਾਲ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Narinder Kaur Bharaj , Sangrur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD