Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਇਹ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 21 Jul 2026

Last updated on: Jul 21, 2026, 16:55 IST

ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਸਾਰੇ ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ (Aadhaar Seeding) ਦਾ ਕੰਮ ਲਾਜ਼ਮੀ ਤੌਰ 'ਤੇ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਦੇ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਸਿੱਧੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਵਜ਼ੀਫ਼ੇ ਦੀ ਸਹਾਇਤਾ ਰਾਸ਼ੀ ਕੇਵਲ ਡੀ.ਬੀ.ਟੀ. ਮਾਧਿਅਮ ਰਾਹੀਂ ਲਾਭਪਾਤਰੀ ਦੇ ਆਧਾਰ-ਲਿੰਕਡ ਚਾਲੂ ਬੈਂਕ ਖਾਤੇ ਵਿੱਚ ਹੀ ਭੇਜੀ ਜਾਂਦੀ ਹੈ। ਅਜਿਹੇ ਵਿੱਚ ਜਿਨ੍ਹਾਂ ਵਿਦਿਆਰਥੀਆਂ ਦੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਹਨ, ਉਹ ਯੋਗ ਹੋਣ ਦੇ ਬਾਵਜੂਦ ਵੀ ਵਜ਼ੀਫ਼ੇ ਦੀ ਰਾਸ਼ੀ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਸਾਲ 2022-23 ਤੋਂ 2025-26 ਤੱਕ ਦੇ ਜਿਨ੍ਹਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਦੀ ਅਦਾਇਗੀ ਸਿਰਫ਼ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਨਾ ਹੋਣ ਕਾਰਨ ਰੁਕੀ ਹੋਈ ਹੈ, ਉਨ੍ਹਾਂ ਦੀਆਂ ਸੂਚੀਆਂ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਅਤੇ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਸਬੰਧਤ ਵਿਦਿਆਰਥੀਆਂ ਨੂੰ ਤਾਕੀਦ ਕੀਤੀ ਕਿ ਉਹ ਸੂਚੀ ਵਿੱਚ ਆਪਣਾ ਨਾਂ ਚੈੱਕ ਕਰਨ, ਆਪਣੇ ਖਾਤੇ ਦੀ ਸਥਿਤੀ ਦੀ ਪੜਤਾਲ ਕਰਨ ਅਤੇ ਤੁਰੰਤ ਆਪਣੇ ਸਬੰਧਤ ਬੈਂਕ ਨਾਲ ਸੰਪਰਕ ਕਰਕੇ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਬਕਾਇਆ ਰਾਸ਼ੀ ਬਿਨਾਂ ਕਿਸੇ ਹੋਰ ਦੇਰੀ ਦੇ ਜਾਰੀ ਕੀਤੀ ਜਾ ਸਕੇ।

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਸਿੱਖਿਆ ਹੀ ਸਮਾਜਿਕ ਸਸ਼ਕਤੀਕਰਨ ਅਤੇ ਸੁਨਹਿਰੇ ਭਵਿੱਖ ਦੀ ਸਭ ਤੋਂ ਮਜ਼ਬੂਤ ਨੀਂਹ ਹੈ, ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਵਿਦਿਆਰਥੀ ਸਿਰਫ਼ ਦਫ਼ਤਰੀ ਜਾਂ ਤਕਨੀਕੀ ਕਮੀਆਂ ਕਰਕੇ ਵਜ਼ੀਫ਼ੇ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹਰੇਕ ਵਜ਼ੀਫ਼ਾ ਵਿਦਿਆਰਥੀ ਦੇ ਭਵਿੱਖ ਵਿੱਚ ਇੱਕ ਨਿਵੇਸ਼ ਹੈ, ਜੋ ਯੋਗ ਨੌਜਵਾਨਾਂ ਨੂੰ ਮਾਣ-ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਉਚੇਰੀ ਸਿੱਖਿਆ ਹਾਸਲ ਕਰਨ ਦੇ ਯੋਗ ਬਣਾਉਂਦਾ ਹੈ ਅਤੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਂਦਾ ਹੈ।

ਮੰਤਰੀ ਨੇ ਸਾਰੇ ਯੋਗ ਵਿਦਿਆਰਥੀਆਂ ਨੂੰ ਅੱਗੇ ਅਪੀਲ ਕੀਤੀ ਕਿ ਉਹ ਆਖਰੀ ਮਿਤੀ ਦਾ ਇੰਤਜ਼ਾਰ ਨਾ ਕਰਨ ਅਤੇ ਨਿਰਧਾਰਤ ਸਮੇਂ ਤੋਂ ਕਾਫ਼ੀ ਪਹਿਲਾਂ ਹੀ ਆਧਾਰ ਸੀਡਿੰਗ ਦੀ ਪ੍ਰਕਿਰਿਆ ਨੂੰ ਪੂਰਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੋ ਵਿਦਿਆਰਥੀ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਕਰਵਾਉਣ ਵਿੱਚ ਅਸਫਲ ਰਹਿੰਦੇ ਹਨ, ਉਹ ਵਜ਼ੀਫ਼ੇ ਦੀ ਰਾਸ਼ੀ ਦੇ ਰੁਕਣ ਜਾਂ ਦੇਰੀ ਹੋਣ ਲਈ ਖ਼ੁਦ ਜ਼ਿੰਮੇਵਾਰ ਹੋਣਗੇ, ਕਿਉਂਕਿ ਲੋੜੀਂਦੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੱਕ ਕੋਈ ਵੀ ਅਦਾਇਗੀ ਸੰਭਵ ਨਹੀਂ ਹੋਵੇਗੀ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰੇਕ ਯੋਗ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਤੱਕ ਪਾਰਦਰਸ਼ੀ, ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਵਜ਼ੀਫ਼ਾ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਿੱਥੇ ਸਮੇਂ ਅੰਦਰ ਆਧਾਰ ਸੀਡਿੰਗ ਦਾ ਕੰਮ ਮੁਕੰਮਲ ਕਰਨ ਤਾਂ ਜੋ ਬਿਨਾਂ ਕਿਸੇ ਪਰੇਸ਼ਾਨੀ ਦੇ ਵਜ਼ੀਫ਼ੇ ਦਾ ਲਾਭ ਲੈ ਸਕਣ।

 

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD