ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਇਸ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ ਸ. ਸੁਖਜੀਤ ਸਿੰਘ ਢਿੱਲਵਾਂ ਅੱਜ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਰੂਹਾਨੀ ਅਸਥਾਨ ’ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸ. ਸੁਖਜੀਤ ਸਿੰਘ ਢਿੱਲਵਾਂ ਨੂੰ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ। ਉਨ੍ਹਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸ. ਢਿੱਲਵਾਂ ਦੀ ਯੋਗਤਾ, ਤਜਰਬੇ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਦਾ ਲਾਭ ਪੇਡਾ ਨੂੰ ਮਿਲੇਗਾ ਅਤੇ ਉਹ ਇਸ ਅਹਿਮ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।
ਸ. ਸੁਖਜੀਤ ਸਿੰਘ ਢਿੱਲਵਾਂ ਨੇ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਤਾਏ ਵਿਸ਼ਵਾਸ ’ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਊਰਜਾ ਸੰਭਾਲ, ਨਵਿਆਉਣਯੋਗ ਊਰਜਾ ਸਰੋਤਾਂ ਦੇ ਪ੍ਰਚਾਰ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨਗੇ।
ਇਸ ਮੌਕੇ ਸ਼ਿਵਜੀਤ ਸਿੰਘ ਸੰਘਾ, ਸੁਖਵੰਤ ਸਿੰਘ ਪੱਕਾ, ਮਨਦੀਪ ਮੋਂਗਾ (ਸੈਕਟਰੀ, ਰੈੱਡ ਕਰਾਸ), ਅਨਮੋਲ ਸਿੰਘ ਸੇਖੋਂ, ਕੁਲਵਿੰਦਰ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ, ਗੌਰਵ ਅਰੋੜਾ, ਗੁਰਿੰਦਰ ਸਿੰਘ, ਸੰਦੀਪ ਸਿੰਘ, ਰੁਪਿੰਦਰ ਸਿੰਘ, ਬੱਬੂ ਸੇਖੋਂ, ਜਗਸੀਰ ਚਹਿਲ, ਗੁਰਪ੍ਰੇਮ ਸਿੰਘ, ਕੁਲਦੀਪ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।