Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ

5.30 ਕਿਲੋਮੀਟਰ ਲੰਬੀ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ

Harbhajan Singh ETO, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 21 Jul 2026

Last updated on: Jul 21, 2026, 17:27 IST

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ (ਵਾਇਆ ਬੇਰੀਆਂਵਾਲਾ) ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਵੱਲੋਂ 5.30 ਕਿਲੋਮੀਟਰ ਲੰਬੀ ਇਸ ਸੜਕ ਦੇ ਨਵੀਨੀਕਰਨ 'ਤੇ 4.55 ਕਰੋੜ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਵਿਸ਼ਵ-ਪੱਧਰੀ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਸਗੋਂ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਆਵਾਜਾਈ ਨੂੰ ਵੀ ਵੱਡਾ ਲਾਭ ਹੋਵੇਗਾ।

ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਪ੍ਰੋਜੈਕਟ ਨੂੰ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸੜਕ ਦਾ ਨਿਰਮਾਣ ਨਿਰਧਾਰਤ ਤਕਨੀਕੀ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਚਾਰੂ ਅਤੇ ਸੁਰੱਖਿਅਤ ਬਣੇਗੀ। ਉਨ੍ਹਾਂ ਕਿਹਾ ਕਿ ਸੜਕ ਨੂੰ ਉੱਚ ਗੁਣਵੱਤਾ ਵਾਲੇ ਮਾਪਦੰਡਾਂ ਅਨੁਸਾਰ ਤਿਆਰ ਕੀਤਾ ਜਾਵੇਗਾ, ਜਿਸ ਨਾਲ ਇਸ ਦੀ ਮਜ਼ਬੂਤੀ, ਟਿਕਾਊਪਣ ਅਤੇ ਉਮਰ ਵਿੱਚ ਵਾਧਾ ਹੋਵੇਗਾ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਵਿਕਾਸੀ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਰਹਿਣਗੇ ਅਤੇ ਲੋਕਾਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD