Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ

Pritpal Singh Baliawal, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਲੁਧਿਆਣਾ , 21 Jul 2026

Last updated on: Jul 21, 2026, 17:58 IST

ਭਾਜਪਾ ਪੰਜਾਬ ਦੇ ਬੁਲਾਰੇ ਸ. ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੂੰ ਮੰਗ ਪੱਤਰ ਭੇਜ ਕੇ ਹਲਕਾ ਸਾਹਨੇਵਾਲ ਵਿੱਚ ਮਾਨਸੂਨ ਤੋਂ ਪਹਿਲਾਂ ਬੰਨ੍ਹਾਂ ਅਤੇ ਠੋਕਰਾਂ ਦੀ ਮੁਰੰਮਤ ਦੇ ਕੰਮ ਵਿੱਚ ਤੇਜ਼ੀ ਲਿਆਉਣ, ਮਾਈਨਿੰਗ ਸਾਈਟਾਂ ਦੀ ਜਾਂਚ ਕਰਨ ਅਤੇ ਗੈਰਕਾਨੂੰਨੀ ਮਾਈਨਿੰਗ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ। ਬੱਲੀਏਵਾਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਫਲੈਸ਼ ਫਲੱਡ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਜਾ ਚੁੱਕੀ ਹੈ। 

ਅਜਿਹੇ ਵਿੱਚ ਹਲਕਾ ਸਾਹਨੇਵਾਲ ਦੇ ਲੋਕਾਂ, ਕਿਸਾਨਾਂ ਅਤੇ ਉਨ੍ਹਾਂ ਦੀ ਜ਼ਮੀਨ-ਜਾਇਦਾਦ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਸਰਾਲੀ ਬੰਨ੍ਹ ਦੀ ਮੁਰੰਮਤ ਦਾ ਕੰਮ ਇਸ ਵੇਲੇ ਚੱਲ ਰਿਹਾ ਹੈ, ਪਰ ਮਾਨਸੂਨ ਨੇੜੇ ਹੋਣ ਕਾਰਨ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। 

ਪਿਛਲੇ ਸਾਲ ਆਏ ਹੜ੍ਹਾਂ ਕਾਰਨ ਕਈ ਥਾਵਾਂ 'ਤੇ ਜ਼ਮੀਨ ਦਾ ਕਟਾਅ ਹੋਇਆ, ਬੰਨ੍ਹਾਂ ਅਤੇ ਠੋਕਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ। ਉਨ੍ਹਾਂ ਮੰਗ ਕੀਤੀ ਕਿ ਨੁਕਸਾਨ ਵਾਲੀਆਂ ਥਾਵਾਂ 'ਤੇ ਤੁਰੰਤ ਮਿੱਟੀ ਪਾਈ ਜਾਵੇ, ਬੰਨ੍ਹਾਂ ਨੂੰ ਪੱਕਾ ਕੀਤਾ ਜਾਵੇ, ਠੋਕਰਾਂ ਨੂੰ ਪੱਥਰਾਂ ਨਾਲ ਮਜ਼ਬੂਤ ਕੀਤਾ ਜਾਵੇ ਅਤੇ ਅਧਿਕਾਰੀ ਮੌਕੇ 'ਤੇ ਜਾ ਕੇ ਪੂਰੇ ਖੇਤਰ ਦਾ ਜਾਇਜ਼ਾ ਲੈਣ।

ਬੱਲੀਏਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ 1 ਜੁਲਾਈ ਤੋਂ 30 ਸਤੰਬਰ ਤੱਕ ਮਾਨਸੂਨ ਦੌਰਾਨ ਮਾਈਨਿੰਗ ਗਤੀਵਿਧੀਆਂ 'ਤੇ ਰੋਕ ਰਹਿੰਦੀ ਹੈ। ਇਸ ਲਈ ਸਾਰੀਆਂ ਰੇਤ ਮਾਈਨਿੰਗ ਸਾਈਟਾਂ ਦੀ ਤੁਰੰਤ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਤੇ ਵੀ ਨਿਯਮਾਂ ਦੀ ਉਲੰਘਣਾ ਹੋ ਰਹੀ ਹੋਵੇ ਤਾਂ ਤੁਰੰਤ ਸਖ਼ਤ ਕਾਰਵਾਈ ਕਰਕੇ ਅਜਿਹੀਆਂ ਗਤੀਵਿਧੀਆਂ ਬੰਦ ਕਰਵਾਈਆਂ ਜਾਣ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮਾਈਨਿੰਗ ਸਾਈਟਾਂ ਨਾਲ ਜੁੜੇ ਰੇਤ ਦੇ ਡਿਪਿੰਗ ਜਗਾਹ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇ। ਬੰਦ ਮਿਆਦ ਦੌਰਾਨ ਕਿਸੇ ਵੀ ਠੇਕੇਦਾਰ ਜਾਂ ਸੰਬੰਧਿਤ ਧਿਰ ਵੱਲੋਂ ਨਵਾਂ ਰੇਤਾ ਇਕੱਠਾ ਨਾ ਕੀਤਾ ਜਾ ਸਕੇ, ਇਸ ਲਈ ਸਟਾਕ ਦੀ ਮੌਕੇ 'ਤੇ ਮਾਪ-ਤੋਲ ਕਰਕੇ ਪੂਰਾ ਰਿਕਾਰਡ ਤਿਆਰ ਕੀਤਾ ਜਾਵੇ ਅਤੇ ਗੈਰਕਾਨੂੰਨੀ ਸਟੋਰੇਜ ਨੂੰ ਰੋਕਿਆ ਜਾਵੇ।

ਬੱਲੀਏਵਾਲ ਨੇ ਅੱਗੇ ਕਿਹਾ ਕਿ ਕਾਸਾਬਾਦ ਤੋਂ ਘੁਮਾਣਾ ਤੱਕ ਜਿੱਥੇ-ਜਿੱਥੇ ਮਾਈਨਿੰਗ ਹੋਈ ਹੈ, ਉਨ੍ਹਾਂ ਸਾਰੀਆਂ ਥਾਵਾਂ ਦਾ ਸੰਬੰਧਿਤ ਵਿਭਾਗਾਂ ਨਾਲ ਮਿਲ ਕੇ ਵਿਸ਼ੇਸ਼ ਦੌਰਾ ਕੀਤਾ ਜਾਵੇ। ਜੇਕਰ ਮਾਈਨਿੰਗ ਕਾਰਨ ਕਿਤੇ ਜ਼ਮੀਨ, ਰਸਤੇ, ਬੰਨ੍ਹਾਂ ਜਾਂ ਹੋਰ ਢਾਂਚਿਆਂ ਨੂੰ ਨੁਕਸਾਨ ਪਹੁੰਚਿਆ ਹੈ ਤਾਂ ਉਸ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਤਾਂ ਜੋ ਆਉਣ ਵਾਲੇ ਮਾਨਸੂਨ ਦੌਰਾਨ ਕਿਸੇ ਵੀ ਵੱਡੇ ਨੁਕਸਾਨ ਤੋਂ ਬਚਿਆ ਜਾ ਸਕੇ। 

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਨਹਿਤ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਇਨ੍ਹਾਂ ਮੰਗਾਂ 'ਤੇ ਤੁਰੰਤ ਕਾਰਵਾਈ ਕਰੇਗਾ, ਤਾਂ ਜੋ ਹਲਕਾ ਸਾਹਨੇਵਾਲ ਦੇ ਲੋਕਾਂ, ਕਿਸਾਨਾਂ ਅਤੇ ਉਨ੍ਹਾਂ ਦੀ ਜ਼ਮੀਨ-ਜਾਇਦਾਦ ਨੂੰ ਸੰਭਾਵਿਤ ਨੁਕਸਾਨ ਤੋਂ ਬਚਾਇਆ ਜਾ ਸਕੇ।

 

Tags: Pritpal Singh Baliawal , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD