Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ

ਡਿਪਟੀ ਕਮਿਸ਼ਨਰ ਨੇ ਪੁਖ਼ਤਾ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

Varjeet Walia, DC Jalandhar, Jalandhar, Deputy Commissioner Jalandhar, Punjab, Punjab News, Latest Punjab News

Gurpreet Singh

Gurpreet Singh

5 Dariya News

ਜਲੰਧਰ , 21 Jul 2026

Last updated on: Jul 21, 2026, 18:13 IST

ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਆਜ਼ਾਦੀ ਦਿਵਸ ਸਮਾਗਮ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ। 

ਇਸ ਮੌਕੇ ਏ.ਡੀ.ਸੀ.ਪੀ. ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। 

ਸ਼੍ਰੀ ਵਾਲੀਆ ਨੇ ਕਿਹਾ ਕਿ ਸਮਾਗਮ ਦੌਰਾਨ ਸ਼ਾਨਦਾਰ ਮਾਰਚ ਪਾਸਟ, ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ’ਤੇ ਆਧਾਰਿਤ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਸਮਾਗਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ’ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਅੰਦਰ ਦੇਸ਼ ਭਗਤੀ ਦੀ ਚਿਣਗ ਪੈਦਾ ਕੀਤੀ ਜਾ ਸਕੇ। 

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਾਪਤੀਆਂ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਵਿਭਾਗ ਮੁਖੀ ਇਸ ਸਬੰਧੀ ਸੂਚੀਆਂ 7 ਅਗਸਤ ਤੱਕ ਭੇਜਣੀਆਂ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਉਪਲਬਧੀਆਂ ਹਾਸਲ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਦੀ ਵੰਡ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਬੰਦੋਬਸਤ, ਢੁੱਕਵੀਂ ਪਾਰਕਿੰਗ, ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਮਾਗਮ ਵਾਲੇ ਸਥਾਨ ਦੇ ਨਾਲ-ਨਾਲ ਚੌਕਾਂ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਸੁਖਾਲੀ ਐਂਟਰੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ ਆਦਿ ਸਮੇਤ ਸਮੁੱਚੇ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ। 

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਦਿਨ ਲੋਕਾਂ ਦੀ ਸਹੂਲਤ ਲਈ ਸਟੇਡੀਅਮ ਵਿੱਚ ਲੋੜੀਂਦੀਆਂ ਮੈਡੀਕਲ ਟੀਮਾਂ ਤੇ ਐਂਬੂਲੈਂਸ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਰਿਹਰਸਲਾਂ ਦੌਰਾਨ ਵੀ ਮੈਡੀਕਲ ਸਹਾਇਤਾ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਮਹੱਤਵਪੂਰਣ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਇਆ ਜਾ ਸਕੇ।

ਮੀਟਿੰਗ ਵਿੱਚ ਐਸ.ਡੀ.ਐਮ. ਸ਼ੁਭੀ ਆਂਗਰਾ ਅਤੇ ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD